Thursday, September 24, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Chandigarh

‘ਗੈਂਗਸਟਰਾਂ 'ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

September 20, 2026 10:34 PM
SehajTimes

ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰਾਂ ਸਬੰਧੀ ਜਾਣਕਾਰੀ

'ਯੁੱਧ ਨਸ਼ਿਆਂ ਵਿਰੁੱਧ' ਦੇ 568ਵੇਂ ਦਿਨ 57.6 ਕਿੱਲੋ ਹੈਰੋਇਨ ਸਮੇਤ 96 ਨਸ਼ਾ ਤਸਕਰ ਕਾਬੂ

ਚੰਡੀਗੜ੍ਹ : ‘ਗੈਂਗਸਟਰਾਂ 'ਤੇ ਵਾਰ’ ਮੁਹਿੰਮ ਦੇ ਅੱਠ ਮਹੀਨੇ ਮੁਕੰਮਲ ਹੋਣ 'ਤੇ, ਪੰਜਾਬ ਪੁਲਿਸ ਨੇ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 1.34 ਲੱਖ ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਕੁੱਲ 72,311 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਨਿਸ਼ਾਨਦੇਹੀ ਅਤੇ ਮੈਪ ਕੀਤੇ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀਆਂ ਹਨ। ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕਬਜ਼ੇ 'ਚੋਂ 1224 ਹਥਿਆਰਾਂ ਸਮੇਤ 3,555 ਜਿੰਦਾ ਕਾਰਤੂਸ ਅਤੇ 377 ਮੈਗਜ਼ੀਨ, 263 ਤੇਜ਼ਧਾਰ ਹਥਿਆਰ ਅਤੇ 15 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।

ਇਸ ਤੋਂ ਇਲਾਵਾ, 37,652 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਸ਼ੁਰੂ ਕੀਤੀ ਗਈ ਹੈ, ਜਦੋਂ ਕਿ 18,818 ਵਿਅਕਤੀਆਂ ਦੀ ਪੁੱਛਗਿੱਛ ਤੋਂ ਬਾਅਦ ਤਸਦੀਕ ਕਰਕੇ ਉਨ੍ਹਾਂ ਨੂੰ ਛੱਡ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੁਲਿਸ ਟੀਮਾਂ ਨੇ 1,858 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

243ਵੇਂ ਦਿਨ, ਪੁਲਿਸ ਟੀਮਾਂ ਨੇ 548 ਛਾਪੇਮਾਰੀਆਂ ਕਰਨ ਤੋਂ ਬਾਅਦ 262 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦੋਂ ਕਿ 164 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਚਾਰ ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਉਸੀ ਉਤਸ਼ਾਹ ਨਾਲ ਜਾਰੀ ਰਹੇਗੀ।

ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਰੂਪ ਵਿੱਚ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ ਵੀ ਸਾਂਝੇ ਕਰ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” 568ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 96 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 57.6 ਕਿੱਲੋ ਹੈਰੋਇਨ, 3 ਕਿੱਲੋ ਭੁੱਕੀ, 5160 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1550 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਮਹਿਜ਼ 568 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 78,462 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Have something to say? Post your comment

 

More in Chandigarh

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ; ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ : ਚੀਮਾ

ਗੈਂਗਸਟਰਾਂ 'ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵੱਲੋਂ 596 ਥਾਈਂ ਛਾਪੇਮਾਰੀ; 249 ਕਾਬੂ

ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ

ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਲਈ ਵਾਪਸ 

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ

ਗੈਂਗਸਟਰਾਂ 'ਤੇ ਵਾਰ ਦਾ 245ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 236 ਕਾਬੂ

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ