Monday, November 03, 2025

Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ 

March 31, 2024 06:16 PM
SehajTimes

 

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੇ ਸਬੰਧ ਵਿੱਚ ਚੰਡੀਗੜ੍ਹ ਪ੍ਰੈਸ ਕਲੱਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਲੱਬ ਵੱਲੋਂ ਅਹੁਦੇਦਾਰਾਂ ਦੀ ਚੋਣ ਲਈ ਪੂਰੀ ਤਰ੍ਹਾਂ ਜਮਹੂਰੀ ਪ੍ਰਕਿਰਿਆ ਅਪਣਾਉਣ ਦੀ ਸ਼ਲਾਘਾ ਕੀਤੀ। ਸਿਬਿਨ ਸੀ ਨੇ ਪਾਰਦਰਸ਼ੀ, ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪ੍ਰੈਸ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ। ਉਨ੍ਹਾਂ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰਨ ਤਾਂ ਜੋ ਪੰਜਾਬ ਭਰ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪੱਤਰਕਾਰਾਂ ਨੂੰ ਚੋਣ ਜ਼ਾਬਤੇ ਦੀ ਕਿਸੇ ਵੀ ਉਲੰਘਣਾ ਦੀ ਰਿਪੋਰਟ ਕਰਨ ਵਾਸਤੇ 'ਸੀ-ਵਿਜਿਲ' ਐਪਲੀਕੇਸ਼ਨ ਬਾਰੇ ਨਾਗਰਿਕਾਂ ਵਿੱਚ ਜਾਗਰੂਕਤਾ ਵਧਾਉਣ ਵਿੱਚ ਸਹਿਯੋਗ ਦੇਣ ਲਈ ਕਿਹਾ। ਇਸ ਦੌਰਾਨ ਮੌਜੂਦ ਪੱਤਰਕਾਰਾਂ ਵੱਲੋਂ ਲੋਕ ਸਭਾ ਚੋਣਾਂ-2024 ਵਿੱਚ ਚੋਣ ਡਿਊਟੀ 'ਤੇ ਤਾਇਨਾਤ ਮੀਡੀਆ ਕਰਮੀਆਂ ਲਈ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਸਹੂਲਤ ਦੇਣ ਵਾਸਤੇ  ਚੋਣ ਕਮਿਸ਼ਨ ਵੱਲੋਂ ਚੁੱਕੇ ਗਏ ਕਦਮ ਦੀ ਸ਼ਲਾਘਾ ਕੀਤੀ ਗਈ ਅਤੇ ਸਿਬਿਨ ਸੀ ਵੱਲੋਂ ਪ੍ਰੈੱਸ ਕਲੱਬ ਦਾ ਦੌਰਾ ਕਰਨ ਲਈ ਧੰਨਵਾਦ ਕੀਤਾ ਗਿਆ।  

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ