Saturday, April 27, 2024
BREAKING NEWS
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਨਗਰ ਕੀਰਤਨ ਭਲਕੇACS Vineet Garg ਨੇ ਫਤਿਹਾਬਾਦ ਤੇ ਰਤਿਆ ਦੀ ਅਨਾਜ ਮੰਡੀਆਂ ਦਾ ਦੌਰਾ ਕਰ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਕਮਿਸ਼ਨ ਸਖਤ, ਵੱਖ-ਵੱਖ ਏਜੰਸੀਆਂ ਵੱਲੋਂ ਰੱਖੀ ਜਾ ਰਹੀ ਪੈਨੀ ਨਜਰਮੰਡੀਆਂ ਵਿੱਚੋਂ 64301 ਮੀਟਰਕ ਟਨ ਕਣਕ ਦੀ ਕਰਵਾਈ ਗਈ ਲਿਫਟਿੰਗਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਵੱਖ-ਵੱਖ ਮੁਕਾਬਲੇਪੰਜਾਬੀ ਯੂਨੀਵਰਸਿਟੀ ਵਿਖੇ 'ਪੰਜਾਬ ਵਿੱਚ ਖੇਤੀ ਅੰਦੋਲਨ’ ਵਿਸ਼ੇ ਉੱਤੇ ਕਾਨਫਰੰਸ ਸ਼ੁਰੂਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਪੰਜਾਬ ਪੁਲਿਸ ਨੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰਬਹਾਵਲਪੁਰ ਸਮਾਜ ਨੇ ਗੋਗੀਆ ਨੂੰ ਸੌਂਪੀ ਜ਼ਿੰਮੇਵਾਰੀਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ

Chandigarh

ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ 

March 28, 2024 12:12 PM
SehajTimes
ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਅਤੇ ਰੇਲਵੇ ਦੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਸਾਂਝੇ ਯਤਨ ਕੀਤੇ ਜਾ ਰਹੇ ਹਨ: ਡੀਜੀਪੀ ਗੌਰਵ ਯਾਦਵ 
 
ਮੀਟਿੰਗ ਵਿੱਚ ਸਪੈਸ਼ਲ ਡੀਜੀਪੀ ਰੇਲਵੇ ਸ਼ਸ਼ੀ ਪ੍ਰਭਾ ਦਿਵੇਦੀ, ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ ਐਨ ਢੋਕੇ ਅਤੇ ਪ੍ਰਿੰਸੀਪਲ ਚੀਫ ਕਮਿਸ਼ਨਰ ਆਰਪੀਐਫ ਏਐਨ ਮਿਸ਼ਰਾ ਨੇ ਕੀਤੀ ਸ਼ਮੂਲੀਅਤ
 
ਚੰਡੀਗੜ੍ਹ : ਰੇਲਵੇ ਲਈ ਸੁਰੱਖਿਆ ਚੁਣੌਤੀਆਂ ਅਤੇ ਉਭਰਦੇ ਖ਼ਤਰੇ ਦੀ ਸਮੀਖਿਆ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਰੇਲਵੇ ਲਈ ਸੂਬਾ ਪੱਧਰੀ ਸੁਰੱਖਿਆ ਕਮੇਟੀ (ਐਸਐਲਐਸਸੀਆਰ) ਨਾਲ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਸਪੈਸ਼ਲ ਡੀਜੀਪੀ ਰੇਲਵੇ ਸ਼ਸ਼ੀ ਪ੍ਰਭਾ ਦਿਵੇਦੀ, ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ ਐਨ ਢੋਕੇ, ਪ੍ਰਿੰਸੀਪਲ ਚੀਫ਼ ਕਮਿਸ਼ਨਰ ਰੇਲਵੇ ਪੁਲਿਸ ਫੋਰਸ (ਆਰਪੀਐਫ) ਏਐਨ ਮਿਸ਼ਰਾ, ਸੀਨੀਅਰ ਡਿਪਟੀ ਸੁਰੱਖਿਆ ਕਮਿਸ਼ਨਰ ਨਿਤੀਸ਼ ਸ਼ਰਮਾ, ਏਆਈਜੀ ਜੀਆਰਪੀ ਏਪੀਐਸ ਘੁੰਮਣ ਅਤੇ ਸਰਕਾਰੀ ਰੇਲਵੇ ਪੁਲਿਸ (ਜੀਆਰਪੀ) ਪੰਜਾਬ ਅਤੇ ਕੇਂਦਰੀ ਏਜੰਸੀਆਂ ਸਮੇਤ ਵਿਭਾਗਾਂ ਦੇ ਹੋਰ ਭਾਈਵਾਲ ਮੌਜੂਦ ਸਨ।
 
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਮੀਟਿੰਗ ਦਾ ਉਦੇਸ਼ ਆਰਪੀਐਫ, ਜੀਆਰਪੀ ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਅਤੇ ਰੇਲਵੇ ਦੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਸਾਂਝੇ ਤੌਰ ‘ਤੇ ਯਤਨ ਕੀਤੇ ਜਾ ਰਹੇ ਹਨ। ਆਰਪੀਐਫ, ਜੀਆਰਪੀ ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਦੀ ਲੋੜ 'ਤੇ ਜ਼ੋਰ ਦਿੰਦਿਆਂ ਡੀਜੀਪੀ ਨੇ ਦਰਪੇਸ਼ ਚੁਣੌਤੀਆਂ ਬਾਰੇ ਵਿਚਾਰ ਵਟਾਂਦਰਾ ਕਰਨ ਅਤੇ ਇਹਨਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਯਮਤ ਰੂਪ ਵਿੱਚ ਤਾਲਮੇਲ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਆਰਪੀਐਫ ਅਤੇ ਜੀਆਰਪੀ ਪੰਜਾਬ ਨੂੰ ਆਮ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਰੇਲਵੇ ਟਰੈਕਾਂ 'ਤੇ ਗਸ਼ਤ ਕਰਨ ਅਤੇ ਰੇਲ ਗੱਡੀਆਂ ਲਈ ਇਸਕੌਰਟ ਕਰਨ ਵਾਸਤੇ ਸਾਂਝੀਆਂ ਟੀਮਾਂ ਭੇਜਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੇਲਵੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਆਰਪੀਐਫ, ਜੀਆਰਪੀ ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਅਧਿਕਾਰੀਆਂ ਨੇ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ।

Have something to say? Post your comment

 

More in Chandigarh

ਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ

ਪੰਜਾਬ ਪੁਲਿਸ ਨੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ

ਮੋਹਾਲੀ ਜ਼ਿਲ੍ਹੇ ’ਚ 30 ਮਈ ਤੋਂ 1 ਜੂਨ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਰਹੇਗਾ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦ ਅਤੇ ਬੀਜ ਵਿਕਰੀ ਦੀਆਂ ਦੁਕਾਨਾਂ ਦੀ ਚੈਕਿੰਗ

ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ

ਸਰਕਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਅੰਦਰ ਭੁਗਤਾਨ ਲਈ ਵਚਨਬੱਧ : ਅਨੁਰਾਗ ਵਰਮਾ

ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ

ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ