Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਟਰਸਟ ਓਵਰਸੀਜ਼ ਐਜੂਕੇਸ਼ਨ ਕੰਸਲਟੈਂਟ ਫਰਮ ਦਾ ਲਾਇਸੰਸ ADC ਵੱਲੋਂ ਰੱਦ 

March 24, 2024 06:55 PM
SehajTimes
ਮੋਹਾਲੀ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਟਰਸਟ ਓਵਰਸੀਜ਼ ਐਜੂਕੇਸ਼ਨ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਟਰਸਟ ਓਵਰਸੀਜ਼ ਐਜੂਕੇਸ਼ਨ ਕੰਸਲਟੈਂਟ ਫਰਮ, ਐਸ.ਸੀ.ਐਫ ਨੰ: 36, ਦੂਜੀ ਮੰਜ਼ਿਲ, ਫੇਜ਼-2 ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀਮਤੀ ਗਗਨਦੀਪ ਕੌਰ ਪੁੱਤਰੀ ਸ੍ਰੀ ਬਲਕਾਰ ਸਿੰਘ ਪਤਨੀ ਸ੍ਰੀ ਭੁਪਿੰਦਰ ਸਿੰਘ, ਵਾਸੀ ਮਕਾਨ ਨੰ:ਐਨ.-302, ਗਿੱਲਕੇ ਹਾਈਟਜ਼/ਗਿਲਕੋ ਵੈਲੀ, ਸੈਕਟਰ-127, ਖਰੜ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 26 ਅਪ੍ਰੈਲ 2022 ਨੂੰ ਖਤਮ ਹੋ ਚੁੱਕੀ ਹੈ। ਉਕਤ ਐਕਟ ਤਹਿਤ ਬਣਾਏ ਰੂਲਜ਼ 4(6) ਅਤੇ ਇਸ ਵਿੱਚ ਸੋਧਾਂ ਸਬੰਧੀ ਸਰਕਾਰ ਦੀ ਨੋਟੀਫਿਕੇਸ਼ਨ ਮਿਤੀ 16-09-2014 ਦੇ ਰੂਲ ਨੰ: 04 ਅਤੇ ਅਡਵਾਈਜ਼ਰੀ ਮੀਮੋ ਮਿਤੀ 14-05-2018 ਦੀ ਮੱਦ ਨੰ: 13 ਵਿੱਚ ਕਲਾਇੰਟਾਂ ਸਬੰਧੀ ਭੇਜੀ ਜਾਣ ਵਾਲੀ ਮਹੀਨਾਵਾਰ ਰਿਪੋਰਟ ਭੇਜਣ ਲਈ ਲਿਖਿਆ ਗਿਆ ਹੈ। ਇਸ ਤੋਂ ਇਲਾਵਾ ਫਰਮ/ਕੰਪਨੀ ਵੱਲੋਂ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰ ਆਦਿ ਸਬੰਧੀ ਮੁਕੰਮਲ ਜਾਣਕਾਰੀ ਵੀ ਉਕਤ ਐਕਟ ਦੀ ਧਾਰਾ 7 ਤਹਿਤ ਦਿੱਤੀ ਜਾਣੀ ਹੈ। ਜਿਸ ਸਬੰਧੀ ਲਾਇਸੰਸੀ ਨੂੰ ਪੱਤਰ ਮਿਤੀ 26-06-2020 ਰਾਹੀਂ ਹਦਾਇਤ ਕੀਤੀ ਗਈ। ਲਾਇਸੰਸ ਦੀ ਮਿਆਦ ਮਿਤੀ 26.04.2022 ਨੂੰ ਖਤਮ ਹੋਣ ਤੋਂ ਦੋ ਮਹੀਨੇ ਪਹਿਲਾਂ ਲਾਇਸੰਸ ਰੀਨਿਊ ਲਈ ਅਪਲਾਈ ਨਾ ਕਰਨ ਅਤੇ ਮਹੀਨਾਵਾਰ ਕਲਾਇੰਟ ਰਿਪੋਰਟ ਨਾ ਭੇਜਣ ਕਾਰਨ ਲਾਇਸੰਸੀ ਨੂੰ ਆਪਣਾ ਪੱਖ ਸਪਸ਼ਟ ਦਾ ਮੌਕਾ ਦੇਣ ਲਈ ਇਸ ਦਫਤਰ ਦੇ ਪੱਤਰ ਮਿਤੀ 02.03.2022 ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਇਸ ਪੱਤਰ ਦਾ ਉਤਾਰਾ ਸੀਨੀਅਰ ਕਪਤਾਨ ਪੁਲਿਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਲਾਇਸੰਸ ਦੀ ਮਿਆਦ ਖਤਮ ਹੋਣ ਉਪਰੰਤ ਐਕਟ ਦੇ ਸੈਕਸ਼ਨ-3 ਅਨੁਸਾਰ ਅਗਲੇਰੀ ਕਾਰਵਾਈ ਸਬੰਧੀ ਲਿਖਿਆ ਗਿਆ। ਫਰਮ ਵਲੋਂ ਮਹੀਨਾ ਜਨਵਰੀ/2021 ਤੋਂ ਦਸੰਬਰ/2021 ਤੱਕ ਦੀਆਂ ਦੀ ਮਹੀਨਾਵਾਰ ਰਿਪੋਰਟ ਪੇਸ਼ ਕੀਤੀਆਂ ਹਨ, ਪਰੰਤੂ ਲਾਇਸੰਸੀ ਵੱਲੋਂ ਲਾਇਸੰਸ ਜਾਰੀ ਹੋਣ ਤੋਂ ਮਹੀਨਾ ਮਈ/2017 ਤੋਂ ਅਕਤੂਬਰ/2018 ਅਤੇ ਮਹੀਨਾ ਮਈ/2019 ਤੋਂ ਦਸੰਬਰ/2020 ਤੱਕ ਦੇ ਸਮੇਂ ਦੀਆਂ ਕਲਾਇੰਟ ਰਿਪੋਰਟਾਂ ਲੰਬਿਤ ਹਨ। ਇਸ ਤੋਂ ਇਲਾਵਾ ਲਾਇਸੰਸ ਵੱਲੋਂ ਲਾਇਸੰਸ ਜਾਰੀ ਹੋਣ ਤੋਂ ਹੁਣ ਤੱਕ ਦੇ ਸਮੇਂ ਦੌਰਾਨ ਕੀਤੀ ਗਈ ਇਸ਼ਤਿਹਾਰ/ਸੈਮੀਨਾਰ ਸਬੰਧੀ ਕੋਈ ਸੂਚਨਾਂ ਨਹੀ ਭੇਜੀ ਹੈ ਅਤੇ ਨਾ ਹੀ ਸਰਕਾਰ ਨੂੰ ਭੇਜੀ ਗਈ ਛਿਮਾਹੀ ਜਾਣਕਾਰੀ ਬਾਰੇ ਸੂਚਿਤ ਕੀਤਾ ਹੈ। ਇਸ ਦਫਤਰ ਦੇ ਪੱਤਰ ਮਿਤੀ 28-03-2022 ਰਾਹੀਂ ਲੰਬਿਤ ਰਿਪੋਰਟਾਂ ਪੇਸ਼ ਕਰਨ ਅਤੇ ਉਕਤ ਦਰਸਾਏ ਅਨੁਸਾਰ ਲਾਇਸੰਸ ਰੀਨਿਊ ਲਈ ਦਰਖਾਸਤ ਪੇਸ਼ ਕਰਨ ਸਬੰਧੀ ਹਦਾਇਤ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਰਜਿਸਟਰਡ ਦਫਤਰ ਵਿਖੇ ਭੇਜਿਆ ਗਿਆ ਨੋਟਿਸ ਅਣਡਲੀਵਰ ਪ੍ਰਾਪਤ ਹੋਇਆ ਹੈ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਤੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ (ਲੰਬਿਤ ਰਿਪੋਰਟਾਂ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾ ਨਾ ਭੇਜਣ ਕਰਕੇ ਅਤੇ ਨਾ ਹੀ ਸਰਕਾਰ ਨੂੰ ਭੇਜੀ ਗਈ ਛਿਮਾਹੀ ਜਾਣਕਾਰੀ ਬਾਰੇ ਸੂਚਿਤ ਕੀਤਾ ਗਿਆ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਫੋਟੋ ਐਸ ਪਾਲਣਾਂ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਟਰਸਟ ਓਵਰਸੀਜ ਐਜੂਕੇਸ਼ਨ ਕੰਸਲਟੈਂਟ ਐਸ.ਸੀ.ਐਫ. ਨੰ: 36, ਦੂਜੀ ਮੰਜਿਲ, ਫੇਸ-2, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਜਾਰੀ ਲਾਇਸੰਸ ਨੰਬਰ 79/ਐਮ.ਸੀ-2 ਮਿਤੀ 27-04-2017 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

Have something to say? Post your comment

 

More in Chandigarh

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਵਿਵਸਥਾ ਦਾ ਹਾਣੀ ਬਣਾਉਣ ਲਈ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰੀ ਦਰਜਾਬੰਦੀ ਵਿੱਚ ਸਿਖਰ 'ਤੇ ਆਉਣ ਤੋਂ ਬਾਅਦ ਪੰਜਾਬ ਨੇ ਸਿੱਖਿਆ ਕ੍ਰਾਂਤੀ 2.0 ਦੇ ਤਹਿਤ ਗਲੋਬਲ ਐਜੂਕੇਸ਼ਨ ਲੀਡਰਸ਼ਿਪ 'ਤੇ ਟਿਕਾਈ ਨਜ਼ਰ: ਹਰਜੋਤ ਸਿੰਘ ਬੈਂਸ ਵਿਸ਼ਵ ਬੈਂਕ ਨਾਲ ਇਹ ਭਾਈਵਾਲੀ ਪੰਜਾਬ ਦੇ ਸਿੱਖਿਆ ਸੁਧਾਰਾਂ ਦੀ ਅੰਤਰਰਾਸ਼ਟਰੀ ਮਾਨਤਾ ਦਾ ਪ੍ਰਤੱਖ ਪ੍ਰਮਾਣ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ •2025-26 ਵਿੱਚ ਖੇਤੀ ਮਸ਼ੀਨੀਕਰਨ ਲਈ 416 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ, ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਅਲਾਟ ਕੀਤੇ ਗਏ: ਗੁਰਮੀਤ ਸਿੰਘ ਖੁੱਡੀਆਂ •8800 ਕਰੋੜ ਰੁਪਏ ਦੇ ਬਕਾਇਆ ਆਰਡੀਐਫ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ: ਖੁੱਡੀਆਂ

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ