Wednesday, December 17, 2025

Chandigarh

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ : ਹਰਚੰਦ ਸਿੰਘ ਬਰਸਟ

March 28, 2024 05:21 PM
SehajTimes

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਤੇ ਬਰਸਦੇ ਹੋਏ ਦੋਵਾਂ ਨੂੰ ਵਿਸ਼ਵਾਸਘਾਤੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਨੂੰ ਲੋਕਾਂ ਨੇ ਇਸ ਲਈ ਚੁਣਿਆ ਸੀ ਕਿਉਂਕਿ ਉਹ ‘ਆਪ’ ਦੀਆਂ ਟਿਕਟਾਂ ’ਤੇ ਚੋਣ ਮੈਦਾਨ ਵਿੱਚ ਉਤਰੇ ਸਨ ਅਤੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਬਹੁਤ ਖੁਸ਼ ਹਨ। ਪਰ ਹੁਣ ਇਨ੍ਹਾਂ ਦੋਵਾਂ ਨੇ ਆਮ ਆਦਮੀ ਪਾਰਟੀ ਨੂੰ ਛੱਡ ਭਾਜਪਾ ਵਿੱਚ ਸ਼ਾਮਲ ਹੋ ਕੇ ਲੋਕਾਂ ਦਾ ਵਿਸ਼ਵਾਸ ਤੋੜਿਆ ਹੈ। ਜਿਸਦਾ ਆਗਾਮੀ ਚੋਣਾਂ ਵਿੱਚ ਲੋਕ ਮੋੜਵਾਂ ਜਵਾਬ ਦੇਣਗੇ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪਾਰਟੀ ਵੱਲੋਂ ਸੁਸ਼ੀਲ ਰਿੰਕੂ ਨੂੰ ਜਲੰਧਰ ਤੋਂ ਜਿੱਤ ਦਵਾਉਣ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪ੍ਰਚਾਰ ਕੀਤਾ ਸੀ ਅਤੇ ਉਸ ਨੂੰ ਵੱਡੀ ਜਿੱਤ ਦਵਾਈ ਸੀ। ਪਰ ਸੁਸ਼ੀਲ ਰਿੰਕੂ ਨੇ ਆਪਣੇ ਨਿੱਜੀ ਹਿੱਤਾ ਨੂੰ ਪਹਿਲ ਦਿੰਦੀਆਂ ਪਾਰਟੀ ਨੂੰ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ, ਜਿਸ ਦੇ ਲਈ ਜਲੰਧਰ ਦੇ ਲੋਕ ਉਸ ਨੂੰ ਕਦੇ ਮਾਫ਼ ਨਹੀਂ ਕਰਨਗੇ। ਸ. ਬਰਸਟ ਨੇ ਦੋਵਾਂ ਨੂੰ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ ਕਿਹੜੀ ਸੌਦੇਬਾਜੀ ਕਰਕੇ ਉਹ ਭਾਜਪਾ ਵਿੱਚ ਸ਼ਾਮਲ ਹੋਏ ਹਨ ਅਤੇ ਲੋਕਾਂ ਨੂੰ ਧੌਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਸਿਰਫ਼ ਇਸ ਲਈ ਚੋਣਾਂ ਵਿੱਚ ਜਿੱਤੇ ਕਿਉਂਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ, ਪਰ ਉਨ੍ਹਾਂ ਦੇ ਵਿਸ਼ਵਾਸਘਾਤ ਨੂੰ ਦੇਖ ਕੇ ਲੋਕ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰ ਦੇਣਗੇ ਅਤੇ ਚੋਣਾਂ ਵਿੱਚ ਉਸਦੇ ਖਿਲਾਫ਼ ਆਪਣੀ ਵੋਟ ਪਾ ਕੇ ਮੋੜਵਾਂ ਜਵਾਬ ਦੇਣਗੇ।

ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ 'ਆਪ' ਹਮੇਸ਼ਾ ਤੋਂ ਹੀ ਪੰਜਾਬ ਅਤੇ ਲੋਕਾਂ ਦੀ ਭਲਾਈ ਲਈ ਕਾਰਜ ਕਰਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੇ ਭਲੇ ਨੂੰ ਮੁੱਖ ਰਖਦੇ ਹੋਏ ਵਿਕਾਸ ਨੀਤੀਆਂ ਤੇ ਕਾਰਜ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿਰੋਧੀ ਨੇਤਾਵਾਂ ਨੂੰ ਆਪਣੀ ਪਾਰਟੀ ਵੱਲ ਲੁਭਾਉਣ ਲਈ ਵੱਡੀਆਂ-ਵੱਡੀਆਂ ਪੇਸ਼ਕਸ਼ਾਂ ਦਿੰਦੀ ਹੈ, ਪਰ ਪੰਜਾਬ ਦੇ ਲੋਕਾਂ ਨੇ ਕਦੇ ਵੀ ਕਿਸੇ ਵਿਸ਼ਵਾਸਘਾਤੀ ਦਾ ਸਾਥ ਨਹੀਂ ਦਿੱਤਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਇੱਕ ਵਾਰ ਫਿਰ 'ਆਪ' ਨੂੰ ਵੋਟਾਂ ਪਾ ਕੇ ਵੱਡੀ ਜਿੱਤ ਦਵਾਉਣਗੇ। ਸ. ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਜਮਾਨਤਾ ਤੱਕ ਜ਼ਬਤ ਹੋ ਜਾਣਗੀਆਂ। ਪੰਜਾਬ ਦੇ ਲੋਕ ਇਕ ਵਾਰ ਫਿਰ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਨੂੰ ਹਾਸ਼ੀਏ ’ਤੇ ਪਹੁੰਚਾਉਣ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

Have something to say? Post your comment

 

More in Chandigarh

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ