Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਾਰਤ ਸਰਕਾਰ ਸਜ਼ਾ ਪੂਰੀ ਕਰ ਚੁੱਕੇ ਸਿੰਘਾਂ ਨੂੰ ਰਿਹਾਅ ਕਰੇ : ਅਕਾਲੀ ਦਲ

March 23, 2024 05:11 PM
SehajTimes

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਨੇ ਅੱਜ ਸਰਬਸੰਮਤੀ ਨਾਲ ਉਹਨਾਂ ਮੁੱਦਿਆਂ, ਨੀਤੀਆਂ ਤੇ ਸਿਧਾਂਤਾਂ ਨੂੰ ਉਜਾਗਰ ਕੀਤਾ ਜਿਹਨਾਂ ਨੂੰ ਲੈ ਕੇ ਪਾਰਟੀ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਫਤਵਾ ਲੈਣ ਲਈ ਪੰਜਾਬ ਦੇ ਲੋਕਾਂ ਕੋਲ ਜਾਵੇਗੀ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਜੋ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਵਿਚ ਇਕ ਵਿਸ਼ੇਸ਼ ਮਤਾ ਪਾਸ ਕਰ ਕੇ ਕਿਹਾ ਗਿਆ ਕਿ ਪਾਰਟੀ ਲਈ ਸਾਡੇ ਸਿਧਾਂਤ ਰਾਜਨੀਤੀ ਤੋਂ ਉਪਰ ਹਨ ਤੇ ਇਹ ਕਦੇ ਵੀ ਖਾਲਸਾ ਪੰਥ, ਸਾਰੀਆ ਘੱਟ ਗਿਣਤੀਆਂ ਤੇ ਪੰਜਾਬੀਆਂ ਦੇ ਹਿੱਤਾਂ ਵਾਸਤੇ ਡੱਟਣ ਦੀ ਇਤਿਹਾਸਕ ਭੂਮਿਕਾ ਤੋਂ ਪਿੱਛੇ ਨਹੀਂ ਹਟੇਗੀ। ਨਾਲ ਹੀ ਇਹ ਆਪਣਾ ਸਾਰਾ ਜ਼ੋਰ ਸਰਬੱਤ ਦੇ ਭਲੇ ਦੇ ਸਿਧਾਂਤ ਮੁਤਾਬਕ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਕਰਨ ਤੇ ਸੰਭਾਲਣ ’ਤੇ ਵੀ ਲਗਾਉਣਾ ਜਾਰੀ ਰੱਖੇਗੀ। ਸਿੱਖਾਂ ਅਤੇ ਪੰਜਾਬੀਆਂ ਦੀ ਇਕਲੌਤੀ ਨੂਮਾਇੰਦਾ ਜਥੇਬੰਦੀ ਹੋਣ ਦੇ ਨਾਅਤੇ ਪਾਰਟੀ ਰਾਜਾਂ ਵਾਸਤੇ ਵੱਧ ਤਾਕਤਾਂ ਤੇ ਵਾਜਬ ਖੁਦਮੁਖ਼ਤਿਆਰੀ ਦੀ ਲੜਾਈ ਜਾਰੀ ਰੱਖੇਗੀ। ਅਸੀਂ ਕਦੇ ਵੀ ਇਹਨਾਂ ਹਿੱਤਾਂ ’ਤੇ ਸਮਝੌਤਾ ਨਹੀਂ ਕੀਤਾ ਤੇ ਨਾ ਹੀ ਭਵਿੱਖ ਵਿਚ ਇਹਨਾਂ ’ਤੇ ਚੌਕਸੀ ਵਿਚ ਕੋਈ ਘਾਟ ਆਉਣ ਦਿੱਤੀ ਜਾਵੇਗੀ।
ਮਤੇ ਵਿਚ ਭਾਰਤ ਸਰਕਾਰ ਨੂੰ ਹੋਰ ਅਪੀਲ ਕੀਤੀ ਗਈ ਕਿ ਉਹ ਬੰਦੀ ਸਿੰਘਾਂ ਜਿਹਨਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਦੀ ਰਿਹਾਈ ਲਈ ਕੀਤੇ ਆਪਣੇ ਲਿਖਤੀ ਵਾਅਦੇ ਨੂੰ ਪੂਰਾ ਕਰੇ। ਇਹ ਵਾਅਦੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿਚ ਕੀਤੇ ਗਏ ਸਨ। ਮਤੇ ਵਿਚ ਹੋਰ ਕਿਹਾ ਗਿਆ ਕਿ ਅਕਾਲੀ ਦਲ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹੱਕਾਂ ਵਾਸਤੇ ਡਟਿਆ ਰਹੇਗਾ ਅਤੇ ਉਹਨਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਹੋਣੇ ਚਾਹੀਦੇ ਹਨ। ਮਤੇ ਮੁਤਾਬਕ ਅਕਾਲੀ ਦਲ ਕਿਸਾਨਾਂ ਦੀ ਸਭ ਤੋਂ ਵੱਡੀ ਪ੍ਰਤੀਨਿਧ ਲੋਕਤੰਤਰੀ ਜਥੇਬੰਦੀ ਹਨ ਅਤੇ ਇਹ ਹਮੇਸ਼ਾ ਉਹਨਾਂ ਦੇ ਹਿੱਤਾਂ ਖ਼ਾਤਰ ਮੋਹਰੀ ਹੋਕੇ ਲੜਦੀ ਰਹੀ ਹੈ। ਕੋਰ ਕਮੇਟੀ ਨੇ ਜ਼ਮੀਨ ਰਾਹੀਂ ਹੋਰ ਮੁਲਕਾਂ ਨਾਲ ਵਪਾਰ ਦਾ ਰਾਹ ਖੋਲ੍ਹਣ ਵਾਸਤੇ ਅਟਾਰੀ ਤੇ ਫਿਰੋਜ਼ਪੁਰ ਸਰਹੱਦ ਖੋਲ੍ਹਣ ਦੀ ਮੰਗ ਕੀਤੀ ਤੇ ਕਿਹਾ ਕਿ ਪੰਜਾਬ ਸਾਰੇ ਪਾਸੇ ਤੋਂ ਘਿਰਿਆ ਸੂਬਾ ਹੈ ਜਿਸਨੂੰ ਇਸ ਸਬੰਧ ਵਿਚ ਕਈ ਰੁਕਾਵਟਾਂਦਾ ਸਾਹਮਣਾ ਕਰਨਾ ਪੈਂਦਾ ਹੈ। ਅਕਾਲੀ ਦਲ ਹਮੇਸ਼ਾ ਮਨੁੱਖੀ ਅਧਿਕਾਰਾਂ ਦੇ ਹੱਕ ਵਿਚ ਅਤੇ ਐਨ ਐਸ ਏ ਵਰਗੇ ਕਾਲੇ ਕਾਨੂੰਨਾਂ ਦੀ ਦੁਰਵਰਤੋਂ ਦੇ ਖਿਲਾਫ ਡਟਿਆ ਹੈ। ਇਹਨਾਂ ਕਦਮਾਂ ਦਾ ਪਾਰਟੀ ਨੇ ਐਮਰਜੰਸੀ ਵੇਲੇ ਵੀ ਵਿਰੋਧ ਕੀਤਾ ਸੀ। ਸਭ ਤੋਂ ਵੱਡੇ ਦੇਸ਼ ਭਗਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ’ਤੇ ਵੀ ਸਮੇਂ ਦੀਆਂ ਕਾਂਗਰਸ ਸਰਕਾਰਾਂ ਨੇ ਐਨ ਐਸ ਏ ਵਰਗੇ ਕਾਨੂੰਨ ਲਾਗੂ ਕੀਤੇ। ਪਾਰਟੀ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਵੱਲੋਂ ਸਿਰਜੇ ਸੰਵਿਧਾਨ ਨੂੰ ਕਿਸੇ ਵੀ ਤਰੀਕੇ ਦਾ ਖੋਰਾ ਲਾਉਣ ਦਾ ਵਿਰੋਧ ਕੀਤਾ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ