Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

March 27, 2024 07:45 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਦਸੂਹਾ, ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਪਰਮਵੀਰ ਸਿੰਘ ਨੂੰ 5200 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਪਿਛਲੇ ਇੱਕ ਮਹੀਨੇ ਤੋਂ ਇਸ ਕੇਸ ਵਿੱਚ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪੰਨਵਾਂ ਦੀ ਵਸਨੀਕ ਮਨਪ੍ਰੀਤ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਨਿਸ਼ਾਨਦੇਹੀ ਲਈ ਉਸ ਤੋਂ 5,200 ਰੁਪਏ ਰਿਸ਼ਵਤ ਲਈ ਸੀ ਅਤੇ ਇਸ ਮੰਤਵ ਬਾਰੇ ਉਸ ਦੀ ਦਰਖਾਸਤ ਨੂੰ ਤਿੰਨ ਮਹੀਨੇ ਤੱਕ ਲਟਕਾ ਕੇ ਰੱਖਿਆ।
ਜ਼ਿਕਰਯੋਗ ਹੈ ਕਿ ਜਾਂਚ ਮੁਕੰਮਲ ਹੋਣ ਤੋਂ ਬਾਅਦ ਪਿਛਲੇ ਮਹੀਨੇ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਪਰ ਮੁਲਜ਼ਮ ਪਟਵਾਰੀ ਉਦੋਂ ਤੋਂ ਹੀ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ