Friday, May 17, 2024

Malwa

ਪ੍ਰਜਾਪਤੀ ਸਮਾਜ ਦੇ 60 ਪਰਿਵਾਰ ਭਾਰਤੀ ਜਨਤਾ ਪਾਰਟੀ ਵਿੱਚ ਹੋਏ ਸ਼ਾਮਲ, ਪ੍ਰਨੀਤ ਕੌਰ ਨੇ ਸਾਰਿਆਂ ਦਾ ਕੀਤਾ ਸਵਾਗਤ

March 31, 2024 08:16 PM
SehajTimes

ਪਟਿਆਲਾ : ਸ਼ਹਿਰ ਦੀ ਗੋਪਾਲ ਕਾਲੋਨੀ ਵਿੱਚ ਰਹਿਣ ਵਾਲੇ ਪ੍ਰਜਾਪਤੀ ਸਮਾਜ ਦੇ ਕਰੀਬ 60 ਪਰਿਵਾਰ ਐਤਵਾਰ ਸ਼ਾਮ ਨੂੰ ਹੋਰ ਸਿਆਸੀ ਪਾਰਟੀਆਂ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਇਨ੍ਹਾਂ ਸਾਰੇ ਪਰਿਵਾਰਾਂ ਦਾ ਭਾਜਪਾ ਵਿੱਚ ਆਉਂਣ ਤੇ ਸਵਾਗਤ ਕੀਤਾ। ਭਾਜਪਾ ਵਿੱਚ ਸ਼ਾਮਲ ਹੋਣ ’ਤੇ ਪ੍ਰਨੀਤ ਕੌਰ ਨੂੰ ਵਿਕਾਸ ਦੀ ਦੇਵੀ ਕਹਿ ਕੇ ਨਾਅਰੇਬਾਜ਼ੀ ਕਰਦਿਆਂ ਇਲਾਕੇ ਦੇ ਲੋਕਾਂ ਵਲੋਂ ਵਧਾਈ ਦਿੱਤੀ ਗਈ। ਨਾਲ ਹੀ ਗੋਪਾਲ ਕਲੋਨੀ ਵਾਸੀਆਂ ਨੇ ਪ੍ਰਨੀਤ ਕੌਰ ਦਾ ਇਲਾਕੇ ਵਿੱਚ ਕਰਵਾਏ ਵਿਕਾਸ ਕਾਰਜਾਂ ਦੇ ਨਾਲ-ਨਾਲ 50 ਸਾਲ ਪੁਰਾਣੇ ਕੂੜੇ ਦੇ ਡੰਪ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਧੰਨਵਾਦ ਕੀਤਾ। ਇਲਾਕਾ ਨਿਵਾਸੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੋਪਾਲ ਕਲੋਨੀ ਦਾ ਇੱਕ ਵੀ ਮੈਂਬਰ ਕਦੇ ਨਹੀਂ ਭੁੱਲ ਸਕਦਾ ਕਿ ਪਿਛਲੇ ਸਾਲ ਜਦੋਂ ਇਹ ਇਲਾਕਾ ਹੜ੍ਹ ਨਾਲ ਪ੍ਰਭਾਵਿਤ ਹੋਇਆ ਸੀ ਤਾਂ ਬੀਬਾ ਜੈਇੰਦਰ ਕੌਰ, ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਆਪਣੀ ਜਾਨ ਦੀ ਪਰਵਾ ਨਾ ਕਰਦਿਆਂ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਤੱਕ ਜ਼ਰੂਰੀ ਸਮਾਨ ਪਹੁੰਚਾਉਣ ਅਤੇ ਹੜ੍ਹਾਂ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੱਕ ਪਹੁੰਚਾਉਣ ਵਿੱਚ ਵਿਸ਼ੇਸ ਭੂਮਿਕਾ ਨਿਭਾਈ ਸੀ। ਪ੍ਰਨੀਤ ਕੌਰ ਦੇ ਹੁਕਮਾਂ 'ਤੇ ਸਾਬਕਾ ਮੇਅਰ ਨੇ ਇਲਾਕੇ ਦੇ ਲੋਕਾਂ ਦੇ ਨਾਲ-ਨਾਲ ਇਲਾਕੇ ਦੇ ਪਸ਼ੂਆਂ ਨੂੰ ਵੀ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਸੀ।


    ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਟਿਆਲਾ ਜ਼ਿਲ੍ਹਾ ਉਹਨਾਂ ਦਾ ਇੱਕ ਵੱਡਾ ਪਰਿਵਾਰ ਹੈ ਅਤੇ ਜਦੋਂ ਵੀ ਪਰਿਵਾਰ ਦੇ ਕਿਸੇ ਮੈਂਬਰ ਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਹਰ ਸੰਭਵ ਮਦਦ ਕਰਨ ਵਿੱਚ ਕਦੇ ਵੀ ਦੇਰੀ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਪਟਿਆਲਾ ਦੇ ਪੂਰਬੀ ਹਿੱਸੇ ਦੀ ਸਥਿਤੀ ਬਹੁਤ ਗੰਭੀਰ ਸੀ, ਪਰ ਉਨ੍ਹਾਂ ਨੇ ਆਪਣੀ ਪੁਰਾਤਨ ਰਵਾਇਤ ਦੀ ਪਾਲਣਾ ਕਰਦੇ ਹੋਏ ਵੱਡੀ ਨਦੀ ਨੂੰ ਨਾਥ ਚੂੜੇ ਦੀ ਸਦੀਆਂ ਪੁਰਾਣੀ ਰਸਮ ਨੂੰ ਪੂਰਾ ਕੀਤਾ ਅਤੇ ਕੁਝ ਘੰਟਿਆਂ ਬਾਅਦ ਵੱਡੀ ਨਦੀ ਸ਼ਾਤ ਹੋਣਾ ਸ਼ੁਰੂ ਹੋ ਗਈ ਸੀ। ਉਹਨਾਂ ਕਿਹਾ ਬੇਸ਼ੱਕ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਆਪੋ-ਆਪਣੇ ਢੰਗ ਨਾਲ ਪਟਿਆਲੇ ਦੇ ਇਨ੍ਹਾਂ ਪੁਰਾਤਨ ਰੀਤੀ-ਰਿਵਾਜਾਂ ਬਾਰੇ ਕਈ ਟਿੱਪਣੀਆਂ ਕੀਤੀਆਂ ਪਰ ਪਟਿਆਲਾ ਵਾਸੀਆਂ ਨੇ ਅਸਲੀਅਤ ਨੂੰ ਆਪਣੀਆਂ ਅੱਖਾਂ ਨਾਲ ਦੇਖਿਆ ਸੀ। ਲੋਕਸਭਾ ਮੈਂਬਰ ਪ੍ਰਨੀਤ ਕੌਰ ਨੇ ਕਿਸੇ ਵੀ ਸਿਆਸੀ ਪਾਰਟੀ ਦਾ ਨਾਂ ਲਏ ਬਿਨਾਂ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਨੇ ਸਿਰਫ਼ ਇਸ਼ਤਿਹਾਰ ਵਜੋਂ ਹੀ ਵਿਕਾਸ ਕੀਤਾ ਹੈ, ਪਰ 205 ਕਰੋੜ ਰੁਪਏ ਦੀ ਲਾਗਤ ਨਾਲ ਛੋਟੀ-ਵੱਡੀ ਨਦੀ ਦਾ ਸੁੰਦਰੀਕਰਨ, 6.80 ਕਰੋੜ ਰੁਪਏ ਦੀ ਲਾਗਤ ਨਾਲ ਡੰਪ ਵਾਲੀ ਥਾਂ 'ਤੇ ਰੈਮਿਡਿਏਸ਼ਨ ਪਲਾਂਟ।, ਸ਼ਹਿਰ ਦੇ ਅੰਦਰੇ ਹਿੱਸੇ ਲਈ ਸਿੰਗਲ ਵਾਇਰ ਸਿਸਟਮ, ਨਵਾਂ ਬੱਸ ਸਟੈਂਡ, ਦੋ ਨਵੀਆਂ ਯੂਨੀਵਰਸਿਟੀਆਂ, 502 ਕਰੋੜ ਰੁਪਏ ਦਾ ਨਹਿਰੀ ਪਾਣੀ ਦਾ ਪ੍ਰੋਜੈਕਟ, 19 ਕਰੋੜ ਰੁਪਏ ਦਾ ਸ਼੍ਰੀ ਗੁਰੂ ਨਾਨਕ ਦੇਵ ਡੇਅਰੀ ਪ੍ਰੋਜੈਕਟ, ਆਧੁਨਿਕ ਸਹੂਲਤਾਂ ਵਾਲੀ ਗਊਸ਼ਾਲਾ, ਕਰੋੜਾਂ ਰੁਪਏ ਦੇ ਪੱਛਮੀ ਬਾਈਪਾਸ ਦੇ ਨਿਰਮਾਣ ਲਈ ਟੈਂਡਰ ਜਾਰੀ ਕਰਵਾਉਣਾ, ਸੇਤੂ ਬੰਧਨ ਸਕੀਮ ਤਹਿਤ ਸ਼ਹਿਰ ਦੇ ਡੀਅਰ ਪਾਰਕ ਤੋਂ ਸਰਹਿੰਦ ਰੋਡ ਤੱਕ ਦੀ 10 ਕਿਲੋਮੀਟਰ ਲੰਬੀ ਸਿਟੀ ਰਿੰਗ ਰੋਡ ਨੂੰ ਮੰਜੂਰੀ ਦਵਾਉਂਣਾ, ਜੈਕਬ ਡਰੇਨ ਦਾ ਨਵੀਨੀਕਰਨ ਵਰਗੇ ਵੱਡੇ ਵਿਕਾਸ ਕਾਰਜ ਕੀਤੇ ਹਨ। ਹਰੇਕ ਸਾਲ ਘੱਗਰ ਤੋਂ ਹੋਣ ਵਾਲੇ ਨੁਕਸਾਨ ਨੂੰ ਪੂਰੀ ਤਰਾਂ ਰੋਕਣ ਲਈ ਬੀਤੇ ਦਿਨੀ ਕੇਂਦਰ ਸਰਕਾਰ ਤੋਂ ਮਨਜ਼ੂਰੀ ਲੈ ਲਈ ਗਈ ਹੈ, ਜਿਸ ਉੱਤੇ ਲੋਕਸਭਾ ਚੌਣਾ ਤੋਂ ਬਾਅਦ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। । ਇਸ ਤੋਂ ਇਲਾਵਾ ਉਨ੍ਹਾਂ ਨੇ ਪਟਿਆਲਾ ਲਈ ਕਈ ਵੱਡੇ ਪ੍ਰਾਜੈਕਟ ਉਲੀਕੇ ਹਨ, ਜਿਨ੍ਹਾਂ ਨੂੰ ਲੋਕ ਸਭਾ ਚੋਣਾਂ ਤੋਂ ਬਾਅਦ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਪੂਰਾ ਕਰਵਾਉਣਾ ਹੈ।


    ਇਸ ਮੌਕੇ ਸਾਬਕਾ ਮੇਅਰ ਤੇ ਮੌਜੂਦਾ ਬੀਜੇਪੀ ਦੇ ਜਿਲਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਜਿਸ ਤਰ੍ਹਾਂ ਪਟਿਆਲਾ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਵਿਧਾਇਕ ਚੁਣਿਆ ਅਤੇ ਉਹ ਮੁੱਖ ਮੰਤਰੀ ਬਣੇ, ਉਸੇ ਤਰ੍ਹਾਂ ਲੋਕ ਸਭਾ ਚੋਣਾਂ ਵਿੱਚ ਪਟਿਆਲਾ ਦੇ ਲੋਕਾਂ ਨੇ ਮਹਾਰਾਣੀ ਪ੍ਰਨੀਤ ਕੌਰ ਨੂੰ ਚੁਣ ਕੇ ਕੇਂਦਰ ਵਿੱਚ ਕੇਂਦਰੀ ਮੰਤਰੀ ਵਨਾਉਣਾ ਹੈ। ਉਹਨਾਂ ਕਿਆ ਕਿ ਇਸ ਦਾ ਸਿੱਧਾ ਲਾਭ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਮਿਲੇਗਾ।
 ਇਸ ਮੌਕੇ ਸਾਬਕਾ ਕੌਂਸਲਰ ਗਿੰਨੀ ਨਾਗਪਾਲ, ਹਰੀਸ਼ ਕਪੂਰ, ਗੁਰਮੀਤ ਸਿੰਘ ਪ੍ਰਜਾਪਤੀ, ਹਰਪ੍ਰੀਤ ਸਿੰਘ, ਸਚਿਨ ਢੰਡ, ਸਾਗਰ ਗੁਰੀ, ਹੈਪੀ ਸੋਫਤ, ਸਾਹਿਲ, ਪੂਨਮ, ਰਵੀ ਭਾਰਦਵਾਜ ਅਤੇ ਸ਼ੰਕਰ ਆਦਿ ਮੁੱਖ ਤੌਰ ’ਤੇ ਹਾਜ਼ਰ ਸਨ।

Have something to say? Post your comment

 

More in Malwa

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ

ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਬਾਜ਼ ਦੀ ਤਿੱਖੀ ਨਜ਼ਰ ਰੱਖੀ ਜਾਵੇ: ਖਰਚਾ ਨਿਗਰਾਨ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਇਜ਼ਰਾਇਲ-ਫਲਸਤੀਨ ਵਿਸ਼ੇ ਉੱਤੇ ਭਾਸ਼ਣ

ਮੋਦੀ ਦੇ ਰਾਜ ਦੌਰਾਨ ਮੁਲਕ ਸ਼ਕਤੀਸ਼ਾਲੀ ਤਾਕਤ ਬਣਿਆ : ਖੰਨਾ

ਲੋਕ ਸਭਾ ਚੋਣ ਹਲਕਾ ਫਤਿਹਗੜ੍ਹ ਸਾਹਿਬ ਤੋਂ 15 ਊਮੀਦਵਾਰ ਚੋਣ ਮੈਦਾਨ ਵਿੱਚ