Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਰਕਾਰੀ ਕੰਨਿਆ ਸਕੂਲ ਲਾਲੜੂ ਤੇ ਕਸੌਲੀ ਸਕੂਲ ਵਿੱਚ ਸਾਲਾਨਾ ਨਤੀਜੇ ਐਲਾਨੇ

March 29, 2024 01:29 PM
SehajTimes
ਲਾਲੜੂ : ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਹੁਕਮਾਂ ਮੁਤਾਬਿਕ ਅੱਜ ਲਾਲੜੂ ਤੇ ਹੰਡੇਸਰਾ ਖੇਤਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ। ਸਰਕਾਰੀ ਸੀਨੀਅਰ ਸੈਕੰਡਰੀ  ਸਕੂਲ ਕੰਨਿਆ ਪਿੰਡ ਲਾਲੜੂ ਵਿਖੇ ਅੱਜ ਛੇਵੀਂ ਜਮਾਤ ਤੋਂ ਲੈ ਕੇ ਗਿਆਰਵੀਂ ਜਮਾਤ ਤੱਕ (ਨਾਨ ਬੋਰਡ ਜਮਾਤਾਂ) ਦੇ ਨਤੀਜੇ ਵਿਦਿਆਰਥਣਾਂ ਨੂੰ ਸੌਂਪੇ ਗਏ।ਇਸ ਮੌਕੇ ਵੱਡੀ ਗਿਣਤੀ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੇ ਹਾਜ਼ਰੀ ਲਗਵਾਈ।ਕੰਨਿਆ  ਸਕੂਲ ਦੀ ਪ੍ਰਿੰਸੀਪਲ ਦੇਵਿੰਦਰ ਪਾਲ ਕੌਰ ਨੇ ਵਿਦਿਆਰਥਣਾਂ ਨੂੰ ਪੂਰੇ ਸਾਲ ਦੀ ਕੀਤੀ ਪੜਾਈ ਸਬੰਧੀ ਤਿਆਰ ਕੀਤੇ ਰਿਪੋਰਟ ਕਾਰਡ ਸੋਪਦਿਆਂ ਵਧੀਆਂ ਨੰਬਰਾਂ ਨਾਲ ਪਾਸ ਹੋਈਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਕੂਲ ਦੀਆਂ ਵਿਦਿਆਰਥਣਾਂ ਨੇ ਇਸ ਸਾਲ ਵੀ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ। ਉਨ੍ਹਾਂ ਮਾਪਿਆਂ ਨੂੰ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਸਿੱਖਿਆ ਜ਼ਰੂਰ ਦੇਣ ਤਾਂ ਜੋ ਭਵਿੱਖ ਵਿੱਚ ਪੜ ਲਿਖ ਕੇ ਬੱਚੇ ਸਮਾਜ ਤੇ ਦੇਸ਼ ਦੀ ਤਰੱਕੀ ਵਿੱਚ ਬਣਦਾ ਰੋਲ ਅਦਾ ਕਰਨ।ਉਨ੍ਹਾਂ ਕਿਹਾ ਕਿ ਸਕੂਲ ਵਿੱਚ ਦਾਖਲੇ ਸ਼ੁਰੂ ਹਨ ਤੇ ਵਿਦਿਆਰਥਣਾਂ ਜਲਦ ਦਾਖਲੇ ਲੈ ਕੇ ਪੜ੍ਹਾਈ ਸ਼ੁਰੂ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਪਰਵਿੰਦਰ ਕੌਰ,ਮੈਡਮ ਰਸਮੀ ਤੇ ਮੈਡਮ ਹਰਜੀਤ ਕੌਰ ਆਦਿ ਹਾਜ਼ਰ ਸਨ। ਇਸੇ ਪ੍ਰਕਾਰ ਪਿੰਡ ਕਸੌਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਵਿਦਿਆਰਥੀਆਂ ਨੂੰ ਸਾਲਾਨਾ ਨਤੀਜੇ ਦੇ ਕਾਰਡ ਵੰਡੇ ਗਏ। ਇਸ ਮੌਕੇ ਐਸਬੀਐਲ ਸਪੈਸਲੀਟੀ ਕੋਟਿੰਗ ਡੇਰਾਬੱਸੀ ਦੇ ਡਿਪਟੀ ਜਨਰਲ ਮੈਨੇਜਰ ਰਾਜੀਵ ਗਰਗ ਨੇ ਸ਼ਮੂਲੀਅਤ ਕਰਦਿਆਂ ਸਾਰੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਤਕਸੀਮ ਕੀਤੀ। ਕਸੌਲੀ ਸਕੂਲ ਦੇ ਮੁੱਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਐਸਬੀਐਲ ਕੰਪਨੀ ਦੇ ਪ੍ਰਬੰਧਕਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸਕੂਲ ਵਿੱਚ ਕਮਰਿਆਂ ਦੀ ਉਸਾਰੀ ਤੋਂ ਲੈ ਕੇ ਹੋਰ ਕੰਮ ਕਾਰਜਾਂ ਵਿੱਚ ਆਪਣੇ ਬਣਦਾ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸ ਦੇ ਲਈ ਅੱਜ ਉਨ੍ਹਾਂ ਨੂੰ ਸਕੂਲ ਵਿੱਚ ਸੱਦਿਆ ਗਿਆ ਹੈ ਤਾਂ ਜੋ ਉਹ ਸਕੂਲ ਦੀ ਕਾਰਗੁਜਾਰੀ ਬਾਰੇ ਵੀ ਜਾਣੂ ਹੋ ਸਕਣ। ਰਾਜੀਵ ਗਰਗ ਨੇ ਸਕੂਲ ਮੁੱਖੀ ਗੁਰਮੀਤ ਸਿੰਘ ਦੇ ਕੰਮ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਕਿਹਾ ਕਿ ਸਟਾਫ਼ ਦੀ ਮਿਹਨਤ ਸਦਕਾ ਪਿੰਡ ਦੇ ਬੱਚੇ ਸਿੱਖਿਆ ਪ੍ਰਾਪਤ ਕਰ ਰਹੇ ਹਨ, ਜੋ ਸਮਾਜ ਲਈ ਵੱਡਾ ਯੋਗਦਾਨ ਹੈ। ਇਸ ਮੌਕੇ ਸਕੂਲ ਮੁੱਖੀ ਵੱਲੋਂ ਰਾਜੀਵ ਗਰਗ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਪਾਏ ਯੋਗਦਾਨ ਬਦਲੇ ਧੰਨਵਾਦ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਧਿਆਪਕ ਮੋਂਟੀ ਸਿੰਘ, ਹਰਪ੍ਰੀਤ ਕੌਰ ਤੇ ਆਗਨਵਾੜੀ ਵਰਕਰ ਅਨੀਤਾ ਦੇਵੀ ਆਦਿ ਵੀ ਹਾਜ਼ਰ ਸਨ। 

Have something to say? Post your comment

 

More in Chandigarh

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ

ਪ੍ਰੈੱਸ ਦੀ ਆਜ਼ਾਦੀ ਬਿਨਾਂ ਲੋਕਤੰਤਰ ਅਧੂਰਾ : ਸੰਜੈ ਰਾਠੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ