Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

'ਆਪ' ਦੇ ਲੋਕ ਸਭਾ ਉਮੀਦਵਾਰ ਡਾ ਬਲਬੀਰ ਸਿੰਘ ਨੇ ਲਾਲੜੂ 'ਚ ਪਾਰਟੀ ਵਰਕਰਾਂ ਨਾਲ ਕੀਤੀ ਜਨਤਕ ਮੀਟਿੰਗ

March 29, 2024 11:25 AM
SehajTimes
ਲਾਲੜੂ : ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਹਲਕਾ ਪਟਿਆਲਾ ਤੋਂ ਚੋਣ ਮੈਦਾਨ ’ਚ ਉਤਾਰੇ ਗਏ ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ ਵਿੱਚ ਅੱਜ ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਲਾਲੜੂ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਕ੍ਰਿਸਟਲ ਗਾਰਡਨ ਰਿਜੋਰਟ ਵਿੱਚ ਵਰਕਰ ਮਿਲਣੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸੁਭਾਸ਼ ਸ਼ਰਮਾ ਵਾਈਸ ਚੇਅਰਮੈਨ ਸੀਵਰੇਜ ਅਤੇ ਵਾਟਰ ਸਪਲਾਈ,ਆਪ ਜਿਲਾ ਪ੍ਰਧਾਨ ਪ੍ਰਭਜੋਤ ਕੌਰ,ਨਾਲ਼ ਸਮੂਹ ਬਲਾਕ ਪ੍ਰਧਾਨਾਂ, ਵਿੰਗ ਪ੍ਰਧਾਨਾਂ, ਕੌਂਸਲ ਪ੍ਰਧਾਨਾਂ, ਕੌਂਸਲਰਾਂ ਤੇ ਵੱਖ ਵੱਖ ਅਹੁਦੇਦਾਰਾਂ ਨੇ ਸ਼ਮੁਲੀਅਤ ਕੀਤੀ ।ਇਸ ਮੌਕੇ ਡਾ ਬਲਬੀਰ ਸਿੰਘ ਨੇ ਕਿਹਾ ਕਿ ਭਾਜਪਾ ਨੇ ਈਡੀ, ਸੀਬੀਆਈ ਅਤੇ ਆਈਟੀ ਰਾਹੀਂ ਦੇਸ਼ ਭਰ ਵਿੱਚ ਭ੍ਰਿਸ਼ਟਾਚਾਰ ਫੈਲਾਇਆ ਹੈ, ਜਿਸ ਦਾ ਖੁਲਾਸਾ ਚੋਣ ਬਾਂਡ ਦੀ ਰਿਪੋਰਟ ਤੋਂ ਹੋਇਆ ਹੈ। ਭਾਜਪਾ ਦੇਸ਼ ਭਰ ਵਿੱਚ ਪਾਰਟੀਆਂ ਨੂੰ ਤਬਾਹ ਕਰ ਰਹੀ ਹੈ। ਭਾਜਪਾ ਨੇ‌ ਈਡੀ ਦੀ ਦੁਰਵਰਤੋ ਕਰਕੇ ਅਰਵਿੰਦ ਕੇਜਰੀਵਾਲ ਉਪਰ ਝੂਠਾ ਕੇਸ ਪਾਇਆ ਹੈ । ਉਨ੍ਹਾਂ ਕਿਹਾ, “ਭਾਜਪਾ ਕੇਜਰੀਵਾਲ ਅਤੇ ਉਹਨਾਂ ਦੀ ਸੋਚ ਤੋਂ ਡਰ ਰਹੀ ਹੈ। ਅੱਜ ਦੇਸ਼ ਦੇ ਲੋਕ ਸਾਹਮਣੇ ਆ ਰਹੇ ਹਨ। ਬੀਜੇਪੀ ਆਪਣਾ ਅਧਾਰ ਖਤਮ ਕਰ ਚੁੱਕੀ ਹੈ। 
 
ਉਨ੍ਹਾਂ ਅੱਗੇ ਭਾਜਪਾ ਦੇ 400 ਪਾਰ ਵਾਲੇ ਨਾਅਰੇ ਉੱਤੇ ਤੰਜ ਕਸਦਿਆਂ ਕਿਹਾ ਕਿ ਇਸ ਵਾਰ ਭਾਜਪਾ 200 ਦਾ ਅੰਕੜਾ ਵੀ ਪਾਰ ਨਹੀਂ ਕਰੇਗੀ। ਇਸ ਦੇ ਨਾਲ ਹੀ ਸਿਆਸੀ ਵਿਰੋਧੀਆਂ ਉੱਤੇ ਟਿੱਪਣੀ ਕਰਦਿਆਂ ਕਿਹਾ ਕਿ ਜਿਵੇਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਹਾਰ ਹੋਈ ਸੀ ਉਵੇਂ ਹੀ ਪਰਨੀਤ ਕੌਰ ਨੂੰ ਵੀ ਹਾਰ ਦਾ ਮੂੰਹ ਦੇਖਣਾ ਪਵੇਗਾ। ਡਾ ਬਲਬੀਰ ਸਿੰਘ ਨੇ ਅੱਗੇ ਕਿਹਾ, ‘‘ਹੁਣ ਅਸੀਂ ਭਾਜਪਾ ਤੋਂ ਪਿਛਲੇ 10 ਸਾਲ ਦਾ ਹਿਸਾਬ ਲਵਾਂਗੇ। ਭਾਜਪਾ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਦੋ ਕਰੋੜ ਨੌਕਰੀਆਂ ਹਰੇਕ ਸਾਲ ਦੇਣ ਦਾ ਵਾਅਦਾ ਕੀਤਾ ਸੀ ਜੋ ਕਿ ਪੂਰਾ ਨਹੀਂ ਹੋਇਆ ਹੈ। ਭਾਜਪਾ ਦੇ ਰਾਜ ਵਿੱਚ ਮਹਿੰਗਾਈ ਵਿੱਚ ਰਿਕਾਰਡ ਵਾਧਾ ਹੋਇਆ। 300 ਰੁਪਏ ਦਾ ਸਿਲੰਡਰ 800 ਰੁਪਏ ਹੋ ਗਿਆ ਅਤੇ ਡੀਜ਼ਲ ਤੇ ਪੈਟਰੋਲ ਦੇ ਰੇਟ 35 ਫੀਸਦੀ ਵਧੇ‌। ਭ੍ਰਿਸ਼ਟਾਚਾਰ ਸਿਖ਼ਰਾਂ ’ਤੇ ਪਹੁੰਚ ਗਿਆ ਅਤੇ ਹਜ਼ਾਰਾਂ ਕਰੋੜ ਰੁਪਏ ਦੇ ਟੈਂਡਰ ਘੁਟਾਲੇ ਸਾਹਮਣੇ ਆ ਰਹੇ ਹਨ।  ਇਸ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਡਾ ਬਲਬੀਰ ਸਿੰਘ ਨੂੰ ਵਿਸ਼ਵਾਸ ਦਿਵਾਇਆ ਕਿ ਲੋਕ ਸਭਾ ਪਟਿਆਲਾ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਉਨ੍ਹਾਂ ਨੂੰ ਵੱਡੇ ਮਾਰਜਨ ਨਾਲ ਜਿੱਤ ਦਿਵਾਈ ਜਾਵੇਗੀ । ਜਿਸ ਲਈ ਪਾਰਟੀ ਵਰਕਰਾਂ ਵੱਲੋਂ ਡੋਰ ਟੂ ਡੋਰ ਕੰਪੇਨਿੰਗ ਕੀਤੀ ਜਾ ਰਹੀ ਹੈ।

Have something to say? Post your comment

 

More in Chandigarh

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ