Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਗੁਰਦਾਸਪੁਰ ਦੇ ਐਸਪੀ ਦਾ ਰੀਡਰ ਰਿਸ਼ਵਤ ਲੈਂਦਾ ਕਾਬੂ

March 27, 2024 12:06 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਪੀ. ਹੈੱਡਕੁਆਰਟਰ, ਗੁਰਦਾਸਪੁਰ ਦੇ ਰੀਡਰ ਵਜੋਂ ਤਾਇਨਾਤ ਗੁਰਪ੍ਰਤਾਪ ਸਿੰਘ, ਸਬ ਇੰਸਪੈਕਟਰ (ਸਥਾਨਕ ਰੈਂਕ) ਨੂੰ ਉਹ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਕਸਬੇ ਦੇ ਵਸਨੀਕ ਚੰਦਰ ਸ਼ੇਖਰ ਆਜ਼ਾਦ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਜ਼ਮ ਨੇ ਪੁਲਿਸ ਜਾਂਚ ਰਿਪੋਰਟ ਉਸ ਦੇ ਹੱਕ ਵਿੱਚ ਭੇਜਣ ਬਦਲੇ 10,000 ਰੁਪਏ ਦੀ ਮੰਗ ਕੀਤੀ ਸੀ ਅਤੇ 5000 ਰੁਪਏ ਪਹਿਲਾਂ ਹੀ ਲੈ ਲਏ ਸਨ ਅਤੇ ਬਾਕੀ 5000 ਰੁਪਏ ਵੀ ਮੰਗ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਬਾਰੇ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਪੁਲਿਸ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਘਰੇਲੂ ਕਲੇਸ਼ ਕਾਰਨ ਵਿਆਹੁਤਾ ਨੇ ਕੀਤੀ ਖੁਦਕੁਸ਼ੀ 

ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼

ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*