Thursday, December 18, 2025

Chandigarh

ਵੋਟਰ ਪੰਜੀਕਰਣ ਕੈਂਪ ਦੌਰਾਨ ਸੀਨੀਅਰ ਸਿਟੀਜ਼ਨ ਅਤੇ 18 ਸਾਲ ਵਾਲੇ 107 ਵੋਟਰ ਰਜਿਸਟਰ

March 31, 2024 08:30 PM
SehajTimes
 
ਜ਼ੀਰਕਪੁਰ : ਭਾਰਤ ਦੇ ਚੋਣ ਕਮਿਸ਼ਨ (Election Commission) ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਪਿਛਲੀਆਂ ਚੋਣਾਂ ਵਿਚ ਘੱਟ ਮਤਦਾਨ ਪ੍ਰਤੀਸ਼ਤਤਾ ਵਾਲੇ ਖੇਤਰਾਂ ਦੀ ਸ਼ਨਾਖ਼ਤ ਕਰਨ ਉਪਰੰਤ ਇਨ੍ਹਾਂ ਖੇਤਰਾਂ ਦੇ ਚੋਣ ਬੂਥਾਂ ਵਿੱਚ ਇਸ ਵਾਰ ਮਤਦਾਨ ਪ੍ਰਤੀਸ਼ਤਤਾ ਵਧਾਉਣ ਲਈ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਲਗਾਤਾਰ ਸਵੀਪ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਇਸ ਸਬੰਧੀ ਜ਼ਿਲ੍ਹਾ ਸਵੀਪ (Sveep) ਟੀਮ ਵੱਲੋਂ ਵੱਖ-ਵੱਖ ਵਿਦਿਅਕ ਸੰਸਥਾਵਾਂ ਅਤੇ ਐਨ ਜੀ ਓਜ਼ (NGO) ਦੇ ਸਹਿਯੋਗ ਨਾਲ ਬੂਥ ਪੱਧਰ ਉੱਪਰ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ ਤਾਂ ਜੋ ਲੋਕ ਸਭਾ ਚੋਣਾਂ-2024 (Lok Sabha Election-2024) ਵਿੱਚ ਵੋਟਰ ਪ੍ਰਤੀਸ਼ਤ 80 ਫ਼ੀਸਦੀ ਤੋਂ ਵੱਧ ਹੋ ਸਕੇ। ਅੱਜ ਜ਼ਿਲ੍ਹਾ ਸਵੀਪ (District Sveep) ਨੋਡਲ ਅਫਸਰ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਵੱਲੋਂ ਸੋਸ਼ਲ ਲਾਈਫ਼ ਹੈਲਪ ਐਂਡ ਕੇਅਰ ਫਾਊਂਡੇਸ਼ਨ ਦੇ ਸਹਿਯੋਗ ਨਾਲ ‘ਮੈਟਰੋ ਟਰੇਡ ਸੈਂਟਰ ਵੀ ਆਈ ਪੀ ਰੋਡ ਜ਼ੀਰਕਪੁਰ’ ਵਿਖੇ ਵੋਟਰ ਪੰਜੀਕਰਣ ਅਤੇ ਵੋਟਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।
 
 
ਇਸ ਕੈਂਪ ਦੌਰਾਨ ਜ਼ਿਲ੍ਹਾ ਸਵੀਪ ਨੋਡਲ ਅਫਸਰ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਚੋਣਾਂ ਨਾਲ ਸਬੰਧਤ ਵੱਖ-ਵੱਖ ਮੋਬਾਈਲ ਐਪਸ (ਵੋਟਰ ਹੈਲਪਲਾਈਨ ਐਪ, ਦਿਵਿਆਂਗਜਨ ਲਈ ਸਕਸ਼ਮ ਐਪ ਅਤੇ ਜਾਗਰੂਕ ਅਤੇ ਚੇਤੰਨ ਵੋਟਰਾਂ ਲਈ ਸੀ ਵੀਜਲ ਐਪ) ਬਾਰੇ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਜ਼ਿਲ੍ਹੇ ਵਿਚ 12 ਗੈਰ-ਸਰਕਾਰੀ ਸੰਗਠਨਾਂ (ਐਨ ਜੀ ਓਜ਼) ਦੀ ਸ਼ਨਾਖਤ ਕੀਤੀ ਗਈ ਹੈ ਜੋ ਕਿ ਸੀਨੀਅਰ ਸਿਟੀਜ਼ਨ, ਪ੍ਰਵਾਸੀ ਮਜ਼ਦੂਰਾਂ ਅਤੇ ਦਿਵਿਆਂਗਜਨ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰ ਰਹੇ ਹਨ। ਡਾ ਕਰਨ ਕਾਮਰਾ, ਚੈਅਰਮੈਨ, ਸੋਸ਼ਲ ਲਾਈਫ਼ ਅਤੇ ਹੈਲਪ ਕੇਅਰ ਫਾਊਂਡੇਸ਼ਨ ਨੇ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ 107 ਨਵੀਆਂ ਵੋਟਾਂ ਜਾਂ ਵੋਟ ਤਬਦੀਲ ਦੇ ਫਾਰਮ ਪ੍ਰਾਪਤ ਕੀਤੇ ਗਏ। ਡਾ. ਰਾਸ਼ੀ ਆਈਅਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਜੈਪੁਰੀਆ ਸਨਰਾਈਜ਼ ਗ੍ਰੀਨ ਟਾਵਰਜ਼, ਮਾਇਆ ਗਾਰਡਨ ਅਤੇ ਵੀ ਆਈ ਪੀ ਰੋਡ ਦੇ ਰਿਹਾਇਸ਼ੀ ਇਲਾਕੇ ਦੇ ਯੋਗ ਵੋਟਰਾਂ ਨੇ ਹਿੱਸਾ ਲਿਆ, ਜਿਨ੍ਹਾਂ ਦੀਆਂ ਨਵੀਆਂ ਵੋਟਾਂ ਦੇ ਨਾਲ-ਨਾਲ ਸੀਨੀਅਰ ਸਿਟੀਜ਼ਨ ਦੀਆਂ ਵੋਟਾਂ ਫਾਰਮ ਨੰਬਰ 8 ਭਰਕੇ ਤਬਦੀਲ ਵੀ ਕੀਤੀਆਂ ਗਈਆਂ। ਜ਼ਿਲ੍ਹਾ ਪ੍ਰਸਾਸ਼ਨ ਦੇ ਇਸ ਉਪਰਾਲੇ ਲਈ ਇਲਾਕਾ ਨਿਵਾਸੀਆਂ ਨੇ ਵਿਸ਼ੇਸ਼ ਧੰਨਵਾਦ ਕੀਤਾ ਅਤੇ ਵਿਸ਼ਵਾਸ਼ ਦਿਵਾਇਆ ਕਿ ਇਨ੍ਹਾਂ ਖੇਤਰਾਂ ਦੇ ਸਾਰੇ ਵੋਟਰਾਂ ਦੀ ਵੋਟ ਯਕੀਨੀ ਪਵਾਈ ਜਾਵੇਗੀ ਬਲਕਿ ਬਤੌਰ ਵਲੰਟੀਅਰ ਚੋਣ ਅਮਲੇ ਨੂੰ ਸਹਿਯੋਗ ਵੀ ਦਿੱਤਾ ਜਾਵੇਗਾ।
 
 
ਇਸ ਕੈਂਪ ਦੌਰਾਨ ਵੋਟਰਾਂ ਵੱਜੋਂ ਰਜਿਸਟਰ ਹੋਣ ਵਾਲੇ ਯੋਗ ਵੋਟਰਾਂ ਨੂੰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਕੌਫ਼ੀ ਮੱਗ, ਕੈਪਸ ਅਤੇ ਟੀ-ਸ਼ਰਟਾਂ ਵੀ ਤਕਸੀਮ ਕੀਤੀਆਂ ਗਈਆਂ। ਅੱਜ ਦੇ ਕੈਂਪ ਦੌਰਾਨ ਸੋਸ਼ਲ ਲਾਈਫ ਹੈਲਪ ਕੇਅਰ ਫਾਉਂਡੇਸ਼ਨ ਦੇ ਵਲੰਟੀਅਰ ਵਿਸ਼ਵਜੀਤ ਪਰੀਦਾ, ਨਮਿਤਾ, ਅਨੁਸ਼ਕਾ, ਗਗਨਦੀਪ ਕਵਾਤਰਾ, ਬਬੀਤਾ ਅਤੇ ਕੁਲਦੀਪ ਨੇ ਸਰਗਰਮ ਭੂਮਿਕਾ ਨਿਭਾਉਂਦੇ ਹੋਏ ਡੋਰ-ਟੂ-ਡੋਰ ਦਸਤਕ ਦੇ ਕੇ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਵੀ ਮੌਜੂਦ ਸਨ।

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ