Sunday, April 28, 2024
BREAKING NEWS
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਟੀਵੀ ਲੜੀਵਾਰ ਤਾਰਿਕ ਮਹਿਤਾ ਦਾ ਉਲਟਾ ਚਸ਼ਮਾ ਦਾ ਸੋਢੀ ਹੋਇਆ ਲਾਪਤਾਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀਹੀਟਵੇਵ ਨੁੰ ਦੇਖਦੇ ਹੋਏ ਚੋਣ ਕੇਂਦਰਾਂ 'ਤੇ ਵੱਧ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ : ਅਨੁਰਾਗ ਅਗਰਵਾਲSRS Vidyapeeth Samana ਵਿੱਚ ਵਿਦਿਆਰਥੀਆਂ ਨੂੰ ਘੋੜ ਸਵਾਰੀ ਦਾ ਡੈਮੋ ਕਰਵਾਇਆ ਗਿਆਸਬ ਇੰਸਪੈਕਟਰ ਸਾਹਿਬ ਸਿੰਘ ਸੰਧੂ ਨੇ ਗਾਜੇਵਾਸ ਪਲਿਸ ਚੌਂਕੀ ਦਾ ਚਾਰਜ ਸੰਭਾਲਿਆ

Malwa

ਲੋਕ ਸਭਾ ਚੋਣਾਂ ਸਬੰਧੀ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਬਣਾਈ

March 28, 2024 07:46 PM
SehajTimes
ਫ਼ਤਹਿਗੜ੍ਹ ਸਾਹਿਬ : ਲੋਕ ਸਭਾ ਚੋਣਾਂ-2024 ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜੇਕਰ ਕਿਸੇ ਵੀ ਵਿਅਕਤੀ ਦੀ ਚੈਕਿੰਗ ਦੌਰਾਨ ਜ਼ਬਤ ਕੀਤੀ ਗਈ ਰਕਮ ਨੂੰ ਰਲੀਜ਼ ਕਰਵਾਉਣ ਸਬੰਧੀ ਉਸ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਸਬੰਧਤ ਵਿਅਕਤੀ ਵਧੀਕ ਡਿਪਟੀ ਕਮਿਸ਼ਨਰ (ਜ) ਫਤਹਿਗੜ੍ਹ ਸਾਹਿਬ-ਕਮ-ਨੋਡਲ ਅਫਸਰ ਐਕਸਪੈਂਡੀਚਰ ਮੌਨੀਟਰਿੰਗ ਦੇ ਦਫਤਰ ਵਿਖੇ ਰੋਜ਼ਾਨਾ ਬਾਅਦ ਦੁਪਹਿਰ 3:00 ਵਜੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੱਗੇ ਪੁਖਤਾ ਸਬੂਤ/ਦਸਤਾਵੇਜ਼ ਅਤੇ ਹਲਫੀਆ ਬਿਆਨ ਪੇਸ਼ ਕਰ ਸਕਦਾ ਹੈ ਤਾਂ ਜੋ ਦਰਪੇਸ਼ ਮੁਸ਼ਕਿਲਾਂ ਦਾ ਹੱਲ ਹੋ ਸਕੇ। ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 50 ਹਜ਼ਾਰ ਰੁਪਏ ਤਕ ਦੀ ਨਕਦ ਰਾਸ਼ੀ ਦੀ ਹੱਦ ਉਮੀਦਵਾਰ, ਏਜੰਟ, ਪਾਰਟੀ ਵਰਕਰ ਤੇ ਪਾਰਟੀ ਸਮੱਗਰੀ ਦੇ ਸੰਦਰਭ ਵਿੱਚ ਤੈਅ ਕੀਤੀ ਗਈ ਤਾਂ ਜੋ ਨਕਦੀ ਦੀ ਚੋਣ ਪ੍ਰਕਿਰਿਆ ਵਿੱਚ ਨਾਜਾਇਜ਼ ਵਰਤੋਂ ਨਾ ਹੋ ਸਕੇ। 
 
ਕਮਿਸ਼ਨ ਦੀ ਇਹ ਪਹੁੰਚ ਹੈ ਕਿ ਆਮ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿਕੱਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਮੱਦੇਨਜ਼ਰ ਹੀ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਬਣਾਈ ਗਈ ਹੈ। ਜੇਕਰ ਮੌਕੇ ਉੱਤੇ ਹੀ ਨਕਦੀ ਸਬੰਧੀ ਕਾਗਜ਼ਾਤ ਪੇਸ਼ ਕਰ ਦਿੱਤੇ ਜਾਂਦੇ ਹਨ ਤਾਂ ਨਕਦੀ ਜ਼ਬਤ ਨਹੀਂ ਕੀਤੀ ਜਾਂਦੀ। ਜੇਕਰ ਮੌਕੇ ਉੱਤੇ ਕਾਗਜ਼ਾਤ ਨਹੀਂ ਹਨ ਤਾਂ ਬਾਅਦ ਵਿੱਚ ਕਮੇਟੀ ਨੂੰ ਕਾਗਜ਼ਾਤ ਦਿਖਾ ਕੇ ਨਕਦੀ ਰਲੀਜ਼ ਕਰਵਾਈ ਜਾ ਸਕਦੀ ਹੈ। ਸ਼੍ਰੀਮਤੀ ਸ਼ੇਰਗਿਲ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਜ਼ਬਤੀ ਸਬੰਧੀ ਕੋਈ ਐਫ.ਆਈ.ਆਰ. ਜਾਂ ਸ਼ਿਕਾਇਤ ਦਰਜ ਨਹੀਂ ਹੈ ਜਾਂ ਨਕਦੀ ਕਿਸੇ ਉਮੀਦਵਾਰ, ਸਿਆਸੀ ਪਾਰਟੀ ਜਾਂ ਚੋਣ ਮੁਹਿੰਮ ਆਦਿ ਨਾਲ ਸਬੰਧਤ ਨਹੀਂ ਹੈ ਤਾਂ ਕਮੇਟੀ ਫੌਰੀ ਕਾਰਵਾਈ ਕਰਦਿਆਂ ਨਕਦੀ ਰਲੀਜ਼ ਕਰੇ। ਜੇਕਰ ਰਾਸ਼ੀ 10 ਲੱਖ ਤੋਂ ਵੱਧ ਹੈ ਤਾਂ ਇਸ ਸਬੰਧੀ ਕਮੇਟੀ ਨਕਦੀ ਜਾਰੀ ਕਰਨ ਤੋਂ ਪਹਿਲਾਂ ਆਮਦਨ ਕਰ ਦੇ ਨੋਡਲ ਅਫ਼ਸਰ ਨੂੰ ਜਾਣਕਾਰੀ ਦੇਵੇਗੀ। ਨਕਦੀ ਜ਼ਬਤ ਕਰਨ ਵਾਲੀਆਂ ਟੀਮਾਂ ਲਈ ਇਹ ਲਾਜ਼ਮੀ ਹੈ ਕਿ ਨਕਦੀ ਜ਼ਬਤ ਕਰਨ ਦੇ ਕਾਗਜ਼ ਵਿੱਚ ਅਤੇ ਜਿਸ ਵਿਅਕਤੀ ਕੋਲੋਂ ਨਕਦੀ ਜ਼ਬਤ ਕੀਤੀ ਗਈ ਹੈ, ਨੂੰ ਅਪੀਲ ਦੀ ਪ੍ਰਕਿਰਿਆ ਬਾਬਤ ਜਾਣਕਾਰੀ ਦਿੱਤੀ ਜਾਵੇ। 
 
ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਫੋਨ ਨੰਬਰ 
01763-232216 ਉੱਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Malwa

ਜੇਕਰ ਅਰਵਿੰਦ ਕੇਜਰੀਵਾਲ ਨੂੰ ਬੱਚਿਆਂ ਦੇ ਭਵਿੱਖ ਦੀ ਚਿੰਤਾ ਹੁੰਦੀ ਤਾਂ ਅਸਤੀਫ਼ੇ ਦੇ ਦਿੰਦੇ : ਪ੍ਰਨੀਤ ਕੌਰ

ਪਟਿਆਲਾ ’ਚ ਰਾਜਨੀਤਿਕ ਰੈਲੀਆਂ ਲਈ ਹਦਾਇਤਾਂ ਜਾਰੀ

ਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤ

SRS Vidyapeeth Samana ਵਿੱਚ ਵਿਦਿਆਰਥੀਆਂ ਨੂੰ ਘੋੜ ਸਵਾਰੀ ਦਾ ਡੈਮੋ ਕਰਵਾਇਆ ਗਿਆ

ਸਬ ਇੰਸਪੈਕਟਰ ਸਾਹਿਬ ਸਿੰਘ ਸੰਧੂ ਨੇ ਗਾਜੇਵਾਸ ਪਲਿਸ ਚੌਂਕੀ ਦਾ ਚਾਰਜ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ

ਲਖਬੀਰ ਸਿੰਘ ਲੌਟ ਸ਼ੋ੍ਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਨਗਰ ਕੀਰਤਨ ਭਲਕੇ

ਮੰਡੀਆਂ ਵਿੱਚੋਂ 64301 ਮੀਟਰਕ ਟਨ ਕਣਕ ਦੀ ਕਰਵਾਈ ਗਈ ਲਿਫਟਿੰਗ