Wednesday, December 17, 2025

Chandigarh

ਗਾਇਕ ਜੈਜ਼ੀ ਬੀ ਖਿਲਾਫ ਕਾਰਵਾਈ ਕਰਨ ਲਈ ਦਿਸ਼ਾ ਟਰੱਸਟ ਨੇ ਦਿੱਤਾ ਮਹਿਲਾ ਕਮਿਸ਼ਨ ਨੂੰ ਮੰਗ ਪੱਤਰ

March 26, 2024 06:39 PM
SehajTimes
ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦਿੱਤਾ ਟਰੱਸਟ ਨੂੰ ਕਾਰਵਾਈ ਕਰਨ ਦਾ ਭਰੋਸਾ

ਮੋਹਾਲੀ : ਪੰਜਾਬੀ ਗਾਇਕ ਜੈਜ਼ੀ ਬੀ ਆਪਣੇ ਨਵੇਂ ਆਏ ਗੀਤ " ਮੜਕ ਸ਼ੌਕੀਨਾ ਦੀ ਤੂੰ ਕੀ ਜਾਣਦੀ ਭੇਡੇ" ਨੂੰ ਲੈ ਕੇ ਵਿਵਾਦਾਂ ਦੇ ਵਿੱਚ ਘਿਰਦੇ ਜਾ ਰਹੇ ਹਨ । ਦੱਸਣਾ ਬਣਦਾ ਹੈ ਕਿ 10 ਮਾਰਚ ਨੂੰ ਰਿਲੀਜ਼ ਹੋਏ ਇਸ ਗੀਤ ਵਿੱਚ ਜੈਜ਼ੀ ਬੀ ਨੇ ਔਰਤ ਨੂੰ ' ਭੇਡੇ' ਕਹਿ ਕੇ ਸੰਬੋਧਨ ਕੀਤਾ ਹੈ । ਜਿਸ ਦੇ ਚੱਲਦੇ ਹੋਏ ਜਿੱਥੇ ਕੁਝ ਜਾਗਰੂਕ ਮਹਿਲਾਵਾਂ ਵੱਲੋਂ ਗਾਇਕ ਜੈਜ਼ੀ ਬੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਉੱਥੇ ਹੀ ਕੁਝ ਕਿਸਾਨ ਜਥੇਬੰਦੀਆਂ ਦੇ ਵੱਲੋਂ ਵੀ ਉਸਦਾ ਪੁਤਲਾ ਫੂਕਿਆ ਗਿਆ ਹੈ। ਮਹਿਲਾਵਾਂ ਦੀ ਭਲਾਈ ਲਈ ਕੰਮ ਕਰਨ ਵਾਲੀ ਸੰਸਥਾ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ (ਰਜਿ) ਪੰਜਾਬ ਵੱਲੋਂ ਵੀ ਇਸਦਾ ਵਿਰੋਧ ਕੀਤਾ ਗਿਆ ਹੈ । ਆਪਣਾ ਵਿਰੋਧ ਪ੍ਰਗਟ ਕਰਨ ਦੇ ਲਈ ਅੱਜ ਸੀਨੀਅਰ ਪੱਤਰਕਾਰ ਅਤੇ ਦਿਸ਼ਾ ਟਰੱਸਟ ਦੇ ਪ੍ਰਧਾਨ ਹਰਦੀਪ ਕੌਰ ਦੀ ਅਗਵਾਈ ਹੇਠ ਮਹਿਲਾਵਾਂ ਦੇ ਇੱਕ ਇਕੱਠ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਕੋਲ ਪਹੁੰਚ ਕੇ ਇਸ ਦੀ ਸ਼ਿਕਾਇਤ ਦਰਜ ਕਰਵਾਈ।ਇਸ ਦੌਰਾਨ ਕਮਿਸ਼ਨ ਦੇ ਨਵ ਨਿਯੁਕਤ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਨੂੰ ਟਰੱਸਟ ਵੱਲੋਂ ਇੱਕ ਮੰਗ ਪੱਤਰ ਦੇ ਕੇ ਗਾਇਕ ਜੈਜ਼ੀ ਬੀ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਗਈ।

ਇਸ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਵੱਲੋਂ ਟਰੱਸਟ ਨੂੰ ਭਰੋਸਾ ਦਿੱਤਾ ਗਿਆ ਕਿ ਗਾਇਕ ਜੈਜ਼ੀ ਬੀ ਨੂੰ ਇਸ ਸਬੰਧੀ ਕਮਿਸ਼ਨ ਵੱਲੋਂ ਨੋਟਿਸ ਭੇਜ ਕੇ ਜਵਾਬ ਤਲਬੀ ਕੀਤੀ ਜਾਵੇਗੀ । ਉਹਨਾਂ ਕਿਹਾ ਕਿ ਗਾਇਕ ਜੈਜ਼ੀ ਬੀ ਵੱਲੋਂ ਗੀਤ ਵਿੱਚ ਵਰਤੀ ਗਈ ਸ਼ਬਦਾਵਲੀ ਨਿੰਦਨਯੋਗ ਹੈ ਜਿਸ ਦਾ ਨੋਟਿਸ ਜਰੂਰ ਲਿਆ ਜਾਵੇਗਾ। ਇਸ ਮੌਕੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਟਰੱਸਟ ਪ੍ਰਧਾਨ ਹਰਦੀਪ ਕੌਰ ਨੇ ਕਿਹਾ ਕਿ ਮਹਿਲਾਵਾਂ ਦੇ ਖਿਲਾਫ ਅਜਿਹੀ ਸ਼ਬਦਾਵਲੀ ਬਰਦਾਸ਼ਤ ਯੋਗ ਨਹੀਂ ਅਤੇ ਅਜਿਹੀ ਸ਼ਬਦਾਵਲੀ ਜਦੋਂ ਖਾਸ ਤੌਰ ਤੇ ਸੈਲੀਬਰੇਟੀਜ ਦੇ ਵੱਲੋਂ ਵਰਤੋ ਦੇ ਵਿੱਚ ਲਿਆਂਦੀ ਜਾਂਦੀ ਹੈ ਤਾਂ ਉਸਦਾ ਬੇਹਦ ਮਾੜਾ ਅਸਰ ਆਉਣ ਵਾਲੀ ਨੌਜਵਾਨ ਪੀੜੀ ਦੇ ਉੱਤੇ ਪੈਂਦਾ ਹੈ । ਹੋਰ ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਗਾਇਕ ਜੈਜ਼ੀ ਬੀ ਵੱਲੋਂ ਉਮਰ ਦੇ 48ਵੇਂ ਵਰ੍ਹੇ ਵਿੱਚ ਅਜਿਹੀ ਸ਼ਬਦਾਵਲੀ ਦੀ ਵਰਤੋਂ ਇਸ ਸਾਬਤ ਕਰਦੀ ਹੈ ਕਿ ਉਹ ਅਕਲੋਂ ਹਲੇ ਵੀ ਕੱਚੇ ਹੀ ਹਨ ।

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ