Monday, May 20, 2024

Malwa

ਜ਼ਹਿਰੀਲੀ ਸ਼ਰਾਬ ਕਾਂਡ ਨੇ ਸਰਕਾਰ ਦੀ ਗੰਭੀਰਤਾ ਕੀਤੀ ਜੱਗ ਜ਼ਾਹਰ : ਉਗਰਾਹਾਂ

March 24, 2024 05:26 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਅੰਦਰ ਕਥਿਤ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਦੋ ਦਰਜ਼ਨ ਦੇ ਕਰੀਬ ਲੋਕਾਂ ਦੀ ਮੌਤ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਦੀ ਗੰਭੀਰਤਾ ਨੂੰ ਜੱਗ ਜ਼ਾਹਰ ਕਰ ਦਿੱਤਾ ਹੈ। ਇਹ ਘਟਨਾ ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਦੀ ਹੈ, ਇਸ ਲਈ ਸਰਕਾਰ ਦੀ ਕਾਰਜਸ਼ੈਲੀ 'ਤੇ ਸਵਾਲ ਉੱਠਣੇ ਲਾਜ਼ਮੀ ਹਨ।
 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ ਵਿਚ ਉਪ ਚੋਣਾਂ ਦਾ ਐਲਾਨ; ਕਾਂਗਰਸ ਤੇ ਭਾਜਪਾ ਨਵੇਂ ਚਿਹਰਿਆਂ ਨਾਲ ਜੂਝਣ ਦੀ ਤਿਆਰੀ ’ਚ

 
ਐਤਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਗਰੀਬ ਲੋਕਾਂ ਦੇ ਜਿਊਣ ਦੇ ਅਧਿਕਾਰ ਵੀ ਸੁਰੱਖਿਅਤ ਨਹੀਂ ਹਨ। ਇਸ ਤੋਂ ਵੱਧ ਮੰਦਭਾਗੀ ਗੱਲ ਕੀ ਹੋ ਸਕਦੀ ਹੈ? ਪੀੜਤਾਂ ਦੀ ਦੇਖਭਾਲ ਕਰਨ ਵਿੱਚ ਸਰਕਾਰ ਵੱਲੋਂ ਕੀਤੀ ਜਾ ਰਹੀ ਦੇਰੀ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਦਿੱਲੀ ਵਿੱਚ ਆਪਣੇ ਮਾਲਕ ਨੂੰ ਖੁਸ਼ ਕਰਨ ਵਿੱਚ ਲੱਗੀ ਹੋਈ ਹੈ। ਸਾਨੂੰ ਉਦੋਂ ਪਤਾ ਲੱਗਦਾ ਹੈ ਜਦੋਂ ਸਾਡੇ ਆਪਣੇ ਘਰ ਨੂੰ ਅੱਗ ਲੱਗ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਨੂੰ ਠੱਲ੍ਹ ਪਾਉਣ ਵਿੱਚ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ। ਨਸ਼ਿਆਂ ਵਿਰੁੱਧ ਯੂਨੀਅਨ ਦਾ ਸੰਘਰਸ਼ ਭਵਿੱਖ ਵਿੱਚ ਵੀ ਜਾਰੀ ਰਹੇਗਾ।
 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸ਼ਰਾਬ ਮਾਫੀਏ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਖ਼ਿਲਾਫ਼ ਮੰਗੀ ਕਾਰਵਾਈ

 
ਉਨ੍ਹਾਂ ਮ੍ਰਿਤਕਾਂ ਪ੍ਰਤੀ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਸਾਰਿਆਂ ਨੂੰ ਉਚਿਤ ਮੁਆਵਜ਼ਾ, ਸਰਕਾਰੀ ਨੌਕਰੀ ਅਤੇ ਬੱਚਿਆਂ ਲਈ ਮੁਫ਼ਤ ਸਿੱਖਿਆ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਥੇਬੰਦੀ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ, ਜੇਕਰ ਸਰਕਾਰ ਨੇ ਪੀੜਤ ਪਰਿਵਾਰਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਾ ਕੀਤਾ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਵਾਅਦਾ ਯਾਦ ਕਰਵਾਉਣ ਲਈ ਸੰਘਰਸ਼ ਵਿੱਢਣ ਤੋਂ ਗ਼ੁਰੇਜ਼ ਨਹੀਂ ਕਰੇਗੀ।

Have something to say? Post your comment

 

More in Malwa

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ