Wednesday, December 17, 2025

Chandigarh

ਸੰਗਰੂਰ ਨਕਲੀ ਸ਼ਰਾਬ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ 4 ਮੈਂਬਰੀ ਐਸ.ਆਈ.ਟੀ. ਦਾ ਗਠਨ

March 23, 2024 06:02 PM
SehajTimes
ਅੱਠ ਮੁੱਖ ਦੋਸ਼ੀ ਪਹਿਲਾਂ ਹੀ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ
 
ਚੰਡੀਗੜ੍ਹ : ਸੰਗਰੂਰ ਨਕਲੀ ਸ਼ਰਾਬ ਕੇਸ ਪਿੱਛੇ ਕੰਮ ਕਰਦੇ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕਰਨ ਲਈ, ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਇਸ ਕੇਸ ਵਿੱਚ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਅਗਲੀਆਂ -ਪਿਛਲੀਆਂ ਕੜੀਆਂ ਦੀ ਵਿਧੀਬਧ ਪੜਤਾਲ ਤੇ ਪੁਣ-ਛਾਣ ਕਰਨ ਦੇ ਮੱਦੇਨਜ਼ਰ ਇੱਕ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ। ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਏਡੀਜੀਪੀ ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਕਰ ਰਹੇ ਹਨ, ਜਦਕਿ ਡੀ.ਆਈ.ਜੀ. ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਐਸ.ਐਸ.ਪੀ. ਸੰਗਰੂਰ ਸਰਤਾਜ ਚਾਹਲ ਅਤੇ ਵਧੀਕ ਕਮਿਸ਼ਨਰ (ਆਬਕਾਰੀ) ਨਰੇਸ਼ ਦੂਬੇ ਇਸ ਦੇ ਮੈਂਬਰ ਹਨ।
 
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਦੀ ਪੁਲੀਸ ਨੇ ਥਾਣਾ ਦਿੜ੍ਹਬਾ ਦੇ ਖੇਤਰ ਵਿੱਚ ਨਕਲੀ ਸ਼ਰਾਬ ਵੇਚਣ ਵਾਲੇ ਅੱਠ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ਵਿੱਚ ਨਕਲੀ ਸ਼ਰਾਬ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਲੇਬਲਿੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਜ਼ੋ-ਸਾਮਾਨ ਬਰਾਮਦ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੋਮਾ ਕੌਰ, ਰਾਹੁਲ ਉਰਫ਼ ਸੰਜੂ ਅਤੇ ਪਰਦੀਪ ਸਿੰਘ ਉਰਫ਼ ਬੱਬੀ, ਸਾਰੇ ਵਾਸੀ ਚੁਹਾਵਾਂ, ਚੀਮਾਂ ; ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ ,ਸੰਗਰੂਰ; ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤਾਈਪੁਰ(ਪਟਿਆਲਾ); ਅਰਸ਼ਦੀਪ ਸਿੰਘ ਉਰਫ਼ ਅਰਸ਼ ਵਾਸੀ  ਪਿੰਡ ਰੋਗਲਾ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਅਤੇ ਸੁਖਵਿੰਦਰ ਸਿੰਘ ਉਰਫ ਸੁੱਖੀ ਦੋਵੇਂ ਵਾਸੀ ਪਿੰਡ ਗੁੱਜਰਾਂ, ਦਿੜ੍ਹਬਾ ਵਜੋਂ ਹੋਈ ਹੈ। ਐਸ.ਆਈ.ਟੀ., ਇਸ ਮਾਮਲੇ ਵਿੱਚ ਅਗਲੀਆਂ -ਪਿਛਲੀਆਂ ਕੜੀਆਂ ਦੀ ਡੂੰਘਾਈ ਨਾਲ ਜਾਂਚ ਕਰੇਗੀ ਤਾਂ ਜੋ ਨਕਲੀ ਸ਼ਰਾਬ ਦੇ ਸਰੋਤਾਂ ਦਾ ਪਤਾ ਲਗਾਉਣ ਲਈ ਵਰਤੇ ਜਾਂਦੇ ਢੰਗ-ਤਰੀਕਿਆਂ ਅਤੇ ਇਸ ਪਿਛੇ ਕੰਮ ਕਰਦੇ ਗਠਜੋੜ, ਜਿਸਨੇ ਪਿੰਡਾਂ ਤੱਕ ਪੈਰ ਪਸਾਰ ਲਏ ਹਨ, ਦਾ ਪਰਦਾਫਾਸ਼ ਕੀਤਾ ਜਾ ਸਕੇ ਅਤੇ ਮਾਮਲੇ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ