Tuesday, November 04, 2025

Chandigarh

ਦੰਦਾਂ ਦੀ ਸਿਹਤ ਸਬੰਧੀ ਓਰਲ ਹੈਲਥ ਦਿਵਸ ਮਨਾਇਆ : ਡਾ. ਸੁਰਿੰਦਰਪਾਲ ਕੌਰ 

March 24, 2024 06:45 PM
SehajTimes
ਖਰੜ :  ਸਿਵਲ ਸਰਜਨ ਮੋਹਾਲੀ ਡਾ. ਦਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ ਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ ਦੀ ਅਗਵਾਈ ਵਿਚ ਬਲਾਕ ਪੀ.ਐਚ.ਸੀ. ਘੜੂੰਆਂ ਵਿਖੇ ਦੰਦਾਂ ਦੀ ਸਿਹਤ ਸਬੰਧੀ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਗਿਆ, ਜਿਸ ਮੌਕੇ ਮਰੀਜਾਂ ਦੇ ਦੰਦਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ। ਐਸਐਮਓ ਡਾ. ਸੁਰਿੰਦਰਪਾਲ ਕੌਰ ਨੇ ਦੱਸਿਆ ਕਿ ਸਿਹਤ ਕੇਂਦਰਾਂ ਵਿਖੇ ਲੋਕਾਂ ਵਿਚ ਦੰਦਾਂ ਅਤੇ ਮੂੰਹ ਦੀ ਸਿਹਤ ਬਾਰੇ ਜਾਗਰੂਕਤਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੰਦ ਸਾਡੇ ਸਰੀਰ ਦਾ ਬਹੁਤ ਹੀ ਮਹੱਤਵਪੂਰਨ ਅੰਗ ਹਨ ਅਤੇ ਕੁਦਰਤ ਦੀ ਅਨਮੋਲ ਦਾਤ ਹਨ ਅਤੇ ਬਚਪਨ ਤੋਂ ਹੀ ਦੰਦਾਂ ਦੀ ਸਾਂਭ ਸੰਭਾਲ ਕਰਨੀ ਜਰੂਰੀ ਹੈ। ਦੰਦਾਂ ਦੇ ਡਾਕਟਰ ਹਰਦੀਪ ਕੌਰ ਤੇ ਡਾ. ਰਿਤੂ ਭਾਟੀਆ ਨੇ ਦੰਦਾਂ ਦੀ ਸਿਹਤ ਸੰਭਾਲ ਅਤੇ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਸਿਹਤਮੰਦ ਮੂੰਹ ਚੰਗੀ ਸਿਹਤ ਦਾ ਆਧਾਰ ਹੈ। ਵਿਸ਼ਵ ਓਰਲ ਹੈਲਥ ਦਿਵਸ ਮੌਕੇ ਮਰੀਜਾਂ ਦੇ ਦੰਦਾਂ ਦਾ ਮੁਫ਼ਤ ਚੈੱਕਅਪ ਵੀ ਕੀਤਾ ਗਿਆ। ਇਸ ਮੌਕੇ ਡਾ. ਸਰੋਜ, ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਸੁਖਵਿੰਦਰ ਸਿੰਘ ਕੰਗ, ਏਐਨਐਮ ਰੁਪਿੰਦਰ ਕੌਰ, ਕਰਮਜੀਤ ਕੌਰ, ਹੋਰ ਸਟਾਫ ਤੇ ਆਸ਼ਾ ਵਰਕਰ ਮੌਜੂਦ ਸਨ।
 

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ