Wednesday, October 15, 2025

National

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਸਰਕਾਰ ਦੀ ਨਾਅਹਿਲੀਅਤ : ਮਾਨ 

March 26, 2024 04:23 PM
ਦਰਸ਼ਨ ਸਿੰਘ ਚੌਹਾਨ
ਸਨਾਮ : ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਟਿੱਬੀ ਰਵਿਦਾਸਪੁਰਾ ਵਿਖੇ ਜਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਗਰੀਬ ਮਜਦੂਰਾਂ ਦੇ ਘਰ ਦੁੱਖ ਸਾਂਝਾ ਕਰਨ ਲਈ ਪਹੁੰਚੇ | ਉਨ੍ਹਾਂ ਪੀੜਤ ਪਰਿਵਾਰਾਂ ਨੂੰ  ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ |ਮੰਗਲਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ  ਯਕੀਨੀ ਬਨਾਉਣਾ ਸਰਕਾਰ ਦੀ ਮੁੱਢਲੀ ਜਿੰਮੇਵਾਰੀ ਹੁੰਦੀ ਹੈ ਅਤੇ ਪੰਜਾਬ ਸਰਕਾਰ ਇਹ ਜਿੰਮੇਵਾਰੀ ਨੂੰ  ਨਿਭਾਉਣ ਵਿੱਚ ਅਸਫਲ ਰਹੀ ਹੈ | ਉਨ੍ਹਾਂ ਕਿਹਾ ਕਿ ਨਿਗਰਾਨੀ ਰੱਖਣ ਲਈ ਪੰਜਾਬ ਸਰਕਾਰ ਕੋਲ ਅਨੇਕਾਂ ਮਹਿਕਮੇ ਹਨ, ਇਸਦੇ ਬਾਵਜੂਦ ਪੰਜਾਬ ਦੇ ਪਿੰਡਾਂ ਵਿੱਚ ਜਹਿਰੀਲੀ ਸ਼ਰਾਬ ਵਿਕਣਾ ਸਮਝ ਤੋਂ ਪਰੇ ਹੈ | ਇਹੋ ਜਿਹੇ ਹਾਲਾਤ ਪਿਛੜੇ ਸੂਬਿਆਂ ਵਿੱਚ ਦੇਖਣ ਨੂੰ  ਮਿਲਦੇ ਸਨ ਪਰ ਪੰਜਾਬ ਵਿੱਚ ਇਹੋ ਜਿਹੀ ਮੰਦਭਾਗੀਆਂ ਘਟਨਾਵਾਂ ਵਾਪਰਣਾ ਬੇਹੱਦ ਸ਼ਰਮ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਅਸਲ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਪੰਜਾਬ ਵਿੱਚ ਜਹਿਰੀਲੀ ਸ਼ਰਾਬ ਦੇ ਚੱਲ ਰਹੇ ਰੈਕੇਟ ਨੂੰ  ਪੂਰੀ ਤਰ੍ਹਾਂ ਬੰਦ ਕਰਵਾਉਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਮੁੜ ਇਹੋ ਜਿਹੀ ਮੰਦਭਾਗੀ ਘਟਨਾ ਨਾ ਵਾਪਰੇ | ਸ. ਮਾਨ ਨੇ ਕਿਹਾ ਕਿ ਇਨ੍ਹਾਂ ਗਰੀਬਾਂ ਦੇ ਘਰ ਉੱਜੜਣ ਲਈ ਸਰਕਾਰ ਦੀ ਲਾਪਰਵਾਹੀ ਜਿੰਮੇਵਾਰ ਹੈ, ਜਿਸਦੇ ਮੁਆਵਜੇ ਦੇ ਰੂਪ ਵਿੱਚ ਸਰਕਾਰ ਨੂੰ  ਇਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵੱਲ ਧਿਆਨ ਦੇਣਾ ਚਾਹੀਦੀ ਹੈ | ਉਨ੍ਹਾਂ ਪੀੜਿਤ ਪਰਿਵਾਰਾਂ ਨੂੰ  ਇੱਕ-ਇੱਕ ਕਰੋੜ ਰੁਪਏ ਅਤੇ ਪਰਿਵਾਰਕ ਮੈਂਬਰ ਨੂੰ  ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਕੀਤੀ।  ਇਸ ਮੌਕੇ ਜਥੇਦਾਰ ਹਰਜੀਤ ਸਿੰਘ ਸੰਜੂਮਾਂ, ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਬਾਬਾ ਸ਼ਾਹਬਾਜ ਸਿੰਘ ਡਸਕਾ, ਮੀਡੀਆ ਇੰਚਾਰਜ ਸਤਨਾਮ ਸਿੰਘ ਰੱਤੋਕੇ, ਮਨਜੀਤ ਸਿੰਘ ਕੁੱਕੂ, ਮਲਕੀਤ ਸਿੰਘ ਬੇਲਾ, ਅਜੈ ਗੋਇਲ, ਗੁਰਪ੍ਰੀਤ ਸਿੰਘ ਦੁੱਗਾਂ, ਜਗਸੀਰ ਸਿੰਘ ਲੋਹਾਖੇੜਾ, ਸਤਪਾਲ ਸਿੰਘ ਫੌਜੀ, ਪ੍ਰੀਤ ਲਖਮੀਰਵਾਲਾ ਸਮੇਤ ਹੋਰ ਆਗੂ ਅਤੇ ਵਰਕਰ ਵੀ ਹਾਜਰ ਸਨ | 

Have something to say? Post your comment

 

More in National

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ : ਮੁੱਖ ਮੰਤਰੀ ਭਗਵੰਤ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਤੰਜਲੀ ਯੋਗਪੀਠ‌ ਅਤੇ ਪਤੰਜਲੀ ਅਯੁਰਵੇਦ ਨਾਲ ਮਿਲ ਕੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਕੰਮ ਕਰੇਗੀ : ਹਰਮੀਤ ਸਿੰਘ ਕਾਲਕਾ

ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ : ਮੁੱਖ ਮੰਤਰੀ

ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ : ਗੁਰਬਾਣੀ ਨਾਲ ਜੁੜਨ ਲਈ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਪੀਲ

ਮੁੰਬਈ ਪੁਲੀਸ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਏ ਆਈ ਦੁਆਰਾ ਅਪਮਾਨ ’ਤੇ ਐਫ ਆਈ ਆਰ ਦਰਜ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦਾ ਭਰੋਸਾ