Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ਿਲ੍ਹੇ ’ਚ ਸ਼ਾਮ 7 ਤੋਂ ਸਵੇਰ 9 ਵਜੇ ਤੱਕ ਕਣਕ ਦੀ ਕੰਬਾਈਨ ਨਾਲ ਕਟਾਈ ’ਤੇ ਰੋਕ

March 29, 2024 05:34 PM
SehajTimes
ਮੋਹਾਲੀ : ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਕਣਕ ਦੀ ਕਟਾਈ ਦੇ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹੇ ’ਚ ਕੱਚਾ ਅਤੇ ਹਰਾ ਦਾਣਾ ਕੱਟਣ ’ਤੇ ਰੋਕ ਲਾਉਣ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ’ਚ ਸ਼ਾਮ 7:00 ਵਜੇ ਤੋਂ ਸਵੇਰੇ 9:00 ਵਜੇ ਤੱਕ ਕੰਬਾਈਨਾਂ ਨਾਲ ਫ਼ਸਲ ਦੀ ਕਟਾਈ ਕਰਨ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਫੌਜਦਾਰੀ ਜ਼ਾਬਤਾ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਉਕਤ ਆਦੇਸ਼ਾਂ ਦੇ ਨਾਲ-ਨਾਲ ਜ਼ਿਲ੍ਹੇ ’ਚ ਕਣਕ ਦੀ ਕਟਾਈ ਤੋਂ ਬਾਅਦ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ’ਤੇ ਵੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰ. 10138/06 ਕੈਪਟਨ ਸਰਬਜੀਤ ਸਿੰਘ ਬਨਾਮ ਪੰਜਾਬ ਸਰਕਾਰ ਨੂੰ ਮੁੱਖ ਰੱਖਦੇ ਹੋਏ, ਇਨ੍ਹਾਂ ਹੁਕਮਾਂ ਦੀ ਪਾਲਣਾ ’ਚ ਬਣਾਈ ਕਮੇਟੀ ਦੀ ਸਿਫ਼ਾਰਸ਼ ਨੂੰ ਲਾਗੂ ਕਰਨ ਲਈ ਵੀ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ’ਤੇ ਪਾਬੰਦੀ ਲਾਈ ਜਾਣੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਕੰਬਾਈਨ ਹਾਰਵੈਸਟਰਾਂ ਵਾਸਤੇ ਇਹ ਲਾਜ਼ਮੀ ਹੋਵੇਗਾ ਕਿ ਉੁਹ ਸੁਪਰ ਐੱਸ ਐਮ ਐੱਸ ਤੋਂ ਬਿਨਾਂ ਕੰਬਾਈਨਾਂ ਨਾ ਚਲਾਉਣ। ਇਹ ਹੁਕਮ ਪਹਿਲੀ ਅਪਰੈਲ ਤੋਂ 30 ਮਈ, 2024 ਤੱਕ ਲਾਗੂ ਰਹਿਣਗੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ