Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ 'ਤੇ ਬੂਟਲੇਗਰਸ 'ਤੇ ਰੱਖੇਗਾ ਕੜੀ ਨਜ਼ਰ

March 27, 2024 11:40 AM
SehajTimes
ਪੰਜਾਬ ਦੇ 10 ਸਰਹੱਦੀ ਜ਼ਿਲ੍ਹਿਆਂ ਵਿੱਚ ਪਹਿਲਾਂ ਹੀ ਮਜ਼ਬੂਤ ਅੰਤਰ-ਰਾਜੀ ਨਾਕੇ ਸਥਾਪਿਤ
 
ਗੈਰ-ਕਾਨੂੰਨੀ ਜਾਂ ਨਕਲੀ ਸ਼ਰਾਬ ਵੇਚਣ/ਤਸਕਰੀ ਕਰਨ ਵਾਲੇ ਵਿਅਕਤੀਆਂ ਖਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਈ ਜਾਵੇ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ 
 
ਚੰਡੀਗੜ੍ਹ : ਆਗਾਮੀ ਆਮ ਚੋਣਾਂ 2024 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਸਾਰੇ ਪੁਲਿਸ ਅਧਿਕਾਰੀਆਂ ਨੂੰ ਆਬਕਾਰੀ ਤੇ ਕਰ ਵਿਭਾਗ ਨਾਲ ਮਿਲ ਕੇ ਟੀਮ ਵਜੋਂ ਕੰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਬੂਟਲੇਗਰਸ ‘ਤੇ ਪੈਣੀ ਨਜ਼ਰ ਰੱਖੀ ਜਾ ਸਕੇ।  ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਸਪੈਸ਼ਲ ਡੀਜੀਪੀ ਪੰਜਾਬ ਨੇ ਆਬਕਾਰੀ ਤੇ ਕਰ ਕਮਿਸ਼ਨਰ (ਪੀਈਟੀਸੀ) ਵਰੁਣ ਰੂਜ਼ਮ ਨਾਲ ਆਬਕਾਰੀ ਤੇ ਕਰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੇ ਸੀਪੀਜ਼/ਐਸਐਸਪੀਜ਼ ਨਾਲ ਵਰਚੁਅਲ ਤੌਰ ‘ਤੇ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਤੋਂ ਇਲਾਵਾ ਪੰਜਾਬ ਵਿੱਤ ਕਮਿਸ਼ਨਰ, ਕਰ ਵਿਕਾਸ ਪ੍ਰਤਾਪ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ। 
ਜ਼ਿਕਰਯੋਗ ਹੈ ਕਿ ਨਸ਼ੇ ਅਤੇ ਸ਼ਰਾਬ ਦੀ ਤਸਕਰੀ 'ਤੇ ਕੜੀ ਨਜ਼ਰ ਰੱਖਣ ਲਈ, ਪੰਜਾਬ ਪੁਲਿਸ ਨੇ ਪਹਿਲਾਂ ਹੀ ਸੂਬੇ ਦੇ 10 ਸਰਹੱਦੀ ਜ਼ਿਲ੍ਹਿਆਂ, ਜਿਹਨਾਂ ਦੀਆਂ ਸਰਹੱਦਾਂ ਚਾਰ ਸਰਹੱਦੀ ਸੂਬਿਆਂ ਅਤੇ ਯੂ.ਟੀ. ਚੰਡੀਗੜ੍ਹ ਨਾਲ ਲੱਗਦੀਆਂ ਹਨ, ਦੇ ਸਾਰੇ ਸੀਲਿੰਗ ਪੁਆਇੰਟਾਂ 'ਤੇ ਬਿਹਤਰ ਤਾਲਮੇਲ ਵਾਲੇ ਮਜ਼ਬੂਤ ਅੰਤਰ-ਰਾਜੀ ਨਾਕੇ ਲਗਾਏ ਹਨ। ਇਹਨਾਂ 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਟੈਟਿਕ ਜਾਂ ਮੋਬਾਈਲ ਨਾਕਿਆਂ 'ਤੇ ਵਾਹਨਾਂ ਦੀ ਚੈਕਿੰਗ ਦੌਰਾਨ ਆਬਕਾਰੀ ਅਧਿਕਾਰੀਆਂ ਨੂੰ ਨਾਲ ਲੈ ਜਾਣ ਦੀ ਹਦਾਇਤ ਕੀਤੀ ਤਾਂ ਜੋ ਗੈਰ-ਕਾਨੂੰਨੀ ਜਾਂ ਨਕਲੀ ਸ਼ਰਾਬ ਵੇਚਣ/ਤਸਕਰੀ ਕਰਨ ਵਾਲੇ ਵਿਅਕਤੀਆਂ ਵਿਰੁੱਧ ਪ੍ਰਭਾਵੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ। 
ਉਨ੍ਹਾਂ ਨੇ ਅਧਿਕਾਰੀਆਂ ਨੂੰ ਪਿੰਡਾਂ ਖਾਸ ਕਰਕੇ ਮੰਡ ਖੇਤਰ ਜੋ ਲਾਹਣ (ਸ਼ਰਾਬ ਬਣਾਉਣ ਲਈ ਵਰਤਿਆ ਜਾਣ ਵਾਲਾ ਕੱਚਾ ਮਾਲ) ਬਣਾਉਣ ਲਈ ਬਦਨਾਮ ਹਨ, ਵਿੱਚ ਚੈਕਿੰਗ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਬੁਟਲੇਗਰਸ/ਸ਼ਰਾਰਤੀ ਅਨਸਰਾਂ, ਜੋ ਅਪਰਾਧੀ ਪਿਛੋਕੜ ਵਾਲੇ ਹਨ ਜਾਂ ਜਿਹਨਾਂ ਵਿਰੁੱਧ ਗੰਭੀਰ ਅਪਰਾਧਾਂ ਅਧੀਨ ਅਪਰਾਧਿਕ ਮਾਮਲੇ ਦਰਜ ਹਨ, ਵਿਰੁੱਧ ਕਾਰਵਾਈ ਕਰਨ ਲਈ ਵੀ ਕਿਹਾ। ਜ਼ਿਕਰਯੋਗ ਹੈ ਕਿ ਪੀਈਟੀਸੀ ਵਰੁਣ ਰੂਜ਼ਮ ਨੇ ਅਧਿਕਾਰੀਆਂ ਨੂੰ ਖੰਡਰ ਇਮਾਰਤਾਂ, ਮੈਰਿਜ ਪੈਲੇਸਾਂ, ਗੋਦਾਮਾਂ ਅਤੇ ਹੋਰ ਸ਼ੱਕੀ ਸਥਾਨਾਂ, ਜਿੱਥੇ ਸ਼ਰਾਬ ਸਟੋਰ ਕੀਤੀ ਜਾ ਸਕਦੀ ਹੈ, 'ਤੇ ਚੌਕਸੀ ਰੱਖਣ ਲਈ ਕਿਹਾ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਐਲ-17ਏ ਲਾਇਸੰਸਧਾਰਕਾਂ ਦੇ ਰਿਕਾਰਡ ਦੀ ਡੂੰਘਾਈ ਨਾਲ ਜਾਂਚ ਕਰਨ ਦਾ ਵੀ ਸੁਝਾਅ ਦਿੱਤਾ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਘਰੇਲੂ ਕਲੇਸ਼ ਕਾਰਨ ਵਿਆਹੁਤਾ ਨੇ ਕੀਤੀ ਖੁਦਕੁਸ਼ੀ 

ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼

ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*