Saturday, January 31, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਸ਼ਰਾਬ ਮਾਫੀਏ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਖ਼ਿਲਾਫ਼ ਮੰਗੀ ਕਾਰਵਾਈ 

March 24, 2024 05:05 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਦੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾਂ ਦੇ ਜੱਦੀ ਜ਼ਿਲ੍ਹੇ ਅੰਦਰ ਪਿਛਲੇ ਕੁੱਝ ਦਿਨਾਂ ਤੋਂ ਦਿੜਬਾ ਦੇ ਪਿੰਡ ਗੁੱਜਰਾਂ, ਢੰਡੋਲੀ ਅਤੇ ਸੁਨਾਮ ਦੀ ਟਿੱਬੀ ਰਵਿਦਾਸਪੁਰਾ ਵਿਖੇ ਨਜਾਇਜ਼ ਜ਼ਹਿਰੀਲੀ ਸ਼ਰਾਬ ਨਾਲ ਹੋ ਰਹੀਆਂ ਮੌਤਾਂ ਦਾ ਮਾਮਲਾ ਸੁਨਾਮ ਦੇ ਐਡਵੋਕੇਟ ਰਵਨੀਤਜੋਤ ਸਿੰਘ ਨੇ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਚੁੱਕਦਿਆਂ ਸ਼ਰਾਬ ਮਾਫੀਏ ਦੀ ਪੁਸ਼ਤਪਨਾਹੀ ਕਰਨ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਐਡਵੋਕੇਟ ਰਵਨੀਤਜੋਤ ਸਿੰਘ ਨੇ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਦਰਜ਼ ਕਰਵਾਈ ਸ਼ਿਕਾਇਤ ਵਿੱਚ ਕਿਹਾ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ  ਵਿੱਚ ਬਹੁਤਾਤ ਉਹਨਾਂ ਲੋਕਾਂ ਦੀ ਹੈ ਜੋ ਮਜ਼ਦੂਰ ਵਰਗ ਨਾਲ ਸਬੰਧਿਤ ਹਨ ਅਤੇ ਜਿਨਾਂ ਦੇ ਘਰ ਦੀ ਕਬੀਲਦਾਰੀ ਮਰਨ ਵਾਲਿਆਂ ਦੇ ਸਿਰ ਤੇ ਹੀ ਚੱਲਦੀ ਸੀ, ਉਨ੍ਹਾਂ ਦੇ ਘਰਾਂ ਵਿੱਚ ਵਿੱਛੇ ਸੱਥਰ ਤੇ ਕੁਰਲਾਉਂਦੇ ਪਰਿਵਾਰਿਕ ਮੈਂਬਰਾਂ ਦੀਆਂ ਚੀਕਾਂ ਸ਼ਾਇਦ ਅਜੇ ਤੱਕ ਬੋਲੇ ਸਿਆਸਤਦਾਨਾਂ ਤੱਕ ਨਹੀਂ ਪਹੁੰਚ ਸਕੀਆਂ ,ਨਹੀਂ ਤਾਂ ਸ਼ਰਾਬ ਮਾਫੀਏ ਦੀ ਪੁਸ਼ਤ ਪਨਾਹੀ ਕਰਨ ਵਾਲੀਆਂ ਅਸਲ ਅਦਿੱਖ ਤਾਕਤਾਂ ਜੋ ਜ਼ਿੰਮੇਵਾਰ ਹਨ, ਤੇ ਕਾਰਵਾਈ ਜ਼ਰੂਰ ਹੋਈ ਹੁੰਦੀ। ਉਨ੍ਹਾਂ ਦੱਸਿਆ ਕਿ ਕਮਿਸ਼ਨ ਕੋਲ ਦਰਜ਼ ਕਰਵਾਈ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਹਰ ਸਰਕਾਰਾਂ ਵਿੱਚ ਵਿਰੋਧੀ ਧਿਰ ਅਜਿਹੇ ਮੰਦਭਾਗੇ ਘਟਨਾਵਾਂ ਤੇ ਚੀਕ ਚੀਕ ਕੇ ਕਾਰਵਾਈ ਦੀ ਮੰਗ ਕਰਦੀਆਂ ਹਨ ਪਰੰਤੂ ਸੱਤਾਧਾਰੀ ਹੁੰਦਿਆਂ ਹੀ ਉਹ ਮੰਗਾਂ ਕਿੱਧਰ ਗਾਇਬ ਹੋ ਜਾਂਦੀਆਂ ਹਨ ਹੈਰਾਨੀ ਵਾਲੀ ਗੱਲ ਹੈ। ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਰਵਨੀਤ ਜੋਤ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਦੀ ਸ਼ਿਕਾਇਤ ਕੌਮੀ ਮਨੁੱਖੀ  ਅਧਿਕਾਰ ਕਮਿਸ਼ਨ ਵਿੱਚ ਦਰਜ ਕਰਵਾਈ ਗਈ ਹੈ , ਇਸ ਤੋਂ ਇਲਾਵਾ ਪੰਜਾਬ ਸਰਕਾਰ ਤੋਂ ਵੀ ਪੀੜਤ ਪਰਿਵਾਰਾਂ ਦੀ ਆਰਥਿਕ ਮਦਦ ਦੀ ਮੰਗ ਕੀਤੀ ਗਈ ਹੈ । ਇਸ ਮੌਕੇ ਐਡਵੋਕੇਟ ਸ਼ੁਭਮ ਗਰਗ, ਕਰਨ ਗਰਗ, ਹਿਮਾਂਸ਼ੂ,ਸਾਹਿਲ, ਹਰਵਿੰਦਰ ਕੁੱਦਨੀ ਮਨੀਸ਼ ਗੋਇਲ ,ਸਰਗੁਨ ਸੋਨੀ,ਭਾਵਿਤ ਅਤੇ ਹੋਰ ਵਕੀਲ  ਹਾਜ਼ਰ ਸਨ।

Have something to say? Post your comment