Sunday, January 04, 2026
BREAKING NEWS

Malwa

ਪੰਜਾਬੀ ਯੂਨੀਵਰਸਿਟੀ ਦੇ ਵਧੀਕ ਕੰਟਰੋਲਰ ਪ੍ਰੀਖਿਆਵਾਂ ਡਾ. ਬਾਲ ਕ੍ਰਿਸ਼ਨ ਦਾ ਦੇਹਾਂਤ

March 28, 2024 12:04 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਵਧੀਕ ਕੰਟਰੋਲਰ ਪ੍ਰੀਖਿਆਵਾਂ ਡਾ. ਬਾਲ ਕ੍ਰਿਸ਼ਨ ਦਾ ਅੱਜ ਦਿੱਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਡਾ. ਬਾਲ ਕ੍ਰਿਸ਼ਨ ਆਪਣੇ ਪਿੱਛੇ ਆਪਣੀ ਪਤਨੀ, ਇੱਕ ਬੇਟਾ ਅਤੇ ਇੱਕ ਬੇਟੀ ਨੂੰ ਛੱਡ ਗਏ ਗਏ ਹਨ। ਡਾ. ਬਾਲ ਕ੍ਰਿਸ਼ਨ ਨੂੰ ਜਦੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ, ਉਹ ਯੂਨੀਵਰਸਿਟੀ ਵਿਖੇ ਪ੍ਰੀਖਿਆ ਸ਼ਾਖਾ ਵਿਚਲੇ ਆਪਣੇ ਦਫ਼ਤਰ ਵਿੱਚ ਸਨ । ਡਾ. ਬਾਲ ਕ੍ਰਿਸ਼ਨ ਵਧੀਕ ਕੰਟਰੋਲਰ ਪ੍ਰੀਖਿਆਵਾਂ ਤੋਂ ਇਲਾਵਾ ਭੌਤਿਕ ਵਿਗਿਆਨ ਵਿਭਾਗ ਦੇ ਪ੍ਰੋਫੈਸਰ ਅਤੇ ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਇੰਚਾਰਜ ਸਨ।
 
ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਡਾ. ਬਾਲ ਕ੍ਰਿਸ਼ਨ ਦੇ ਅਚਨਚੇਤੀ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਡਾ. ਬਾਲ ਕ੍ਰਿਸ਼ਨ ਬਹੁਤ ਹੀ ਨਿਮਰ ਸੁਭਾਅ ਦੇ ਜ਼ਿੰਮੇਵਾਰ ਅਧਿਕਾਰੀ ਸਨ। ਪੰਜਾਬੀ ਯੂਨੀਵਰਸਿਟੀ ਵਿੱਚ ਅਧਿਆਪਨ ਸੇਵਾਵਾਂ ਦੇ ਨਾਲ-ਨਾਲ ਪ੍ਰਬੰਧਕੀ ਅਤੇ ਅਕਾਦਮਿਕ ਕਾਰਜਾਂ ਵਿੱਚ ਵੀ ਉਨ੍ਹਾਂ ਦੀ ਅਹਿਮ ਭੂਮਿਕਾ ਰਹੀ ਹੈ। ਪ੍ਰੀਖਿਆ ਸ਼ਾਖਾ ਦੇ ਕੰਮ ਨੂੰ ਸੁਚਾਰੂ ਅਤੇ ਬਿਹਤਰ ਬਣਾਉਣ ਤੋਂ ਲੈ ਕੇ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਸੁਹਿਰਦ ਪ੍ਰਬੰਧਨ ਤੱਕ ਉਨ੍ਹਾਂ ਨੇ ਆਪਣਾ ਵਡਮੁੱਲਾ ਯੋਗਦਾਨ ਪਾਇਆ ਹੈ। ਉਨ੍ਹਾਂ ਦੇ ਅਚਾਨਕ ਦੇਹਾਂਤ ਨਾਲ ਯੂਨੀਵਰਸਿਟੀ ਨੂੰ ਵੱਡਾ ਘਾਟਾ ਹੈ। ਸ਼ਾਮ ਨੂੰ ਹੋਏ ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਡਾ. ਅਸ਼ੋਕ ਤਿਵਾੜੀ, ਰਜਿਸਟਰਾਰ ਪ੍ਰੋ. ਨਵਜੋਤ ਕੌਰ, ਵਾਈਸ-ਚਾਂਸਲਰ ਦੇ ਨਿੱਜੀ ਸਕੱਤਰ ਡਾ. ਨਾਗਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਨ ਅਤੇ ਗ਼ੈਰ ਅਧਿਆਪਨ ਅਮਲਾ ਹਾਜ਼ਰ ਰਿਹਾ।

Have something to say? Post your comment

 

More in Malwa

ਕਲਿਆਣ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੁਨਾਮ 'ਚ 'ਕ੍ਰੈਡਿਟ ਵਾਰ' ਤੇਜ਼, "ਦਾਮਨ ਬਾਜਵਾ ਦਾ ਮੰਤਰੀ ਅਮਨ ਅਰੋੜਾ 'ਤੇ ਤਿੱਖਾ ਪਲਟਵਾਰ"

ਸੁਨਾਮ 'ਚ ਲੁਟੇਰਿਆਂ ਦਾ ਖੌਫ, ਰਾਹਗੀਰ ਨੂੰ ਚਾਕੂ ਮਾਰਕੇ ਕੀਤਾ ਜ਼ਖ਼ਮੀ 

ਮੰਤਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ 

ਚਾਰ ਰੋਜ਼ਾ ਐਡਵੈਂਚਰ ਤੇ ਹਾਈਕਿੰਗ ਟਰੈਕਿੰਗ ਟ੍ਰੇਨਿੰਗ ਕੈਂਪ ਸੰਪੰਨ

ਐਸਡੀਐਮ ਨੇ ਲਾਊਡ ਸਪੀਕਰਾਂ ਦੀ ਆਵਾਜ਼ ਨਿਰਧਾਰਤ ਸੀਮਾ ਵਿੱਚ ਰੱਖਣ ਦੇ ਦਿਤੇ ਆਦੇਸ਼ 

ਓਬੀਸੀ ਫਰੰਟ ਦਾ ਵਫ਼ਦ ਚੇਅਰਮੈਨ ਡਾਕਟਰ ਥਿੰਦ ਨੂੰ ਮਿਲਿਆ 

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਨਵੇਂ ਵਰ੍ਹੇ ਦੇ ਪਹਿਲੇ ਦਿਨ ਸੁਨਾਮ ਨੂੰ ਮਿਲਿਆ 55 ਕਰੋੜ ਰੁਪਏ ਦਾ ਤੋਹਫ਼ਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੀਵਰੇਜ਼ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ