Saturday, April 27, 2024
BREAKING NEWS
ਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀਹੀਟਵੇਵ ਨੁੰ ਦੇਖਦੇ ਹੋਏ ਚੋਣ ਕੇਂਦਰਾਂ 'ਤੇ ਵੱਧ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ : ਅਨੁਰਾਗ ਅਗਰਵਾਲSRS Vidyapeeth Samana ਵਿੱਚ ਵਿਦਿਆਰਥੀਆਂ ਨੂੰ ਘੋੜ ਸਵਾਰੀ ਦਾ ਡੈਮੋ ਕਰਵਾਇਆ ਗਿਆਸਬ ਇੰਸਪੈਕਟਰ ਸਾਹਿਬ ਸਿੰਘ ਸੰਧੂ ਨੇ ਗਾਜੇਵਾਸ ਪਲਿਸ ਚੌਂਕੀ ਦਾ ਚਾਰਜ ਸੰਭਾਲਿਆਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾਲਖਬੀਰ ਸਿੰਘ ਲੌਟ ਸ਼ੋ੍ਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਨਗਰ ਕੀਰਤਨ ਭਲਕੇ

Chandigarh

ਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

March 27, 2024 08:04 PM
SehajTimes
ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ, ਅੰਮ੍ਰਿਤਸਰ ਵਿਖੇ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਜਿੰਦਰ ਸਿੰਘ ਵਾਸੀ ਪਿੰਡ ਫਤਿਹਪੁਰ ਜ਼ਿਲ੍ਹਾ ਅੰਮ੍ਰਿਤਸਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਵੱਲੋਂ 40 ਲੱਖ ਰੁਪਏ ਦੀ ਵਿੱਤੀ ਧੋਖਾਧੜੀ ਸਬੰਧੀ ਦਰਜ ਕਰਵਾਈ ਗਈ ਪੁਲਿਸ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਪੁਲਿਸ ਮੁਲਾਜ਼ਮ ਪਹਿਲਾਂ ਹੀ ਉਸ ਕੋਲ਼ੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਕਮ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 15,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ

ਪੰਜਾਬ ਪੁਲਿਸ ਨੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ

ਮੋਹਾਲੀ ਜ਼ਿਲ੍ਹੇ ’ਚ 30 ਮਈ ਤੋਂ 1 ਜੂਨ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਰਹੇਗਾ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦ ਅਤੇ ਬੀਜ ਵਿਕਰੀ ਦੀਆਂ ਦੁਕਾਨਾਂ ਦੀ ਚੈਕਿੰਗ

ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ

ਸਰਕਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਅੰਦਰ ਭੁਗਤਾਨ ਲਈ ਵਚਨਬੱਧ : ਅਨੁਰਾਗ ਵਰਮਾ

ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ

ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ