Thursday, July 24, 2025
BREAKING NEWS
ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

Chandigarh

ਪੰਜਾਬ ਪੁਲਿਸ ਵੱਲੋਂ ਚੌੜਾ ਮਧਰੇ ਗੈਂਗ ਦੇ ਤਿੰਨ ਮੈਂਬਰ ਕਾਬੂ 

March 29, 2024 07:55 PM
SehajTimes
ਚੰਡੀਗੜ੍ਹ : ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ (ਐਸਐਸਓਸੀ) ਮੋਹਾਲੀ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਅਮਰੀਕਾ-ਅਧਾਰਿਤ ਚੌੜਾ ਮਧਰੇ ਗੈਂਗ ਦੇ ਪਵਿਤਰ ਚੌੜਾ ਅਤੇ ਹੁਸਨਦੀਪ ਸਿੰਘ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈਟਵਰਕ ਦੇ ਤਿੰਨ ਮੁੱਖ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਉਨ੍ਹਾਂ ਕੋਲੋਂ .30 ਬੋਰ ਚੀਨੀ ਪਿਸਤੌਲ ਸਮੇਤ 15 ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਜੀਤ ਸਿੰਘ ਉਰਫ਼ ਲਵ ਖੱਖ ਵਾਸੀ ਪਿੰਡ ਖੱਖ ਤਰਨਤਾਰਨ, ਗੁਰਸੇਵਕ ਸਿੰਘ ਉਰਫ਼ ਬੰਬ ਵਾਸੀ ਗੋਇੰਦਵਾਲ ਸਾਹਿਬ ਅਤੇ ਬਹਾਦਰ ਖ਼ਾਨ ਉਰਫ਼ ਖ਼ਾਨ ਭਗੜਾਣਾ ਵਾਸੀ ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਗੱਡੀ ਵੀ ਜ਼ਬਤ ਕਰ ਲਈ ਹੈ। ਇਹ ਸਫ਼ਲਤਾ ਐਸ.ਏ.ਐਸ.ਨਗਰ ਜਿਲ੍ਹਾ ਪੁਲਿਸ ਵੱਲੋਂ ਇਸੇ ਗਿਰੋਹ ਦੇ ਇੱਕ ਹੋਰ ਮੈਂਬਰ ਗੁਰਇਕਬਾਲ ਸਿੰਘ ਉਰਫ ਰੋਬਿਨ ਦੀ ਹਥਿਆਰਾਂ ਸਮੇਤ ਗ੍ਰਿਫ਼ਤਾਰੀ ਉਪਰੰਤ ਪ੍ਰਾਪਤ ਹੋਈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਵਿਅਕਤੀ ਕਤਲ, ਇਰਾਦਾ ਕਤਲ, ਡਕੈਤੀ, ਅਸਲਾ ਐਕਟ, ਐਨਡੀਪੀਐਸ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਆਪਣੀ ਅਸਲ ਪਛਾਣ ਛੁਪਾ ਕੇ ਮੁਹਾਲੀ ਵਿੱਚ ਰਹਿ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰੀ ਕੀਤੇ ਗਏ ਵਿਅਕਤੀ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਤੇ ਗੈਂਗਸਟਰ ਪਵਿੱਤਰ ਚੌੜਾ ਦੇ ਲਗਾਤਾਰ ਸੰਪਰਕ ਵਿੱਚ ਸਨ ਅਤੇ ਸਰਹੱਦੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਮਿੱਥ ਕੇ ਕਤਲ ਦੀ ਘਟਨਾਵਾਂ ਅਤੇ ਹੋਰ ਅਪਰਾਧਿਕ/ਗੈਂਗਸਟਰ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ। ਜਿਕਰਯੋਗ ਹੈ ਕਿ ਹਾਲ ਹੀ ਵਿੱਚ ਪਵਿਤਰ ਚੌੜਾ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਉਸਦੇ ਹੋਰ ਮੈਂਬਰਾਂ ਨਾਲ ਮਿਲ ਗਿਆ ਹੈ। ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ, ਡੀਆਈਜੀ ਕਾਊਂਟਰ ਇੰਟੈਲੀਜੈਂਸ ਜੇ ਏਲੈਂਚੇਜ਼ੀਅਨ ਨੇ ਦੱਸਿਆ ਕਿ ਭਰੋਸੇਯੋਗ ਸੂਹ ਮਿਲਣ ਉਪਰੰਤ, ਐਸਐਸਓਸੀ ਮੁਹਾਲੀ ਦੀਆਂ ਪੁਲਿਸ ਟੀਮਾਂ ਨੇ ਮੁਹਾਲੀ ਦੇ ਇਕ ਫਲੈਟ, ਜਿੱਥੇ ਉਕਤ ਤਿੰਨੋਂ ਮੁਲਜ਼ਮ ਰਹਿ ਰਹੇ ਸਨ, ਵਿੱਚ ਛਾਪਾ ਮਾਰ ਕੇ ਇਨ੍ਹਾਂ ਮੁਲਜ਼ਮਾਂ ਨੂੰ ਆਧੁਨਿਕ ਹਥਿਆਰ ਸਮੇਤ ਸਫ਼ਲਤਾਪੂਰਵਕ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਲਵਜੀਤ ਸਿੰਘ ਉਰਫ਼ ਲਵ ਖੱਖ ਭਗੌੜਾ (ਪੀ.ਓ.) ਹੈ, ਜਦਕਿ ਗੁਰਸੇਵਕ ਬੰਬ ਤਰਨਤਾਰਨ ਪੁਲੀਸ ਵੱਲੋਂ ਇਰਾਦਾ ਕਤਲ ਮਾਮਲੇ ਵਿੱਚ ਲੋੜੀਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ। ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 ਅਤੇ 25 (7) ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ ਤਹਿਤ ਥਾਣਾ ਐਸਐਸਓਸੀ, ਮੁਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

12000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: 50000 ਰੁਪਏ ਰਿਸ਼ਵਤ ਲੈਂਦਾ ਖੱਪਤਕਾਰ ਅਦਾਲਤ ਦਾ ਰੀਡਰ ਰੰਗੇ ਹੱਥੀਂ ਗ੍ਰਿਫ਼ਤਾਰ

ਐਸ.ਏ.ਐਸ. ਨਗਰ ਵਿਖੇ ਆਉਣ ਵਾਲੀਆਂ ਪੰਚਾਇਤੀ ਜਿਮਨੀ ਚੋਣਾਂ ਲਈ ਐਨ. ਆਈ. ਸੀ. ਵਿੱਚ ਦੂਜੀ ਰੈਂਡਮਾਈਜੇਸ਼ਨ ਸਫਲਤਾਪਰੂਵਕ ਕੀਤੀ ਗਈ

ਯੁੱਧ ਨਸ਼ਿਆਂ ਵਿਰੁੱਧ’ ਦੇ 144ਵੇਂ ਦਿਨ ਪੰਜਾਬ ਪੁਲਿਸ ਵੱਲੋਂ 130 ਨਸ਼ਾ ਤਸਕਰ ਗ੍ਰਿਫ਼ਤਾਰ; 2 ਕਿਲੋ ਹੈਰੋਇਨ ਬਰਾਮਦ

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਦੇ ਰਹੀ ਹੈ ਤਰਜੀਹ: ਮੋਹਿੰਦਰ ਭਗਤ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਜਾਣਗੇ : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 11.86 ਫ਼ੀਸਦੀ ਵਾਧਾ: ਗੁਰਮੀਤ ਸਿੰਘ ਖੁੱਡੀਆਂ

ਵਰਧਮਾਨ ਟੈਕਸਟਾਈਲ ਦੇ ਐਸ.ਪੀ. ਓਸਵਾਲ, ਮੋਂਟੀ- ਕਾਰਲੋ ਤੋਂ ਸੰਦੀਪ ਜੈਨ ਅਤੇ ਬਾਲਾ ਜੀ ਡਾਇੰਗ ਦੇ ਰਜਨੀਸ਼ ਗੁਪਤਾ ਹੋਣਗੇ ਪਹਿਲੀਆਂ ਤਿੰਨ ਕਮੇਟੀਆਂ ਦੇ ਮੁਖੀ

ਯੂ.ਪੀ. ਵਾਸੀ ਦੇ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ 'ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ

ਹਲਕਾ ਵਿਧਾਇਕਾ ਅਨਮੋਲ ਗਗਨ ਮਾਨ ਅਸਤੀਫ਼ੇ ਦਾ ਝੂਠਾ ਖੋਜ ਪਾਰਦਰਸ਼ਤ ਕਰਨ : ਖੇੜਾ