Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪਿੰਡ ਹੰਸਾਲਾ ਦੀ ਪੰਚਾਇਤੀ ਜ਼ਮੀਨ ਵਿਚੋਂ ਨਾਜਾਇਜ਼ ਮਿੱਟੀ ਦੀ ਮਾਈਨਿੰਗ ਦਾ ਗੋਰਖਧੰਦਾ ਪੂਰੇ ਜ਼ੋਰਾਂ ਨਾਲ

March 28, 2024 08:16 PM
SehajTimes
ਡੇਰਾਬੱਸੀ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵੀ ਪੰਜਾਬ ਵਿੱਚ ਮਾਈਨਿੰਗ ਮਾਫੀਆ ਖਤਮ ਨਹੀਂ ਹੋਇਆ। ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਖੇਤਰ ਵਿੱਚ ਪਿਛਲੇ ਲੰਮੇ ਸਮੇਂ ਤੋਂ ਨਾਜਾਇਜ਼ ਮਾਈਨਿੰਗ ਦਾ ਗੋਰਖਧੰਦਾ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ। ਇਸੇ ਲੜੀ ਵਿਚ ਡੇਰਾਬੱਸੀ ਬਲਾਕ ਅਧੀਨ ਪੈਂਦੇ ਪਿੰਡ ਹੰਸਾਲਾ ਵਿਖੇ ਪੰਚਾਇਤੀ ਜ਼ਮੀਨ ਵਿਚੋਂ ਨਾਜਾਇਜ਼ ਤਰੀਕੇ ਨਾਲ ਨਾਲ ਮਿੱਟੀ ਦੀ ਮਾਈਨਿੰਗ ਦਾ ਗੋਰਖਧੰਦਾ ਪਿਛਲੇ ਲੰਮੇ ਸਮੇਂ ਤੋਂ ਚੱਲ ਰਿਹਾ ਹੈ। ਇਸ ਕੰਮ ਵਿੱਚ ਲੱਗੇ ਓਵਰਲੋਡ ਟਿੱਪਰਾਂ ਨੇ ਹਲਕੇ ਦੀਆਂ ਲਿੰਕ ਸੜਕਾਂ ਦੀ ਹਾਲਤ ਬਿਗਾੜ ਕੇ ਰੱਖ ਦਿੱਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਰੇਤਾ ਬਜਰੀ ਦੀਆਂ ਕੀਮਤਾਂ ਸਰਕਾਰੀ ਪੱਧਰ ਤੇ ਤੈਅ ਕਰਦਿਆਂ ਦਾਅਵਾ ਕੀਤਾ ਸੀ ਕਿ ਇਸ ਨਾਲ ਮਾਈਨਿੰਗ ਮਾਫੀਆ ਨੂੰ ਨੱਥ ਪਵੇਗੀ ਅਤੇ ਭ੍ਰਿਸ਼ਟਾਚਾਰ ਖਤਮ ਹੋਵੇਗਾ ਪਰ ਇਸ ਦੇ ਬਾਵਜੂਦ ਵੀ ਨਾਜਾਇਜ਼ ਮਾਈਨਿੰਗ ਕਰਨ ਵਾਲਾ ਮਾਫੀਆਂ ਧੜੱਲੇ ਨਾਲ ਡੇਰਾਬੱਸੀ ਇਲਾਕੇ ਵਿੱਚ ਮਿੱਟੀ ਦੀ ਨਾਜਾਇਜ਼ ਮਾਈਨਿੰਗ ਕਰ ਰਿਹਾ ਹੈ। ਜਿਸਦੇ ਚਲਦੇ ਵਿਰੋਧੀ ਧਿਰਾਂ ਨੇ ਵੀ ਪੰਜਾਬ ਸਰਕਾਰ ਨੂੰ ਇਸ ਮੁੱਦੇ ‘ਤੇ ਘੇਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਡੇਰਾਬੱਸੀ ਇਲਾਕੇ ਵਿੱਚ ਨਾਜਾਇਜ਼ ਮਾਈਨਿੰਗ ਦਾ ਗੋਰਖਧੰਦਾ ਨਿਰੰਤਰ ਜਾਰੀ ਹੈ।  ਡੇਰਾਬੱਸੀ ਹਲਕੇ ਵਿੱਚ ਪੈਂਦੇ ਪਿੰਡ ਹੰਸਾਲਾ ਵਿਖੇ ਪਿੰਡ ਦੀ ਪੰਚਾਇਤੀ ਜ਼ਮੀਨ ਵਿੱਚੋਂ ਮਾਈਨਿੰਗ ਮਾਫੀਏ ਵੱਲੋਂ ਉਸ ਦੇ ਦਸ ਫੁੱਟ ਤੱਕ ਜ਼ਮੀਨ ਪੁੱਟ ਦਿੱਤੀ ਹੈ। ਦੱਸਣਯੋਗ ਹੈ ਕਿ ਡੇਰਾਬੱਸੀ ਹਲਕੇ ਵਿੱਚ ਬਣ ਰਹੇ ਐਕਸਪ੍ਰੈਸ ਹਾਈਵੇਅ ਤੇ ਮਿੱਟੀ ਪਾਉਣ ਦੀ ਆੜ ਵਿੱਚ ਮਾਈਨਿੰਗ ਮਾਫੀਆ ਵੱਲੋਂ ਦਸ ਫੁੱਟ ਤੱਕ ਜੇਸੀਬੀ ਅਤੇ ਪੋਕਲੇਨ ਮਸ਼ੀਨਾਂ ਰਾਹੀ ਮਿੱਟੀ ਪੁੱਟੀ ਜਾ ਰਹੀ ਹੈ। ਜਿਨ੍ਹਾਂ ਵੱਲੋਂ ਸ਼ਰੇਆਮ ਮਾਈਨਿੰਗ ਵਿਭਾਗ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਸ ਕੰਮ ਵਿੱਚ ਲੱਗੇ ਬਿਨਾਂ ਨੰਬਰੀ ਟਿੱਪਰ ਵੀ ਹਲਕੇ ਦੀਆਂ ਲਿੰਕ ਸੜਕਾਂ ਤੇ ਦੌੜਦੇ ਆਮ ਨਜ਼ਰ ਆਉਂਦੇ ਹਨ। ਜਦੋਂ ਇਸ ਬਾਰੇ ਐੱਸਡੀਓ ਮਾਈਨਿੰਗ ਵਿਭਾਗ ਨਵਦੀਪ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਸ ਨੂੰ ਇਸ ਮਾਮਲੇ ਬਾਰੇ ਕੋਈ ਜਾਣਕਾਰੀ ਨਹੀਂ ਹੈ।‌ਉਹ  ਪਿੰਡ ਹੰਸਾਲਾ ਵਿਖੇ ਚੱਲ ਰਹੀ ਨਾਜਾਇਜ਼ ਮਾਈਨਿੰਗ ਦਾ ਦੌਰਾ ਕਰਕੇ ਅਗਲੀ ਕਾਰਵਾਈ ਕਰਨਗੇ।
 
3 ਫੁੱਟ ਤੱਕ ਦੀ ਪ੍ਰਵਾਨਗੀ ਤੋਂ ਬਾਅਦ ਚੁੱਕੀ ਜਾ ਰਹੀ ਦਸ ਫੁੱਟ ਤੱਕ ਮਿੱਟੀ 
 
ਦੱਸਣਯੋਗ ਹੈ ਕਿ ਡੇਰਾਬੱਸੀ ਇਲਾਕੇ ਅੰਦਰ ਭਾਰਤ ਮਾਲਾ ਸਕੀਮ ਵਿੱਚ ਬਣੇ ਰਹੇ ਐਕਸਪ੍ਰੈਸ ਹਾਈਵੇਅ ਤੇ ਮਿੱਟੀ ਪਾਉਣ ਵਿੱਚ ਮਿੱਟੀ ਚੁੱਕਣ ਲਈ 3 ਫੁੱਟ ਦੀ ਪ੍ਰਵਾਨਗੀ ਮਿਲਦੀ ਹੈ ਪਰ ਮਾਈਨਿੰਗ ਮਾਫੀਆਂ ਜੇਸੀਬੀ ਅਤੇ ਪੋਕਲੇਨ ਮਸ਼ੀਨਾਂ ਰਾਹੀਂ 6 ਫੁੱਟ ਤੋਂ ਵੀ ਵੱਧ ਮਿੱਟੀ ਪੁੱਟ ਲੈਂਦੇ ਹਨ। ਜਿਨ੍ਹਾਂ ਖਿਲਾਫ ਕੋਈ ਵੀ ਮਾਈਨਿੰਗ ਵਿਭਾਗ ਦਾ ਅਧਿਕਾਰੀ ਬਣਦੀ ਕਾਨੂੰਨੀ ਕਾਰਵਾਈ ਨਹੀਂ ਕਰਦਾ। ਦੱਸਣਯੋਗ ਹੈ ਕਿ ਡੇਰਾਬੱਸੀ ਬਲਾਕ ਅਧੀਨ ਪੈਂਦੇ ਪਿੰਡ ਹੰਸਾਲਾ ਵਿੱਚ ਲਗਾਤਾਰ ਮਿੱਟੀ ਦੀ ਨਾਜਾਇਜ਼ ਮਾਈਨਿੰਗ ਦਾ ਕੰਮ ਪੂਰੇ ਜੋਰਾਂ ਨਾਲ ਚੱਲ ਰਿਹਾ ਹੈ। ਇਸ ਬਾਰੇ ਪਿੰਡ ਦੇ ਲੋਕਾਂ ਨੇ ਸਥਾਨਕ ਪ੍ਰਸ਼ਾਸਨ ਨੂੰ ਸ਼ਿਕਾਇਤ ਵੀ ਕੀਤੀ ਸੀ ਪਰ ਅੱਜ ਤੱਕ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਮਿੱਟੀ ਦੀ ਨਾਜਾਇਜ਼ ਮਾਈਨਿੰਗ ਵਿੱਚ ਲੱਗੇ ਟਿੱਪਰਾਂ ਵਿੱਚ ਪਰਚੀ ਤੋਂ ਵੱਧ ਮਿੱਟੀ ਭਰਕੇ ਮਾਈਨਿੰਗ ਦੇ ਨਿਯਮਾਂ ਦੀ ਸ਼ਰੇਆਮ ਉਲੰਘਣਾ ਕੀਤੀ ਜਾ ਰਹੀ ਹੈ।‌ ਇਹ ਵੀ ਪਤਾ ਲੱਗਾ ਹੈ ਕਿ ਸਰਕਾਰੀ ਰਿਕਾਰਡ ਵਿਚ 600 ਰੁਪਏ ਦੀ ਮਿੱਟੀ ਦੀ ਰਸੀਦ ਕੱਟੀ ਜਾਂਦੀ ਹੈ। ਜਦ ਕਿ ਟਿੱਪਰਾਂ ਵਿੱਚ 1200 ਤੱਕ ਨਾਜਾਇਜ਼ ਤਰੀਕੇ ਨਾਲ ਮਿੱਟੀ ਭਰਕੇ ਨਾਜਾਇਜ਼ ਤਰੀਕੇ ਨਾਲ ਮਾਈਨਿੰਗ ਕੀਤੀ ਜਾ ਰਹੀ ਹੈ।‌ 
 
 
 

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ