Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

March 29, 2024 01:04 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪਿੰਡ ਬੁਰਜ ਰਾਠੀ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਧਨੀ ਚੰਦ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੁਲਾਜ਼ਮ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਭਾਈ ਦੇਸਾ ਦੇ ਵਸਨੀਕ ਨਿਸ਼ਾਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਉਸ ਦੀ ਜ਼ਮੀਨ ਦੇ ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ ਰਿਸ਼ਵਤ ਵਜੋਂ 1500 ਰੁਪਏ ਦੀ ਮੰਗ ਕੀਤੀ ਸੀ ਅਤੇ ਮੌਕੇ 'ਤੇ ਹੀ 1000 ਰੁਪਏ ਲੈ ਲਏ ਸਨ ਅਤੇ ਹੁਣ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਮੰਗ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 500 ਰੁਪਏ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ