Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੀ ਵਾਰ ਬਣੇ ਵੋਟਰਾਂ ਨੂੰ ਮਤਦਾਨ ਲਈ ਜਾਗਰੂਕ ਕਰਨ ਦੀ ਮੁਹਿੰਮ ਤੇਜ਼ 

March 27, 2024 07:36 PM
SehajTimes
ਲਾਲੜੂ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਜ਼ਿਲ੍ਹੇ ’ਚ ਪਹਿਲੀ ਵਾਰ ਬਣੇ ਵੋਟਰਾਂ ਨੂੰ ਲੋਕ ਸਭਾ ਚੋਣਾਂ-2024 ਦੌਰਾਨ ਵੱਡੀ ਗਿਣਤੀ ’ਚ ਮਤਦਾਨ ਲਈ ਉਤਸ਼ਾਹਿਤ ਕਰਨ ਅਤੇ ਜ਼ਿਲ੍ਹੇ ’ਚ ਮਤਦਾਨ ਪ੍ਰਤੀਸ਼ਤਤਾ ਨੂੰ 80 ਫ਼ੀਸਦੀ ’ਤੇ ਲੈ ਕੇ ਜਾਣ ਦੇ ਟੀਚੇ ਤਹਿਤ ਯੂਨੀਵਰਸਲ ਗਰੁੱਪ ਆਫ਼ ਕਾਲਜਿਜ਼ ਲਾਲੜੂ ਵਿਖੇ ਨੁੱਕੜ ਨਾਟਕ ਅਤੇ ਜਾਗਰੂਕਤਾ ਰੈਲੀ ਕੀਤੀ ਗਈ ਜਦਕਿ ਐਸ ਡੀ ਐਮ ਦਫ਼ਤਰ ਡੇਰਾਬੱਸੀ ਵਿਖੇ ਐਸ ਡੀ ਐਮ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਹਿਮਾਂਸ਼ੂ ਗੁਪਤਾ ਦੀ ਅਗਵਾਈ ਵਿੱਚ ਸਵੀਪ ਟੀਮ ਵੱਲੋਂ ‘ਸਾਡੀ ਵੋਟ ਸਾਡਾ ਅਧਿਕਾਰ’ ਨੁੱਕੜ ਨਾਟਕ ਖੇਡ ਕੇ ਵੱਧ-ਚੜ੍ਹ ਕੇ ਮਤਦਾਨ ਪ੍ਰਤੀ ਹੋਕਾ ਦਿੱਤਾ ਗਿਆ। ਐਸ ਡੀ ਐਮ ਹਿਮਾਂਸ਼ੂ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਜ਼ਿਲ੍ਹੇ ’ਚ ਮਤਦਾਨ ਦੀ ਔਸਤ ਪ੍ਰਤੀਸ਼ਤਤਾ ਨੂੰ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ‘ਇਸ ਵਾਰ 70 ਪਾਰ’ ਤੋਂ ਵੀ ਅੱਗੇ ਲਿਜਾਂਦਿਆਂ 80 ਫ਼ੀਸਦੀ ਕਰਨ ਦੇ ਰੱਖੇ ਟੀਚੇ ਤਹਿਤ ਸਸਬ ਡਵੀਜ਼ਨ ਡੇਰਾਬੱਸੀ ’ਚ ਸਵੀਪ ਗਤੀਵਿਧੀਆਂ ਨੂੰ ਤੇਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨੀਤੂ ਜੈਨ ਪਿ੍ਰੰਸੀਪਲ ਲਾਲੜੂ ਗਰੁੱਪ ਆਫ਼ ਕਾਲਜਿਜ਼ ਦੀ ਪਹਿਲਕਦਮੀ ’ਤੇ ਪਹਿਲੀ ਵਾਰ ਵੋਟਰ ਬਣੇ ਵਿਦਿਆਰਥੀਆਂ ਵੱਲੋਂ ਜਿੱਥੇ ਕਾਲਜ ’ਚ ਨੁੱਕੜ ਨਾਟਕ ‘ਮੇਰੀ ਵੋਟ ਮੇਰੀ ਤਾਕਤ’ ਖੇਡ ਕੇ ਮਤਦਾਨ ਪ੍ਰਤੀ ਹੁੰਗਾਰਾ ਦਿੱਤਾ ਗਿਆ ਉੱਥੇ ਇਨ੍ਹਾਂ ਨਵੇਂ ਬਣੇ ਵੋਟਰਾਂ ਵੱਲੋਂ ਜਾਗਰੂਕਤਾ ਰੈਲੀ ਕਰਕੇ ਹੋਰਨਾਂ ਨੂੰ ਵੀ ਮਤਦਾਨ ਲਈ ਉਤਸ਼ਾਹਿਤ ਕੀਤਾ ਗਿਆ।
 
 
ਐਸ ਡੀ ਐਮ ਨੇ ਅੱਗੇ ਦੱਸਿਆ ਕਿ ਡੇਰਾਬੱਸੀ ਵਿਖੇ ਸਵੀਪ ਨੋਡਲ ਅਫ਼ਸਰ ਰੂਮਾ ਪਿ੍ਰੰਸਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਬਾਰਕਪੁਰ, ਮੀਨਾ ਰਾਜਪੂਤ ਲੈਕਚਰਾਰ ਲਾਲੜੂ ਸਕੂਲ ਅਤੇ ਅਮਿ੍ਰਤਪਾਲ ਸਿੰਘ ਲੈਕਚਰਾਰ ’ਤੇ ਆਧਾਰਿਤ ਸਵੀਪ ਟੀਮ ਵੱਲੋਂ ਐਸ ਡੀ ਐਮ ਦਫ਼ਤਰ ਡੇਰਾਬੱਸੀ ਵਿਖੇ ਨੁੱਕੜ ਨਾਟਕ ‘ਸਾਡੀ ਵੋਟ ਸਾਡੀ ਅਵਾਜ਼’ ਪੇਸ਼ ਕੀਤਾ ਗਿਆ। ਸ੍ਰੀ ਗੁਪਤਾ ਨੇ ਦੱਸਿਆ ਕਿ ਡੇਰਾਬੱਸੀ ਹਲਕੇ ਦੇ ਉਨ੍ਹਾਂ ਬੂਥਾਂ ਜਿੱਥੇ ਪਿਛਲੀ ਵਾਰ ਮਤਦਾਨ ਪ੍ਰਤੀਸ਼ੱਤਤਾ ਔਸਤ ਤੋਂ ਘੱਟ ਦਰਜ ਕੀਤੀ ਗਈ ਸੀ, ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 112-ਡੇਰਾਬੱਸੀ ਵਿਧਾਨ ਸਭਾ ਹਲਕਾ, ਪਾਰਲੀਮਾਨੀ ਹਲਕਾ 13-ਪਟਿਆਲਾ ਦਾ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੇ ਆਦੇਸ਼ਾਂ ’ਤੇ ਹੋਲੀ ਵਾਲੇ ਦਿਨ ਚੰਡੀਗੜ੍ਹ-ਜ਼ੀਰਕਪੁਰ ਰੋਡ ’ਤੇ ਸਥਿਤ ਥੀਮ ਪਾਰਕਾਂ ਅਤੇ ਰਿਜ਼ਾਰਟਾਂ ’ਚ ਹੋਲੀ ਸਮਾਗਮਾਂ ਦੌਰਾਨ ਸਵੀਪ ਗਤੀਵਿਧੀਆਂ ਕਰਕੇ ਵੀ ਉੱਥੇ ਆਏ ਲੋਕਾਂ ਨੂੰ ਮਤਦਾਨ ਪ੍ਰਤੀ ਜਾਗਰੂਕ ਕੀਤਾ ਗਿਆ ਸੀ। ਐਸ ਡੀ ਐਮ ਅਨੁਸਾਰ ਡੇਰਾਬੱਸੀ ਸਬ ਡਵੀਜ਼ਨ ਪ੍ਰਸ਼ਾਸਨ ਵੱਲੋਂ ਅਪਾਰਟਮੈਂਟਸ (ਹਾਈ ਰਾਈਜ਼ ਬਿਲਡਿੰਗਜ਼) ਵਿੱਚ ਰਹਿਣ ਵਾਲੇ ਮਤਦਾਤਾਵਾਂ ਦੀ ਵੋਟ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਇਸ ਮੌਕੇ ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ ਤੇ ਐਸ ਡੀ ਐਮ ਦਫ਼ਤਰ ਦਾ ਹੋਰ ਸਟਾਫ਼ ਵੀ ਮੌਜੂਦ ਸੀ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ