Thursday, September 18, 2025

Chandigarh

34.70 ਲੱਖ ਰਿਸ਼ਵਤ ਲੈਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

March 27, 2024 11:50 AM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਨੂੰ 34.70 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਹਾਈਕੋਰਟ ਵੱਲੋਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਉਪਰੰਤ ਇਸ ਪਟਵਾਰੀ ਨੇ ਮੰਗਲਵਾਰ ਨੂੰ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਅੱਗੇ ਆਤਮ ਸਮਰਪਣ ਕਰ ਦਿੱਤਾ। ਭ੍ਰਿਸ਼ਟਾਚਾਰ ਦੇ ਇਸ ਕੇਸ ਵਿੱਚ ਰਿਸ਼ਵਤ ਲੈਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਉਕਤ ਪਟਵਾਰੀ ਦੇ ਭਰਾ ਤੇ ਪਿਤਾ ਅਤੇ ਉਸ ਦੇ ਏਜੰਟ ਨਿੱਕੂ ਖ਼ਿਲਾਫ਼ ਵੀ ਮੁਕੱਦਮਾ ਦਰਜ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਬੱਬੂ ਤੰਵਰ ਵਾਸੀ ਕਸਬਾ ਰਾਮਪੁਰਾ ਫੂਲ, ਜ਼ਿਲ੍ਹਾ ਬਠਿੰਡਾ ਵੱਲੋਂ ਉਕਤ ਪਟਵਾਰੀ ਅਤੇ ਉਸ ਦੇ ਉਕਤ ਕਾਰਿੰਦੇ ਵਿਰੁੱਧ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਪਟਵਾਰੀ ਨੇ ਬੱਸ ਸਟੈਂਡ ਲੁਧਿਆਣਾ ਨੇੜੇ ਸਥਿਤ ਉਸਦੇ ਪਿਤਾ ਦੀ ਜਾਇਦਾਦ, ਜਿਸ ਦੀ ਸਾਲ 1994 ਵਿੱਚ ਰਜਿਸਟਰੀ ਹੋਈ ਸੀ, ਦਾ ਇੰਤਕਾਲ ਕਰਵਾਉਣ ਲਈ 40,000 ਰੁਪਏ ਰਿਸ਼ਵਤ ਲਈ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਉਸਦੇ ਏਜੰਟ ਨਿੱਕੂ ਨੇ ਉਸ ਕੋਲੋਂ ਸਮਾਰਟ ਘੜੀਆਂ ਦੇ ਨਾਲ-ਨਾਲ ਦੋ 'ਆਈ-ਫੋਨ' ਖਰੀਦਣ ਲਈ 3,40,000 ਰੁਪਏ ਅਤੇ 3 ਲੱਖ ਰੁਪਏ ਦੀ ਕੀਮਤ ਦੀਆਂ ਪਾਕਿਸਤਾਨੀ ਜੁੱਤੀਆਂ ਵੀ ਲਈਆਂ ਸਨ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਦੇ ਏਜੰਟ ਨਿੱਕੂ ਦੇ ਜਨਮ ਦਿਨ ਦੀ ਪਾਰਟੀ 'ਤੇ 80,000 ਰੁਪਏ ਵੀ ਖਰਚੇ ਸਨ। ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਉਕਤ ਪਟਵਾਰੀ, ਉਸ ਦੇ ਸਾਥੀ ਨਿੱਕੂ, ਉਕਤ ਪਟਵਾਰੀ ਦੇ ਪਿਤਾ ਪਰਮਜੀਤ ਸਿੰਘ ਤੇ ਭਰਾ ਬਲਵਿੰਦਰ ਸਿੰਘ ਨੇ ਆਪਸੀ ਮਿਲੀਭੁਗਤ ਨਾਲ ਉਕਤ ਇੰਤਕਾਲ ਕਰਾਉਣ ਬਦਲੇ ਚਾਰ ਕਿਸ਼ਤਾਂ ਦੇ ਰੂਪ ਵਿੱਚ 27,50,000 ਰੁਪਏ ਰਿਸ਼ਵਤ ਲਈ ਸੀ। 
ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਤਾ ਲੱਗਾ ਕਿ ਉਕਤ ਪਟਵਾਰੀ ਨੇ ਨਾ ਤਾਂ ਜਾਇਦਾਦ ਦਾ ਇੰਤਕਾਲ ਦਰਜ ਕੀਤਾ ਅਤੇ ਨਾ ਹੀ ਇਸ ਕੰਮ ਲਈ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ ਰਕਮ ਵਾਪਸ ਕੀਤੀ, ਜਿਸ ਤੋਂ ਸਾਬਤ ਹੁੰਦਾ ਹੈ ਕਿ ਉਕਤ ਮੁਲਜ਼ਮਾਂ ਨੇ ਰਿਸ਼ਵਤ ਲੈਣ ਉਪਰੰਤ ਵੀ ਸ਼ਿਕਾਇਤਕਰਤਾ ਨਾਲ ਧੋਖਾਧੜੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਟਵਾਰੀ ਗੁਰਵਿੰਦਰ ਸਿੰਘ, ਉਸਦੇ ਸਾਥੀ ਨਿੱਕੂ ਸਮੇਤ ਉਕਤ ਪਟਵਾਰੀ ਦੇ ਭਰਾ ਤੇ ਪਿਤਾ ਨੂੰ ਰਿਸ਼ਵਤ ਮੰਗਣ ਤੇ ਲੈਣ ਅਤੇ ਆਪਸੀ ਮਿਲੀਭੁਗਤ ਨਾਲ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਸ਼ਾਮਲ ਪਾਏ ਜਾਣ ‘ਤੇ ਉਹਨਾਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਆਈ.ਪੀ.ਸੀ. ਦੀ ਧਾਰਾ 420, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮਿਤੀ 24-11-2023 ਨੂੰ ਐਫ.ਆਈ.ਆਰ. ਨੰਬਰ 29 ਤਹਿਤ ਪਹਿਲਾਂ ਹੀ ਮੁਕੱਦਮਾ ਦਰਜ ਕੀਤਾ ਹੋਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਟਵਾਰੀ ਦੇ ਪਿਤਾ ਅਤੇ ਭਰਾ ਨੂੰ ਪਹਿਲਾਂ ਹੀ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ ਪਰ ਹਾਈਕੋਰਟ ਨੇ ਪਟਵਾਰੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਉਪਰੰਤ ਪਟਵਾਰੀ ਗੁਰਵਿੰਦਰ ਸਿੰਘ ਅਤੇ ਉਸ ਦੇ ਸਾਥੀ ਨਿੱਕੂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਲਈ ਹੁਣ ਕੋਈ ਹੋਰ ਰਸਤਾ ਨਾ ਮਿਲਣ ‘ਤੇ ਉਕਤ ਪਟਵਾਰੀ ਨੇ ਵਿਜੀਲੈਂਸ ਬਿਊਰੋ ਰੇਂਜ, ਲੁਧਿਆਣਾ ਅੱਗੇ ਆਤਮ ਸਮਰਪਣ ਕਰ ਦਿੱਤਾ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਉਸਦੇ ਸਾਥੀ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Have something to say? Post your comment

 

More in Chandigarh

769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

“ਪ੍ਰੋਜੈਕਟ ਜੀਵਨਜਯੋਤ 2.0: ਪੰਜਾਬ ਸਰਕਾਰ ਦਾ ਬੱਚਿਆਂ ਦੀ ਭੀਖ ਮੰਗਣ ਖ਼ਤਮ ਕਰਨ ਦਾ ਮਿਸ਼ਨ”: ਡਾ.ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ’ ਦੇ 200ਵੇਂ ਦਿਨ ਪੰਜਾਬ ਪੁਲਿਸ ਵੱਲੋਂ 414 ਥਾਵਾਂ 'ਤੇ ਛਾਪੇਮਾਰੀ; 93 ਨਸ਼ਾ ਤਸਕਰ ਕਾਬੂ

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ

ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਜ਼ੋਰਾਂ ‘ਤੇ, ਸੜਕਾਂ, ਨਾਲੀਆਂ, ਸਟਰੀਟ ਲਾਈਟਾਂ ਅਤੇ ਜਲ ਸਪਲਾਈ ਨੈੱਟਵਰਕਾਂ ਦੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਮੁਰੰਮਤ: ਡਾ. ਰਵਜੋਤ ਸਿੰਘ

ਹੜ੍ਹਾਂ ਕਾਰਨ ਪੰਜਾਬ ਵਿੱਚ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਹੋਇਆ ਨੁਕਸਾਨ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ