Saturday, April 27, 2024
BREAKING NEWS
ਨਾਰੀਅਲ, ਤਰਬੂਜ਼ ਤੇ ਖ਼ਰਬੂਜਿਆਂ ਉੱਤੇ ਸਟਿੱਕਰ ਲਾ ਕੇ ਵੋਟ ਪਾਉਣ ਦਾ ਸੱਦਾਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਸਰਹਿੰਦ ਲਾਂਡਰਾਂ ਰੋਡ ਸਬੰਧੀ ਬਦਲਵੇਂ ਰੂਟਾਂ ਦੀ ਵਰਤੋਂ ਕਰਨ ਲੋਕ : ਡਿਪਟੀ ਕਮਿਸ਼ਨਰ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕਪੰਜਾਬੀ ਯੂਨੀਵਰਸਿਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੂੰ ਨਿੱਘੀ ਵਿਦਾਇਗੀਮੈਸ. ਮੈਣੀ ਟਰੇਡਿੰਗ ਕੰਪਨੀ ਘੱਗਾ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ: ਪ੍ਰਨੀਤ ਕੌਰਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ

Chandigarh

ਵਿਧਾਇਕ ਰੰਧਾਵਾ ਵੱਲੋਂ ਸ਼ਹੀਦ ਭਗਤ ਸਿੰਘ ਅੰਡਰ-15 ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ

March 29, 2024 03:27 PM
SehajTimes
ਡੇਰਾਬੱਸੀ : ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਇੰਡਸ ਵੈਲੀ ਵਿਖੇ ਪਹਿਲੇ ਸ਼ਹੀਦ ਭਗਤ ਸਿੰਘ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੀਨੀਅਰ ਆਪ ਆਗੂ ਸ਼੍ਰੀ ਸੁਰਿੰਦਰ ਰਾਠੀ, ਆਮ ਆਦਮੀ ਪਾਰਟੀ ਦੇ ਪੰਚਕੂਲਾ ਜ਼ਿਲ੍ਹਾ ਘੱਟ ਗਿਣਤੀ ਸੈੱਲ ਦੇ ਪ੍ਰਧਾਨ ਸਾਹਿਬਦੀਨ, ਅਮਰਜੀਤ ਕੁਮਾਰ, ਸਕੱਤਰ ਅਤੇ ਐਸੋਸੀਏਸ਼ਨ ਦੇ ਆਯੋਜਕ ਇੰਦਰਜੀਤ ਸਿੰਘ, ਜਗਜੀਤ ਸਿੰਘ ਅਤੇ ਦਲਜੀਤ ਸਿੰਘ ਵੀ ਮੌਜੂਦ ਸਨ।
ਟੂਰਨਾਮੈਂਟ ਵਿੱਚ ਉੱਤਰੀ ਭਾਰਤ ਦੀਆਂ ਕੁੱਲ 10 ਟੀਮਾਂ ਭਾਗ ਲੈਣਗੀਆਂ।10 ਟੀਮਾਂ ਨੂੰ 2 ਪੂਲ ਵਿੱਚ ਵੰਡਿਆ ਗਿਆ ਹੈ।  ਹਰ ਟੀਮ ਘੱਟੋ-ਘੱਟ 4 ਲੀਗ ਮੈਚ ਖੇਡੇਗੀ।  ਹਰੇਕ ਪੂਲ ਦੀਆਂ ਚੋਟੀ ਦੀਆਂ 2 ਟੀਮਾਂ ਸੈਮੀਫਾਈਨਲ ਪੜਾਅ ਲਈ ਕੁਆਲੀਫਾਈ ਕਰਨਗੀਆਂ। ਐਸੋਸੀਏਸ਼ਨ ਵੱਲੋਂ ਹਰੇਕ ਮੈਨ ਆਫ਼ ਦਾ ਮੈਚ ਨੂੰ ਟਰਾਫ਼ੀ ਅਤੇ ਤੋਹਫ਼ੇ ਨਾਲ ਸਨਮਾਨਿਤ ਕੀਤਾ ਗਿਆ। ਸਰਵੋਤਮ ਬੱਲੇਬਾਜ਼, ਸਰਵੋਤਮ ਗੇਂਦਬਾਜ਼, ਸਰਵੋਤਮ ਆਲਰਾਊਂਡਰ, ਸਰਵੋਤਮ ਫੀਲਡਰ ਅਤੇ ਸਰਵੋਤਮ ਵਿਕਟਕੀਪਰ ਨੂੰ ਵੀ ਟਰਾਫੀਆਂ ਅਤੇ ਕ੍ਰਿਕਟ ਦੇ ਸਾਮਾਨ ਨਾਲ ਸਨਮਾਨਿਤ ਕੀਤਾ ਜਾਵੇਗਾ।
ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਹਾਜ਼ਰ ਖਿਡਾਰੀਆਂ ਤੇ ਦਰਸ਼ਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਸੀਂ ਹਰਿਆਣਾ ਸਪੋਰਟਸ ਵੈਲਫੇਅਰ ਐਸੋਸੀਏਸ਼ਨ (ਰਜਿ) ਦੇ ਅਹੁਦੇਦਾਰ ਦੀ ਸ਼ਲਾਘਾ ਕਰਦੇ ਹਾਂ ਅਤੇ ਵਧਾਈ ਦਿੰਦਾ ਹਾਂ ਜਿਨ੍ਹਾਂ ਨੇ ਜ਼ਮੀਨੀ ਪੱਧਰ 'ਤੇ ਕ੍ਰਿਕਟ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਪੱਧਰ ਦੇ ਮੁਕਾਬਲੇ ਕਰਵਾਏ ਹਨ । ਇਹ ਲੜਕੀਆਂ ਅਤੇ ਲੜਕਿਆਂ ਦੇ ਉਮਰ ਸਮੂਹ, ਜੂਨੀਅਰ ਅਤੇ ਸੀਨੀਅਰ ਉਮਰ ਸਮੂਹ ਦੇ ਉਭਰਦੇ ਕ੍ਰਿਕਟਰਾਂ ਲਈ ਵੱਡਾ ਪਲੇਟਫਾਰਮ ਹੈ। ਇਸ ਮੌਕੇ ਉਨ੍ਹਾਂ ਆਯੋਜਕਾਂ ਤੇ ਖਿਡਾਰੀਆਂ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।

Have something to say? Post your comment

 

More in Chandigarh

ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ

ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ

ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 60.3 ਕਰੋੜ ਰੁਪਏ ਦੀਆਂ ਬਰਾਮਦਗੀਆਂ

ਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨ

ਮਤਦਾਨ ਦਾ ਸੰਦੇਸ਼ ਫੈਲਾਉਣ ਲਈ 481 ਬੈਂਕ ਸ਼ਾਖਾਵਾਂ ਅਤੇ ਲਗਭਗ 450 ਏ.ਟੀ.ਐਮ. ਯੋਗਦਾਨ ਦੇਣਗੇ

ਮਾਰਕਫੈੱਡ ਦੇ ਐਮ.ਡੀ. ਨੇ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ 

ਡੀ.ਸੀ ਵੱਲੋਂ ਖਰੜ ਮੰਡੀ ਦਾ ਦੌਰਾ ’ਤੇ ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ

ਬੱਚਿਆਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਮਾਪੇ

ADGP ਪੰਜਾਬ ਗੁਰਿੰਦਰ ਢਿੱਲੋ ਨੇ ਨੌਕਰੀ ਤੋਂ ਦਿੱਤਾ ਅਸਤੀਫਾ