Monday, May 06, 2024

Malwa

ਸੁਨਾਮ 'ਚ ਜ਼ਹਿਰੀਲੀ ਸ਼ਰਾਬ ਨਾਲ ਪੰਜ ਹੋਰ ਨੇ ਦਮ ਤੋੜਿਆ

March 24, 2024 04:56 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੁਨਾਮ ਦੀਆਂ ਬਰੂਹਾਂ ਤੇ ਵਸੀ ਟਿੱਬੀ ਰਵਿਦਾਸ ਪੁਰਾ ਬਸਤੀ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇੱਥੇ ਚਾਰ ਹੋਰ ਗੰਭੀਰ ਰੂਪ ਵਿੱਚ ਬਿਮਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਦੋ ਅਤੇ ਸ਼ੁੱਕਰਵਾਰ ਨੂੰ ਛੇ ਲੋਕਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਵਿੱਚੋਂ ਦੋ ਮ੍ਰਿਤਕਾਂ (ਗੁਰਮੀਤ ਸਿੰਘ ਅਤੇ ਸੇਵਕ ਨਾਥ) ਦੇ ਪਰਿਵਾਰਕ ਮੈਂਬਰਾਂ ਨੇ ਕਿਸੇ ਕਾਰਵਾਈ ਦੇ ਡਰੋਂ ਬਿਨਾਂ ਪੋਸਟਮਾਰਟਮ ਕੀਤੇ ਹੀ ਅੰਤਿਮ ਸੰਸਕਾਰ ਕਰ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 21 ਲੋਕਾਂ ਦੀ ਮੌਤ ਹੋ ਗਈ ਹੈ। ਸੁਨਾਮ ਵਿੱਚ 12 ਅਤੇ ਗੁੱਜਰਾਂ ਵਿੱਚ 9 ਲੋਕਾਂ ਦੀ ਮੌਤ ਹੋਈ ਹੈ।
 
 
ਹਸਪਤਾਲ ਵਿੱਚ ਜੇਰੇ ਇਲਾਜ਼ ਗੰਭੀਰ ਹਾਲਤ ਵਿੱਚ ਬਿਮਾਰ ਰਵੀ ਨਾਥ, ਸੁਖਦੇਵ ਸਿੰਘ, ਕਰਮਜੀਤ ਸਿੰਘ ਅਤੇ ਬਿੱਟੂ ਸਿੰਘ ਦੀ ਸ਼ੁੱਕਰਵਾਰ ਦੇਰ ਰਾਤ ਅਤੇ ਸ਼ਨਿੱਚਰਵਾਰ ਨੂੰ ਮੌਤ ਹੋ ਗਈ। ਵੀਰਵਾਰ ਨੂੰ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਸੇਵਕ ਨਾਥ ਦੀ ਮੌਤ ਹੋ ਗਈ ਸੀ, ਲੇਕਿਨ ਉਸ ਦੇ ਪਰਿਵਾਰਕ ਮੈਂਬਰਾਂ ਨੇ ਸ਼ਨੀਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਮ੍ਰਿਤਕ ਦੀ ਪਤਨੀ ਪੰਮੀ ਨੇ ਦੱਸਿਆ ਕਿ ਕਾਰਵਾਈ ਦੇ ਡਰ ਕਾਰਨ ਉਸਨੇ ਪੋਸਟਮਾਰਟਮ ਕਰਵਾਏ ਬਿਨਾਂ ਹੀ ਆਪਣੇ ਪਤੀ ਦਾ ਸਸਕਾਰ ਕਰ ਦਿੱਤਾ ਸੀ। ਮ੍ਰਿਤਕ ਬਿੱਟੂ ਦੇ ਪੁੱਤਰ ਕਰਨ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਪੰਜ ਵਜੇ ਉਸ ਦੇ ਪਿਤਾ ਨੂੰ ਉਲਟੀ ਆ ਗਈ ਅਤੇ ਉਸ ਦੀ ਨਜ਼ਰ ਚਲੀ ਗਈ, ਉਸ ਨੂੰ ਤੁਰੰਤ ਸੁਨਾਮ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
 
 
ਮ੍ਰਿਤਕ ਦੇ ਵਾਰਸਾਂ ਨੇ ਸਰਕਾਰ ਤੋਂ ਉਚਿਤ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੀ ਮੰਗ ਕਰਦਿਆਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਇਸ ਸਮੇਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਗੰਭੀਰ ਬਿਮਾਰ ਹਾਲਾਤਾਂ ਵਿੱਚ ਪੰਦਰਾਂ ਦੇ ਕਰੀਬ ਵਿਅਕਤੀ ਵੱਖ ਵੱਖ ਹਸਪਤਾਲਾਂ ਵਿੱਚ ਜੇਰੇ ਇਲਾਜ਼ ਹਨ। ਇਸੇ ਦੌਰਾਨ ਥਾਣਾ ਸ਼ਹਿਰੀ ਸੁਨਾਮ ਦੇ ਐਸਐਚਓ ਸੁਖਦੀਪ ਸਿੰਘ ਨੇ ਚਾਰ ਜਣਿਆਂ ਰਵੀ ਨਾਥ, ਸੁਖਦੇਵ ਸਿੰਘ, ਕਰਮਜੀਤ ਸਿੰਘ ਅਤੇ ਬਿੱਟੂ ਸਿੰਘ ਦੀ ਮੌਤ ਹੋ ਜਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਟਿੱਬੀ ਰਵਿਦਾਸਪੁਰਾ ਦੇ ਹਰ ਕੋਨੇ ਦੀ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦਿੜਬਾ ਪੁਲਿਸ ਵੱਲੋਂ ਸ਼ਰਾਬ ਦੀ ਨਜਾਇਜ਼ ਵਿਕਰੀ ਕਰਨ ਵਾਲੇ ਦੋਸ਼ੀਆਂ ਨੂੰ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ, ਸੁਨਾਮ ਪੁਲਿਸ ਵੀ ਦੋਸ਼ੀਆਂ ਨੂੰ ਰਿਮਾਂਡ 'ਤੇ ਲੈਕੇ ਪੁੱਛਗਿੱਛ ਨੂੰ ਅੱਗੇ ਵਧਾਏਗੀ | ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

Have something to say? Post your comment

 

More in Malwa

ਬਲਵੀਰ ਸਿੰਘ ਕੁਠਾਲਾ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ