Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ

March 27, 2024 08:00 PM
SehajTimes
ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਅਤੇ ਰੇਲਵੇ ਦੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਸਾਂਝੇ ਯਤਨ ਕੀਤੇ ਜਾ ਰਹੇ ਹਨ: ਡੀਜੀਪੀ ਗੌਰਵ ਯਾਦਵ
 
ਮੀਟਿੰਗ ਵਿੱਚ ਸਪੈਸ਼ਲ ਡੀਜੀਪੀ ਰੇਲਵੇ ਸ਼ਸ਼ੀ ਪ੍ਰਭਾ ਦਿਵੇਦੀ, ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ ਐਨ ਢੋਕੇ ਅਤੇ ਪ੍ਰਿੰਸੀਪਲ ਚੀਫ ਕਮਿਸ਼ਨਰ ਆਰਪੀਐਫ ਏਐਨ ਮਿਸ਼ਰਾ ਨੇ ਕੀਤੀ ਸ਼ਮੂਲੀਅਤ
 
ਚੰਡੀਗੜ੍ਹ : ਰੇਲਵੇ ਲਈ ਸੁਰੱਖਿਆ ਚੁਣੌਤੀਆਂ ਅਤੇ ਉਭਰਦੇ ਖ਼ਤਰੇ ਦੀ ਸਮੀਖਿਆ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਰੇਲਵੇ ਲਈ ਸੂਬਾ ਪੱਧਰੀ ਸੁਰੱਖਿਆ ਕਮੇਟੀ (ਐਸਐਲਐਸਸੀਆਰ) ਨਾਲ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਸਪੈਸ਼ਲ ਡੀਜੀਪੀ ਰੇਲਵੇ ਸ਼ਸ਼ੀ ਪ੍ਰਭਾ ਦਿਵੇਦੀ, ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ ਐਨ ਢੋਕੇ, ਪ੍ਰਿੰਸੀਪਲ ਚੀਫ਼ ਕਮਿਸ਼ਨਰ ਰੇਲਵੇ ਪੁਲਿਸ ਫੋਰਸ (ਆਰਪੀਐਫ) ਏਐਨ ਮਿਸ਼ਰਾ, ਸੀਨੀਅਰ ਡਿਪਟੀ ਸੁਰੱਖਿਆ ਕਮਿਸ਼ਨਰ ਨਿਤੀਸ਼ ਸ਼ਰਮਾ, ਏਆਈਜੀ ਜੀਆਰਪੀ ਏਪੀਐਸ ਘੁੰਮਣ ਅਤੇ ਸਰਕਾਰੀ ਰੇਲਵੇ ਪੁਲਿਸ (ਜੀਆਰਪੀ) ਪੰਜਾਬ ਅਤੇ ਕੇਂਦਰੀ ਏਜੰਸੀਆਂ ਸਮੇਤ ਵਿਭਾਗਾਂ ਦੇ ਹੋਰ ਭਾਈਵਾਲ ਮੌਜੂਦ ਸਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਮੀਟਿੰਗ ਦਾ ਉਦੇਸ਼ ਆਰਪੀਐਫ, ਜੀਆਰਪੀ ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਅਤੇ ਰੇਲਵੇ ਦੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਸਾਂਝੇ ਤੌਰ ‘ਤੇ ਯਤਨ ਕੀਤੇ ਜਾ ਰਹੇ ਹਨ। ਆਰਪੀਐਫ, ਜੀਆਰਪੀ ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਦੀ ਲੋੜ ’ਤੇ ਜ਼ੋਰ ਦਿੰਦਿਆਂ ਡੀਜੀਪੀ ਨੇ ਦਰਪੇਸ਼ ਚੁਣੌਤੀਆਂ ਬਾਰੇ ਵਿਚਾਰ ਵਟਾਂਦਰਾ ਕਰਨ ਅਤੇ ਇਹਨਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਯਮਤ ਰੂਪ ਵਿੱਚ ਤਾਲਮੇਲ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਆਰਪੀਐਫ ਅਤੇ ਜੀਆਰਪੀ ਪੰਜਾਬ ਨੂੰ ਆਮ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਰੇਲਵੇ ਟਰੈਕਾਂ ’ਤੇ ਗਸ਼ਤ ਕਰਨ ਅਤੇ ਰੇਲ ਗੱਡੀਆਂ ਲਈ ਇਸਕੌਰਟ ਕਰਨ ਵਾਸਤੇ ਸਾਂਝੀਆਂ ਟੀਮਾਂ ਭੇਜਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੇਲਵੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਆਰਪੀਐਫ, ਜੀਆਰਪੀ ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਅਧਿਕਾਰੀਆਂ ਨੇ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ।

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ