Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਜ਼ਿਲ੍ਹਾ ਸਵੀਪ ਟੀਮ ਨੇ ਨੁੱਕੜ ਨਾਟਕ ਰਾਹੀ ਵੋਟਰਾਂ ਨੂੰ ਕੀਤਾ ਜਾਗਰੂਕ

March 23, 2024 04:49 PM
SehajTimes

ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ’ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਮੁਹਿੰਮ ਵਿੱਚ ਤੇਜ਼ੀ ਲਿਆਉਂਦਿਆਂ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਰਕਾਰੀ ਸਟੇਟ ਕਾਲਜ ਪਟਿਆਲਾ ਵਿਖੇ ਚੱਲ ਰਹੇ ਮਿਸ਼ਨ ਸਮਰੱਥ ਬਲਾਕ ਪੱਧਰ ਦੇ ਸੈਮੀਨਾਰ ਅਤੇ ਟੀਚਰ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਅਧਿਆਪਕਾ ਲਈ ਵੋਟਰ ਜਾਗਰੂਕਤਾ ਸਬੰਧੀ ਨੁੱਕੜ ਨਾਟਕ ਕਰਵਾਇਆ ਗਿਆ। ਜਿਸ ਦੌਰਾਨ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਡਾ ਸਵਿੰਦਰ ਰੇਖੀ ਵੱਲੋਂ ਅਧਿਆਪਕਾ ਨੂੰ ਮਾਪਿਆ ਨਾਲ ਕੀਤੀਆਂ ਜਾਂਦੀਆਂ ਮੀਟਿੰਗਾਂ ਵਿਚ ਮਾਪਿਆ ਨੂੰ ਆਪਣੀ ਸਮਝ ਨਾਲ ਬਿਨਾਂ ਕਿਸੇ ਦਬਾਅ ਅਤੇ ਲਾਲਚ ਦੇ ਵੋਟ ਪਾਉਣ ਲਈ ਜਾਗਰੂਕ ਕਰਨ ਦਾ ਸੁਨੇਹਾ ਦਿੱਤਾ।

ਇਸ ਤੋਂ ਇਲਾਵਾ ਜ਼ਿਲ੍ਹੇ ਦੀ ਵੋਟ ਪ੍ਰਤੀਸ਼ਤ ਵਧਾਉਣ ਲਈ ਅਤੇ ਵੋਟਾਂ ਵਿੱਚ ਲੋਕਾਂ ਦੀ 100 ਫ਼ੀਸਦੀ ਭਾਗੀਦਾਰੀ ਲਈ ਵੀ ਅਪੀਲ ਕੀਤੀ ਗਈ। ਇਸ ਮੌਕੇ ਸਟੇਟ ਕਾਲਜ ਦੇ ਚੋਣ ਸਾਖਰਤਾ ਕਲੱਬ ਦੇ ਮੈਂਬਰਾਂ ਨੂੰ ਅਗਾਮੀ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਦੀ ਭੂਮਿਕਾ ਬਾਰੇ ਦੱਸਿਆ ਗਿਆ। ਸਵੀਪ ਟੀਮ ਵੱਲੋਂ 96 ਸਾਲਾ ਦੇ ਸਮਾਜ ਸੇਵੀ ਸ੍ਰੀ ਓਮ ਪ੍ਰਕਾਸ਼ ਬੀਰ ਜੀ ਨੂੰ ਉਨ੍ਹਾਂ ਦੇ ਘਰ ਜਾ ਕੇ ਸਨਮਾਨਿਤ ਵੀ ਕੀਤਾ ਗਿਆ। ਬੀਰ ਜੀ ਨੇ ਵੀਡੀਉ ਸੁਨੇਹੇ ਰਾਹੀ ਵੋਟਰਾਂ ਨੂੰ ਵੋਟਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਸਮੇਂ ਕਾਲਜ ਦੇ ਪ੍ਰਿੰਸੀਪਲ ਡਾ. ਜਸਪ੍ਰੀਤ ਕੌਰ ਢਿੱਲੋਂ, ਪਟਿਆਲਾ-115 ਦੇ ਨੋਡਲ ਅਫ਼ਸਰ ਰੁਪਿੰਦਰ ਸਿੰਘ, ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਮੋਹਿਤ ਕੌਸ਼ਲ, ਅਵਤਾਰ ਸਿੰਘ ਅਤੇ ਟ੍ਰੇਨਿੰਗ ਅਧਿਆਪਕ ਮੌਜੂਦ ਸਨ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ