Sunday, November 02, 2025

National

ਇੰਦੌਰ : ਮਹਾਕਾਲ ਮੰਦਰ ’ਚ ਭਸਮਆਰਤੀ ਦੌਰਾਨ ਲੱਗੀ ਭਿਆਨਕ ਅੱਗ

March 25, 2024 02:02 PM
SehajTimes

ਵਿਸ਼ਵ ਪ੍ਰਸਿੱਧ ਜਯੋਤਿਰÇਲੰਗ ਸ੍ਰੀ ਮਹਾਕਾਲੇਸ਼ਵਰ ਮੰਦਰ ਵਿੱਚ ਅੱਜ ਮਹਾਕਾਲੇਸ਼ਵਰ ਦੀ ਭਸਮਆਰਤੀ ਮੌਕੇ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਪੁਜਾਰੀ ਸਣੇ 13 ਲੋਕ ਝੁਲਸ ਗਏ। ਅੱਗ ਲੱਗਣ ਦਾ ਕਾਰਨ ਆਰਤੀ ਮੌਕੇ ਗੁਲਾਲ ਸੁੱਟਣਾ ਦਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਮਹਾਕਾਲਸ਼ੇਵਰ ਮੰਦਿਰ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ। ਹੋਲੀ ਦਾ ਤਿਉਹਾਰ ਹੋਣ ਕਾਰਨ ਲੋਕ ਮਹਾਕਾਲ ਨਾਲ ਹੋਲੀ ਦਾ ਤਿਉਹਾਰ ਮਨਾਉਣ ਲਈ ਪੁੱਜੇ ਹੋਏ ਸਨ। ਜ਼ਖ਼ਮੀਆਂ ਨੇ ਦਸਿਆ ਕਿ ਕਿਸੇ ਨੇ ਆਰਤੀ ਕਰ ਰਹੇ ਪੰਡਿਤ ’ਤੇ ਪਿਛੋਂ ਗੁਲਾਲ ਸੁੱਟ ਦਿੱਤਾ। ਗੁਲਾਲ ਦੀਵੇ ’ਤੇ ਜਾ ਡਿੱਗਾ। ਜਿਸ ਕਾਰਨ ਭਿਆਨਕ ਲੱਗ ਗਈ। ਸ਼ਾਇਦ ਗੁਲਾਲ ਵਿੱਚ ਕੈਮੀਕਲ ਹੋਣਾ। ਦੱਸਣਯੋਗ ਹੈ ਕਿ ਮੰਦਰ ਦੀਆਂ ਚਾਂਦੀ ਦੀਆਂ ਕੰਧਾਂ ਨੂੰ ਗੁਲਾਲ ਤੋਂ ਸੁਰੱਖਿਅਤ ਰੱਖਣ ਲਈ ਫ਼ਲੈਕਸਾਂ ਲਗਾਈਆਂ ਗਈਆਂ ਸਨ ਜਿਸ ਕਾਰਨ ਅੱਗ ਫ਼ਲੈਕਸਾਂ ਨੂੰ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰ ਲਿਆ। ਕੁੱਝ ਲੋਕਾਂ ਨੇ ਅੱਗ ਬੁਝਾਉ ਯੰਤਰਾਂ ਦੀ ਮਦਦ ਨਾਲ ਅੱਗ ’ਤੇ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਪਰ ਉਸ ਸਮੇਂ ਤੱਕ ਮੰਦਰ ਵਿੱਚ ਮੌਜੂਦ ਪੁਜਾਰੀ ਸਮੇਤ 13 ਲੋਕ ਸੜ ਚੁੱਕੇ ਸਨ।
ਅੱਗ ਲੱਗਣ ਦੇ ਮਾਮਲੇ ’ਤੇ ਡੀਸੀ ਨੀਰਜ ਸਿੰਘ ਦਾ ਕਹਿਣਾ ਹੈ ਕਿ ਇਸ ਦੀ ਜਾਂਚ ਲਈ ਕਮੇਟੀ ਗਠਿਤ ਕੀਤੀ ਜਾਵੇਗੀ। ਉਨ੍ਹਾਂ ਦਸਿਆ ਕਿ ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਕੋਈ ਵੀ ਗੰਭੀਰ ਜ਼ਖ਼ਮੀ ਨਹੀਂ ਹੈ। ਨੀਰਜ ਸਿੰਘ ਦਾ ਕਹਿਣਾ ਹੈ ਕਿ ਇਸ ਸਾਰੇ ਮਾਮਲੇ ਦੀ ਜਾਂਚ ਤਿੰਨ ਦਿਨਾਂ ਵਿੱਚ ਮੁਕੰਮਲ ਕਰ ਲਈ ਜਾਵੇਗੀ। ਮੰਦਿਰ ਦੇ ਪੁਜਾਰੀ ਅਸ਼ੀਸ਼ ਗੁਰੂ ਦਾ ਕਹਿਣਾ ਹੈ ਕਿ ਭਸਮ ਆਰਤੀ ਮੌਕੇ ਜਦੋਂ ਪੂਜਾ ਆਰਤੀ ਚੱਲ ਰਹੀ ਸੀ ਤਾਂ ਅਚਾਨਕ ਅੱਗ ਲੱਗ ਗਈ। ਮਹਾਕਾਲ ਦੀ ਕ੍ਰਿਪਾ ਨਾਲ ਕੋਈ ਵੱਡਾ ਹਾਦਸਾ ਨਹੀਂ ਵਾਪਰਿਆ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਮੁੱਖ ਮੰਤਰੀ ਡਾਕਟਰ ਮੋਹਨ ਯਾਦਵ ਇੰਦੌਰ ਲਈ ਰਵਾਨਾ ਹੋ ਗਏ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਯਾਦਵ ਜ਼ਖ਼ਮੀਆਂ ਦਾ ਹਾਲ ਚਾਲ ਜਾਣਨਗੇ ਅਤੇ ਮੰਦਰ ਦੇ ਪੁਜਾਰੀ ਅਤੇ ਸੇਵਕਾਂ ਨੂੰ ਮਿਲਣਗੇ। ਇਸ ਮੌਕੇ ਮੁੱਖ ਮੰਤਰੀ ਯਾਦਵ ਨੇ ਇਸ ਘਟਨਾ ਨੂੰ ਦੁੱਖਦਾਈ ਦਸਿਆ। ਉਨ੍ਹਾਂ ਨੇ ਡਾਕਟਰਾਂ ਤੋਂ ਜ਼ਖ਼ਮੀਆਂ ਦੀ ਸਥਿਤੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਪ੍ਰਸ਼ਾਸਨ ਵੱਲੋਂ 14 ਲੋਕਾਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ ਗਈ ਹੈ।

Have something to say? Post your comment

 

More in National

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ