Sunday, November 02, 2025

Malwa

ਲੌਂਗੋਵਾਲ ਵਿੱਚ ਦੋ ਕਿਲੋ ਅਫੀਮ ਸਣੇ ਨਸ਼ਾ ਤਸਕਰ ਪੁਲਿਸ ਅੜਿੱਕੇ

March 31, 2024 05:57 PM
ਦਰਸ਼ਨ ਸਿੰਘ ਚੌਹਾਨ

ਲੌਂਗੋਵਾਲ : ਥਾਣਾ ਲੌਂਗੋਵਾਲ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਦੋ ਕਿਲੋ ਅਫ਼ੀਮ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਥਾਣਾ ਲੌਂਗੋਵਾਲ ਵਿਖੇ ਸੁਨਾਮ ਦੇ ਡੀਐਸਪੀ ਮਨਦੀਪ ਸਿੰਘ ਸੰਧੂ ਅਤੇ ਲੌਂਗੋਵਾਲ ਦੇ ਥਾਣਾ ਮੁਖੀ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਬਡਰੁੱਖਾਂ ਚੌਂਕੀ ਦੇ ਇੰਚਾਰਜ਼ ਸਹਾਇਕ ਥਾਣੇਦਾਰ ਮੇਹਰ ਸਿੰਘ ਸਮੇਤ ਥਾਣਾ ਲੌਂਗੋਵਾਲ ਦੀ ਪੁਲਿਸ ਨੇ ਕਸਬੇ ਦੇ ਬੱਸ ਸਟੈਂਡ ਉੱਪਰ ਨਾਕਾਬੰਦੀ ਕੀਤੀ ਹੋਈ ਸੀ ਇਸੇ ਦੌਰਾਨ ਕਿਸੇ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਕਮਲਦੀਪ ਗੋਇਲ ਉਰਫ ਸੋਨੀ ਪੁੱਤਰ ਸੁਰੇਸ਼ ਕੁਮਾਰ ਵਾਸੀ ਪੱਤੀ ਸੁਨਾਮੀ ਲੌਂਗੋਵਾਲ ਜੋ ਬਾਹਰੀ ਸੂਬਿਆਂ ਤੋਂ ਅਫੀਮ ਲਿਆਕੇ ਵੇਚਣ ਦਾ ਧੰਦਾ ਕਰਦਾ ਆ ਰਿਹਾ ਹੈ ਅੱਜ ਵੀ ਉਸਨੇ ਆਪਣੇ ਘਰ ਵਿੱਚ ਭਾਰੀ ਮਾਤਰਾ ਦੇ ਵਿੱਚ ਅਫੀਮ ਲੈਕੇ ਰੱਖੀ ਹੋਈ ਹੈ ਜੇਕਰ ਇਸ ਤੇ ਕੋਈ ਕਾਰਵਾਈ ਕੀਤੀ ਜਾ ਜਾਵੇ ਤਾਂ ਉਥੋਂ ਭਾਰੀ ਮਾਤਰਾ ਵਿੱਚ ਅਫ਼ੀਮ ਬਰਾਮਦ ਹੋ ਸਕਦੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਖਬਰ ਦੀ ਦਿੱਤੀ ਇਤਲਾਹ ਤੇ ਜਦੋਂ ਉਕਤ ਕਥਿਤ ਦੋਸ਼ੀ ਵਿਅਕਤੀ ਦੇ ਘਰ ਛਾਪੇਮਾਰੀ ਕੀਤੀ ਗਈ ਤਾਂ ਉਸਦੇ ਘਰ ਵਿੱਚੋਂ ਦੋ ਕਿਲੋ ਅਫੀਮ ਬਰਾਮਦ ਹੋਈ ਇਸ ਵੱਡੀ ਰਿਕਵਰੀ ਨੂੰ ਲੈਕੇ ਥਾਣਾ ਲੌਂਗੋਵਾਲ ਵਿਖੇ ਦੋਸ਼ੀ ਕਮਲਦੀਪ ਗੋਇਲ ਉਰਫ ਸੋਨੀ ਪੁੱਤਰ ਸੁਰੇਸ਼ ਕੁਮਾਰ ਖਿਲਾਫ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ । ਡੀਐਸਪੀ ਮਨਦੀਪ ਸਿੰਘ ਨੇ ਦੱਸਿਆ ਕਿ ਦੋਸ਼ੀ ਉਕਤ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤਾਂ ਜੋ ਮਾਮਲੇ ਦੀ ਹੋਰ ਗੰਭੀਰਤਾ ਨਾਲ ਜਾਂਚ ਕੀਤੀ ਜਾ ਸਕੇ ਅਤੇ ਦੋਸ਼ੀ ਪਾਸੋਂ ਹੋਰ ਵਧੇਰੇ ਪੁੱਛ ਪੜਤਾਲ ਕੀਤੀ ਜਾ ਸਕੇ । ਉਨ੍ਹਾਂ ਦੱਸਿਆ ਕਿ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਭਵਿੱਖ ਵਿੱਚ ਵੀ ਪੁਲਿਸ ਪੂਰੀ ਮੁਸ਼ਤੈਦੀ ਨਾਲ ਕਾਰਵਾਈ ਜਾਰੀ ਰੱਖੇਗੀ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ