Monday, May 20, 2024

Malwa

ਦਾਮਨ ਬਾਜਵਾ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ

March 24, 2024 04:48 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਨੇ ਸ਼ਨਿੱਚਰਵਾਰ ਨੂੰ ਸੁਨਾਮ ਦੀ ਟਿੱਬੀ ਰਵਿਦਾਸਪੁਰਾ ਵਿਖੇ ਜ਼ਹਿਰੀਲੀ ਸ਼ਰਾਬ ਨਾਲ ਫੌਤ ਹੋ ਚੁੱਕੇ ਵਿਅਕਤੀਆਂ ਦੇ ਘਰਾਂ ਵਿੱਚ ਜਾਕੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ।  ਇਸ ਮੋਕੇ ਮੈਡਮ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਹਲਕਾ ਦਿੜ੍ਹਬਾ ਅਤੇ ਸੁਨਾਮ ਵਿੱਚ "ਜ਼ਹਿਰੀਲੀ ਸ਼ਰਾਬ" ਕਾਰਨ ਹੋਈਆਂ ਦੋ ਦਰਜ਼ਨ ਦੇ ਕਰੀਬ ਮੌਤਾਂ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ  ਸਖਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਉਕਤ ਮਾਮਲੇ ਦੀ ਸਰਕਾਰ ਤੋਂ ਬਾਰੀਕੀ ਨਾਲ ਜਾਂਚ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਦੀ ਖੇਪ ਕਿੱਥੋਂ ਅਤੇ ਕਿਵੇਂ ਸੁਨਾਮ ਅਤੇ ਦਿੜ੍ਹਬਾ ਇਲਾਕੇ ਵਿੱਚ ਆਈ, ਪੂਰੇ ਮਸਲੇ ਦੀ ਪੂਰੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ , ਉਨ੍ਹਾਂ ਕਿਹਾ ਕਿ ਨਜਾਇਜ਼ ਸ਼ਰਾਬ ਦੀ ਤਸਕਰੀ ਅਤੇ ਪੁਸ਼ਤਪਨਾਹੀ ਕਰਨ ਵਾਲੇ ਵੀ ਸਾਹਮਣੇ ਆਉਣੇ ਚਾਹੀਦੇ ਹਨ। ਮੈਡਮ ਦਾਮਨ ਬਾਜਵਾ ਨੇ ਕਿਹਾ ਕਿ ਨਸ਼ਿਆਂ ਦੇ ਕਾਲੇ ਕਾਰੋਬਾਰ ਵਿੱਚ ਲਿਪਤ ਲੋਕਾਂ ਦੀ ਪ੍ਰਸ਼ਾਸ਼ਨ ਨੂੰ ਇਤਲਾਹ ਦੇਣੀ ਚਾਹੀਦੀ ਹੈ ਤਾਂ ਜੋ ਹੋਰ ਮਨੁੱਖੀ ਜਾਨਾਂ ਨੂੰ ਇਸ ਦੈਂਤ ਦੇ ਮੂੰਹ ਵਿੱਚ ਜਾਣ ਤੋਂ ਬਚਾ ਸਕੀਏ। ਉਨ੍ਹਾਂ ਕਿਹਾ ਕਿ ਬੇਕਸੂਰੇ ਲੋਕਾਂ 'ਤੇ ਝੂਠੇ ਪਰਚੇ ਨਹੀਂ ਪੈਣੇ ਚਾਹੀਦੇ ਅਸਲ ਦੋਸ਼ੀਆਂ ਨੂੰ ਜੇਲ੍ਹ ਦੀਆਂ ਸਲਾਖਾਂ ਅੰਦਰ ਹੋਣਾ ਚਾਹੀਦਾ ਹੈ। ਮੈਡਮ ਬਾਜਵਾ ਨੇ ਕਿਹਾ ਕਿ ਇਹ ਲੋਕ ਜਿਨ੍ਹਾਂ ਦੀ ਮੋਤ ਹੋਈ ਹੈ ਅਤੇ ਜੋ ਹਸਪਤਾਲ ਵਿੱਚ ਦਾਖਲ ਹਨ ਉਹ ਦਿਹਾੜੀਦਾਰ ਲੋਕ ਹਨ, ਉਨਾਂ ਦੇ ਪਰਿਵਾਰ ਦੇ ਹਲਾਤ ਵੀ ਬਹੁਤ ਨਾਜੁਕ ਹਨ ਮੌਜੂਦਾ ਪੰਜਾਬ ਸਰਕਾਰ ਨੂੰ ਇਹਨਾ ਪਰਿਵਾਰਾਂ ਦੀ ਮਾਲੀ ਮਦਦ ਵੀ ਕਰਨੀ ਚਾਹੀਦੀ ਹੈ। ਇਸ ਮੋਕੇ ਮਾਲਵਿੰਦਰ ਸਿੰਘ ਗੋਲਡੀ, ਗੁਰਜੰਟ ਸਿੰਘ ਬਖਤੌਰ ਨਗਰ, ਜੋਗਿੰਦਰ ਸਿੰਘ ਟਿੱਬੀ, ਹਰਜਸ ਸਿੰਘ ਖਡਿਆਲ , ਗੁਰਮੁੱਖ ਸਿੰਘ ਟਿੱਬੀ ਆਦਿ ਹਾਜ਼ਰ ਸਨ।

Have something to say? Post your comment

 

More in Malwa

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੀ ਨਾਅਰੇਬਾਜ਼ੀ

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ