Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ 'ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ

March 30, 2024 12:07 PM
SehajTimes
ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਵਾਲੇ ਦਿਨ ਦੀ ਕਵਰੇਜ ਕਰਨ ਲਈ ਡਿਊਟੀ 'ਤੇ ਤਾਇਨਾਤ ਪੰਜਾਬ ਦੇ ਮੀਡੀਆ ਕਰਮੀਆਂ ਨੂੰ ਲੋਕ ਸਭਾ ਚੋਣਾਂ 2024 ਵਿੱਚ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਮੀਡੀਆ ਕਰਮੀਆਂ ਅਤੇ ਸੂਬਾ ਸਰਕਾਰ ਦੇ ਹੋਰ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 (ਸੀ) ਦੇ ਤਹਿਤ ਪੋਸਟਲ ਬੈਲਟ ਰਾਹੀਂ ਵੋਟ ਪਾ ਸਕਦੇ ਹਨ। 
ਸਿਬਿਨ ਸੀ ਨੇ ਅੱਗੇ ਦੱਸਿਆ ਕਿ ਨੋਟੀਫਿਕੇਸ਼ਨ ਮੁਤਾਬਕ, ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ ਨਾਲ, ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਵਾਸਤੇ ਨੋਟੀਫਾਈ ਕੀਤਾ ਹੈ ਜਿਹੜੇ ਕਿ ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਜ਼ਰੂਰੀ ਸੇਵਾ ਕਰਮਚਾਰੀਆਂ ਵਜੋਂ ਰੁੱਝੇ ਹੋਣਗੇ। ਉਨ੍ਹਾਂ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਵੋਟਾਂ ਪਾਉਣ ਵਾਲਿਆਂ ਵਿੱਚ ਸਥਾਨਕ ਸਰਕਾਰਾਂ ਵਿਭਾਗ (ਫਾਇਰ ਸਰਵਿਸਿਜ਼), ਟਰਾਂਸਪੋਰਟ ਵਿਭਾਗ (ਡਰਾਈਵਰ, ਕੰਡਕਟਰ, ਵਰਕ ਸ਼ਾਪ ਸਟਾਫ, ਓਪਰੇਸ਼ਨ ਸਟਾਫ ਅਤੇ ਜ਼ਿਲ੍ਹਾ ਪੱਧਰ 'ਤੇ ਹੈੱਡਕੁਆਰਟਰ ਅਤੇ ਡਿਪੂਆਂ ਵਿੱਚ ਤਾਇਨਾਤ ਅਧਿਕਾਰੀ), ਜੇਲ੍ਹ ਵਿਭਾਗ (ਸੁਪਰਡੈਂਟ, ਡਿਪਟੀ ਸੁਪਰਡੈਂਟ, ਸਹਾਇਕ ਸੁਪਰਡੈਂਟ ਅਤੇ ਜੇਲ੍ਹਾਂ ਵਿੱਚ ਤਾਇਨਾਤ ਸੁਰੱਖਿਆ ਸਟਾਫ਼), ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਪੁਲਿਸ ਅਧਿਕਾਰੀ, ਪੁਲਿਸ ਕਰਮਚਾਰੀ, ਸਿਵਲ ਡਿਫੈਂਸ ਅਤੇ ਹੋਮ ਗਾਰਡ), ਬਿਜਲੀ ਵਿਭਾਗ (ਰਾਜ ਪਾਵਰ ਕਾਰਪੋਰੇਸ਼ਨ ਅਤੇ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਦਾ ਜਨਰੇਸ਼ਨ ਯੂਨਿਟਾਂ ਵਿੱਚ ਤਾਇਨਾਤ ਸਟਾਫ਼, ਥਰਮਲ ਪਲਾਂਟ, ਹਾਈਡਲ ਯੂਨਿਟਾਂ (ਸੂਬੇ ਦੇ ਅੰਦਰ ਜਾਂ ਬਾਹਰ), ਬੀਬੀਐਮਬੀ ਲਈ ਡੈਪੂਟੇਸ਼ਨ 'ਤੇ ਸਟਾਫ਼ ਅਤੇ ਗਰਿੱਡ ਸਬ ਸਟੇਸ਼ਨ ਵਿੱਚ ਤਾਇਨਾਤ ਫੀਲਡ ਸਟਾਫ਼), ਸਿਹਤ ਅਤੇ ਪਰਿਵਾਰ ਭਲਾਈ ਵਿਭਾਗ (ਏ) ਖੁਰਾਕ ਅਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰੇਟ ਅਧੀਨ ਕੰਮ ਕਰਨ ਵਾਲੇ ਡਰੱਗ ਕੰਟਰੋਲ ਅਧਿਕਾਰੀ (ਬੀ) ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਵੋਟਾਂ ਵਾਲੇ ਦਿਨ ਕੰਮ ਕਰ ਰਿਹਾ/ਡਿਊਟੀ 'ਤੇ ਤਾਇਨਾਤ ਸਟਾਫ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਰਾਹੀਂ ਦਿੱਤੀ  ਇਸ ਸੁਵਿਧਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਪਣੀ ਡਿਊਟੀ ਦੇ ਫਰਜ਼ ਕਾਰਨ ਵੋਟ ਪਾਉਣ ਤੋਂ ਵਾਂਝਾ ਨਾ ਰਹੇ।
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ