Friday, October 31, 2025

Chandigarh

ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ ਪ੍ਰਾਪਤ ਹੋਏ ਕਰੋੜਾਂ ਰੁਪਏ

March 29, 2024 01:16 PM
SehajTimes
ਮੁਹਾਲੀ : ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਅੱਜ ਸ਼ਰਾਬ ਦੇ ਠੇਕਿਆਂ ਦੇ ਐੱਲ-2 ਅਤੇ ਐੱਲ-14A ਲਾਇਸੈਂਸਾਂ ਦੀ ਅਲਾਟਮੈਂਟ ਲਈ ਪ੍ਰਾਪਤ ਹੋਈਆਂ ਅਰਜ਼ੀਆਂ ਰਾਹੀਂ ਪਿਛਲੇ ਸਾਲ ਦੇ 469 ਕਰੋੜ ਰੁਪਏ ਦੇ ਮਾਲੀਏ ਦੇ ਮੁਕਾਬਲੇ 12.5 ਪ੍ਰਤੀਸ਼ਤ ਦੇ ਵਾਧੇ ਨਾਲ 528.52 ਰੁਪਏ ਦਾ ਮਾਲੀਆ ਪ੍ਰਾਪਤ ਕੀਤਾ। ਡਰਾਅ ਪਾਰਦਰਸ਼ੀ ਢੰਗ ਨਾਲ ਸਫਲਤਾਪੂਰਵਕ ਨੇਪਰੇ ਚੜ੍ਹਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਆਬਕਾਰੀ ਵਿਭਾਗ ਮੁਹਾਲੀ ਅਸ਼ੋਕ ਕਲਹੋਤਰਾ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਵਿੱਤੀ ਸਾਲ 2024-25 ਲਈ ਐਲ-2 ਅਤੇ ਐਲ-14 ਏ ਠੇਕਿਆਂ ਦੀ ਅਲਾਟਮੈਂਟ ਲਈ 14 ਗਰੁੱਪਾਂ ਵਿੱਚ ਵੰਡਿਆ ਗਿਆ ਹੈ। 299 ਸ਼ਰਾਬ ਠੇਕਿਆਂ ਵਾਲੇ ਇਨ੍ਹਾਂ 14 ਸਮੂਹਾਂ ਲਈ ਕੁੱਲ 9920 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਗਰੁੱਪਾਂ ਵਿੱਚੋਂ 04 ਗਰੁੱਪ ਐਮਸੀ ਮੁਹਾਲੀ ਖੇਤਰ ਨਾਲ ਸਬੰਧਤ ਹਨ ਜਦਕਿ 10 ਹੋਰ ਸ਼ਹਿਰੀ ਖੇਤਰਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਬਿਨੈਕਾਰਾਂ ਤੋਂ ਠੇਕਿਆਂ ਦੀ ਅਲਾਟਮੈਂਟ ਲਈ ਪ੍ਰਾਪਤ ਅਰਜ਼ੀਆਂ ਤੋਂ ਇਕੱਤਰ ਕੀਤੀ ਗਈ 74.40 ਕਰੋੜ ਰੁਪਏ ਦੀ ਫੀਸ, ਤੋਂ ਰਾਜ ਦੇ ਮਾਲੀਏ ਵਿੱਚ 30 ਪ੍ਰਤੀਸ਼ਤ ਦਾ ਯੋਗਦਾਨ ਆਇਆ ਹੈ। ਉਨ੍ਹਾਂ ਦੱਸਿਆ ਕਿ ਮੋਹਾਲੀ ਗਰੁੱਪ ਲਈ 2206, ਖਰੜ ਗਰੁੱਪ ਲਈ 1943, ਜ਼ੀਰਕਪੁਰ ਲਈ 2055, ਕੁਰਾਲੀ ਲਈ 728, ਨਿਊ ਚੰਡੀਗੜ੍ਹ (ਨਿਆ ਗਾਓਂ) ਲਈ 703,ਬਨੂੜ ਲਈ 737, ਡੇਰਾਬੱਸੀ ਲਈ 995 ਅਤੇ ਲਾਲੜੂ ਗਰੁੱਪ ਲਈ 553 ਦਰਖਾਸਤਾਂ ਪ੍ਰਾਪਤ ਹੋਈਆਂ ਸਨ ਜੋ ਅੱਜ ਕੱਢੇ ਗਏ ਡਰਾਅ ਵਿੱਚ ਸ਼ਾਮਲ ਸਨ। ਡਰਾਅ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ, ਉਦੇਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ, ਆਬਕਾਰੀ, ਪਟਿਆਲਾ, ਡਿਪਟੀ ਕਮਿਸ਼ਨਰ ਰਾਜ ਕਰ ਸ੍ਰੀਮਤੀ ਰਮਨਦੀਪ ਧਾਲੀਵਾਲ ਅਤੇ ਵੱਡੀ ਗਿਣਤੀ ਵਿੱਚ ਬਿਨੈਕਾਰਾਂ ਦੀ ਹਾਜ਼ਰੀ ਵਿੱਚ ਖਰੜ-ਲਾਂਡਰਾਂ ਰੋਡ ਰਾਏ ਫਾਰਮਜ਼ ਵਿਖੇ ਕੱਢਿਆ ਗਿਆ। ਰੋਪੜ ਦੇ ਠੇਕਿਆਂ ਨੂੰ ਵੀ ਡਰਾਅ ਰਾਹੀਂ ਇੱਥੇ ਹੀ ਅਲਾਟ ਕੀਤਾ ਗਿਆ *ਜਿਸ ਤੋਂ 257.93 ਕਰੋੜ ਰੁਪਏ ਦਾ ਮਾਲੀਆ ਆਇਆ।*

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਫੁੱਲ ਕਮਿਸ਼ਨ ਮੀਟਿੰਗ 31 ਅਕਤੂਬਰ ਨੂੰ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ’ ਦੇ 242ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਅਤੇ 1.8 ਕਿਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ

ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ: ਸੰਜੀਵ ਅਰੋੜਾ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਗੁਜਰਾਤ ਦੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ

ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ

ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਸੰਜੀਵ ਅਰੋੜਾ

ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ