Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਹੋਲੀ ਦੇ ਜਸ਼ਨ ਸਵੀਪ ਗਤੀਵਿਧੀਆਂ ਸੰਗ ਮਨਾਏ ਗਏ

March 26, 2024 12:18 PM
SehajTimes
ਚੰਡੀਗੜ੍ਹ : ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਮੁੱਲਾਂਪੁਰ (ਨਿਊ ਚੰਡੀਗੜ੍ਹ) ਦੇ ਉਦਘਾਟਨੀ ਸਮਾਰੋਹ ਦੌਰਾਨ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਹੋਏ ਆਈ.ਪੀ.ਐੱਲ ਮੈਚ ਦੌਰਾਨ ਆਯੋਜਿਤ ਸਿਸਟਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਗਤੀਵਿਧੀਆਂ ਦੀ ਸਫਲਤਾ ਤੋਂ ਉਤਸ਼ਾਹਿਤ ਹੋ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਇੱਥੇ 01 ਜੂਨ, 2024 ਨੂੰ ਆਉਣ ਵਾਲੇ ਲੋਕਤੰਤਰ ਦੇ ਤਿਉਹਾਰ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਆਯੋਜਿਤ ਹੋਲੀ ਦੇ ਜਸ਼ਨਾਂ ਵਿੱਚ ਪਹੁੰਚ ਕੀਤੀ।
 
 
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਆਈ.ਪੀ.ਐਲ ਮੈਚ ਦੌਰਾਨ ਵੋਟਰ ਜਾਗਰੂਕਤਾ ਗਤੀਵਿਧੀਆਂ ਦੀ ਕਾਮਯਾਬੀ ਹੀ ਹੋਲੀ ਦੇ ਜਸ਼ਨਾਂ ਵਿੱਚ ਲੋਕਾਂ ਤੱਕ ਜਾਣ ਅਤੇ ਲੋਕਤੰਤਰ ਦੇ ਤਿਉਹਾਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦਾ ਵਿਚਾਰ ਲੈ ਕੇ ਆਈ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ, ਪ੍ਰੋਫੈਸਰ ਗੁਰਬਖਸੀਸ਼ ਸਿੰਘ ਅਨਟਾਲ, ਚੋਣ ਤਹਿਸੀਲਦਾਰ ਸੰਜੇ ਕੁਮਾਰ ਅਤੇ ਕਾਨੂੰਗੋ ਸੁਰਿੰਦਰ ਕੁਮਾਰ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਨੇ ਜ਼ਿਲ੍ਹੇ ਵਿੱਚ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਪਹੁੰਚ ਕੇ, ਹੋਲੀ ਦੇ ਜਸ਼ਨਾਂ ਵਿੱਚ ਸ਼ਾਮਲ ਹੋ ਕੇ 'ਅਸੀਂ ਵੋਟ ਜ਼ਰੂਰ ਪਾਵਾਂਗੇ' ਅਤੇ 'ਇਸ ਵਾਰ 70 ਪਾਰ' ਅਤੇ ‘ ਕੋਈ ਵੀ ਵੋਟਰ ਰਹਿ ਨਾ ਜਾਵੇ’ ਦਾ ਸੰਦੇਸ਼ ਦੇ ਕੇ ਆਪਣੀ ਹਾਜ਼ਰੀ ਦਿਖਾਈ।
 
 
ਉਨ੍ਹਾਂ ਅੱਗੇ ਕਿਹਾ ਕਿ ਹੋਲੀ ਦੇ ਜੀਵੰਤ ਰੰਗ ਲੋਕਤੰਤਰ ਦੇ ਆਭਾਸੀ ਰੰਗਾਂ ਨਾਲ ਮਿਲਾ ਕੇ ਲੋਕਤੰਤਰ ਦੀ ਉੱਚ ਅਤੇ ਸ਼ੁੱਧ ਭਾਵਨਾ ਨੂੰ ਮਹਿਸੂਸ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਯਕੀਨੀ ਤੌਰ 'ਤੇ ਵੋਟ ਪਾਉਣ ਦੇ ਸੰਦੇਸ਼ ਦਾ ਪ੍ਰਚਾਰ ਕਰਨ ਲਈ ਉੱਥੇ ਲਗਾਈਆਂ ਗਈਆਂ ਵੱਡੀਆਂ ਸਕਰੀਨਾਂ 'ਤੇ ਵੀਡੀਓ ਸੰਦੇਸ਼ ਵੀ ਚਲਾਏ ਗਏ। ਇੱਥੋਂ ਤੱਕ ਕਿ ਭਾਗੀਦਾਰਾਂ ਨੇ ਭਾਰਤੀ ਚੋਣ ਕਮਿਸ਼ਨ ਦੇ ਥੀਮ ਗੀਤ "ਮੈਂ ਭਾਰਤ ਹੂ" ਦੀਆਂ ਧੁਨਾਂ 'ਤੇ ਡਾਂਸ ਵੀ ਕੀਤਾ।
 
 
ਸੀ ਈ ਓ ਪੰਜਾਬ ਦੇ ਸਟੇਟ ਆਈਕਨਜ਼ ਕ੍ਰਿਕਟਰ ਸ਼ੁਭਮਨ ਗਿੱਲ ਅਤੇ ਗਾਇਕ ਤੇ ਅਦਾਕਾਰ ਤਰਸੇਮ ਜੱਸੜ ਦੇ ਸੰਦੇਸ਼ ਵੀ ਵੱਡੀਆਂ ਸਕ੍ਰੀਨਾਂ 'ਤੇ ਚਲਾਏ ਗਏ। ਉਨ੍ਹਾਂ ਨੂੰ ਵੋਟਰ ਹੈਲਪਲਾਈਨ, ਸਕਸ਼ਮ ਐਪ, ਸੀਵਿਜਿਲ ਅਤੇ ਟੋਲ-ਫ੍ਰੀ ਨੰਬਰ 1950 ਵਰਗੀਆਂ ਚੋਣ ਕਮਿਸ਼ਨ ਤੱਕ ਪਹੁੰਚਣ ਲਈ ਚੋਣ ਕਮਿਸ਼ਨ ਦੁਆਰਾ ਵਿਕਸਤ ਮੋਬਾਈਲ ਐਪਾਂ ਬਾਰੇ ਵੀ ਜਾਣੂ ਕਰਵਾਇਆ ਗਿਆ।
ਇਲੈਕਸ਼ਨ ਮਸਕਟ ਸ਼ੇਰਾ 2.0 ਦੇ ਮਾਸਕ, 'ਅਸੀਂ ਵੋਟ ਜ਼ਰੂਰ ਪਾਵਾਂਗੇ' ਸੰਦੇਸ਼ ਵਾਲੇ ਮੱਗ ਅਤੇ ਵਾਹਨਾਂ ਲਈ ਸਟਿੱਕਰ ਵੀ ਉਥੇ ਮੌਜੂਦ ਲੋਕਾਂ ਨੂੰ ਵੰਡੇ ਗਏ।
 
 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਹੋਪਅੱਪ ਥੀਮ ਪਾਰਕ ਜ਼ੀਰਕਪੁਰ, ਚਿਮਨੀ ਹਾਈਟਸ ਜ਼ੀਰਕਪੁਰ, ਫੋਰੈਸਟ ਹਿੱਲ ਰਿਜ਼ੋਰਟ ਕਰੌਰਾਂ, ਮਾਸਕ ਕਲੱਬ ਮੁਹਾਲੀ, ਔਰਾ ਵਸੀਲਾ ਰਿਜ਼ੋਰਟ ਨਡਿਆਲੀ, ਫੰਨਸਿਟੀ ਡੇਰਾਬੱਸੀ, ਵੈਲਵੇਟ ਗ੍ਰੀਨ ਬੈਂਕੁਇਟ ਜ਼ੀਰਕਪੁਰ ਸਮੇਤ ਵੱਖ-ਵੱਖ ਰਿਜ਼ੋਰਟਾਂ ਵਿੱਚ ਲੋਕਤੰਤਰ ਦਾ ਸੰਦੇਸ਼ ਦੇਣ ਲਈ ਸਵੀਪ ਟੀਮ ਦੀ ਪਹੁੰਚ ਯਕੀਨੀ ਬਣਾਈ ਗਈ। ਉਨ੍ਹਾਂ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਅਜੇ ਵੀ ਵੋਟਰ ਬਣਨਾ ਚਾਹੁੰਦਾ ਹੈ, ਜਿਸ ਦੀ ਉਮਰ 1 ਅਪ੍ਰੈਲ, 2024 ਨੂੰ 18 ਸਾਲ ਦੀ ਹੋ ਜਾਵੇਗੀ, ਉਹ 5 ਮਈ, 2024 ਤੱਕ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਵਾ ਸਕਦਾ ਹੈ।
 

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ