Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਪੁਲਿਸ ਵੱਲੋ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; 9 ਪਿਸਤੌਲਾਂ ਅਤੇ ਸਵਿਫ਼ਟ ਕਾਰ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

March 31, 2024 08:41 PM
SehajTimes
 
ਚੰਡੀਗੜ੍ਹ : ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ .32 ਬੋਰ ਦੇ 9 ਦੇਸੀ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਮਨਜੋਤ ਸਿੰਘ ਵਾਸੀ ਚਕਰ, ਲੁਧਿਆਣਾ, ਕੁਲਦੀਪ ਸਿੰਘ ਉਰਫ਼ ਮਾਣਕ ਵਾਸੀ ਪਿੰਡ ਲਹਿਰਾ, ਲੁਧਿਆਣਾ, ਸੁਖਚੈਨ ਸਿੰਘ ਵਾਸੀ ਪਿੰਡ ਮੂਮ,ਬਰਨਾਲਾ ਅਤੇ ਸੰਦੀਪ ਸਿੰਘ ਵਾਸੀ ਪਿੰਡ ਭੈਣੀ ਗੁੱਜਰਾਂ ਲੁਧਿਆਣਾ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਉਰਫ਼ ਮਾਣਕ ਅਤੇ ਗੁਰਮਨਜੋਤ ਸਿੰਘ ਸਾਲ 2016 ਵਿੱਚ ਲੁਧਿਆਣਾ ਜੇਲ੍ਹ ਵਿੱਚ ਇੱਕ-ਦੂਜੇ ਨੂੰ ਮਿਲੇ ਸਨ। ਦੋਵੇਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ, ਜਿਨ੍ਹਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਅਸਲਾ ਐਕਟ, ਲੁੱਟ-ਖਸੁੱਟ, ਚੋਰੀ ਆਦਿ ਵਰਗੇ ਕਈ ਕੇਸ ਦਰਜ ਹਨ ਅਤੇ ਦੋਵੇਂ ਮੁਲਜ਼ਮ ਇਸ ਸਮੇਂ ਜ਼ਮਾਨਤ 'ਤੇ ਬਾਹਰ ਸਨ। ਦੱਸਣਯੋਗ ਹੈ ਕਿ ਮੁਲਜ਼ਮ ਗੁਰਮਨਜੋਤ ਸਾਲ 2022 ਦੌਰਾਨ ਲੁਧਿਆਣਾ ਜੇਲ੍ਹ ਵਿੱਚ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੇ ਤਸਕਰਾਂ ਦੇ ਸੰਪਰਕ ਵਿੱਚ ਆਇਆ ਸੀ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਹਥਿਆਰਾਂ ਦੇ ਤਸਕਰਾਂ ਦੀਆਂ ਗਤੀਵਿਧੀਆਂ ਬਾਰੇ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਉਹ ਮੱਧ ਪ੍ਰਦੇਸ਼ ਦੇ ਬੜਵਾਨੀ ਜ਼ਿਲ੍ਹੇ ਦੇ ਸੇਂਧਵਾਂ ਤੋਂ ਗੈਰ-ਕਾਨੂੰਨੀ ਹਥਿਆਰ ਅਤੇ ਗੋਲੀ-ਸਿੱਕਾ ਲਿਆ ਕੇ ਸੂਬੇ ਵਿੱਚ ਆਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੀ ਫ਼ਿਰਾਕ ਵਿੱਚ ਹਨ, ਜਿਸ ਉਪਰੰਤ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ (ਐੱਸ.ਐੱਸ.ਓ.ਸੀ.) ਐੱਸ.ਏ.ਐੱਸ. ਨਗਰ ਦੀਆਂ ਪੁਲਿਸ ਟੀਮਾਂ ਨੇ ਪਟਿਆਲਾ ਦੇ ਪਾਤੜਾਂ-ਖਨੌਰੀ ਰੋਡ 'ਤੇ ਨਾਕਾ ਲਗਾਇਆ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਚਿੱਟੇ ਰੰਗ ਦੀ ਸਵਿਫਟ ਕਾਰ (ਪੀਬੀ 10 ਜੀਜੀ 9014) ਵਿੱਚ ਸਵਾਰ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ  ਉਨ੍ਹਾਂ ਦੇ ਕਬਜ਼ੇ ‘ਚੋਂ 9 ਪਿਸਤੌਲਾਂ, ਜਿਨ੍ਹਾਂ ‘ਤੇ ‘ਸਟਾਰ’ ਦਾ ਨਿਸ਼ਾਨ ਬਣਿਆ ਹੋਇਆ ਸੀ, ਅਤੇ ਕਾਰ ਬਰਾਮਦ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਪਤਾ ਚੱਲਿਆ ਹੈ ਕਿ ਫੜੇ ਗਏ ਮੁਲਜ਼ਮਾਂ ਵੱਲੋਂ ਇਨ੍ਹਾਂ ਵਿੱਚੋਂ ਕੁਝ ਹਥਿਆਰਾਂ ਦੀ ਵਰਤੋਂ ਟਾਰਗੇਟਿਡ ਸੰਗਠਿਤ ਅਪਰਾਧਾਂ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ ਅਤੇ ਬਾਕੀ ਹਥਿਆਰ ਗਰੋਹ ਦੇ ਹੋਰ ਮੈਂਬਰਾਂ ਨੂੰ ਵੰਡੇ ਜਾਣੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਾਰੇ ਮੁਲਜ਼ਮ ਪੰਜਾਬ ਦੇ ਨਾਲ-ਨਾਲ ਗੁਆਂਢੀ ਰਾਜਾਂ ਵਿੱਚ ਅਪਰਾਧਿਕ ਗਰੋਹਾਂ ਨੂੰ ਹਥਿਆਰ ਸਪਲਾਈ ਕਰਨ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ। ਡੀਆਈਜੀ ਕਾਊਂਟਰ ਇੰਟੈਲੀਜੈਂਸ ਜੇ ਏਲੈਂਚੇਜ਼ੀਅਨ ਨੇ ਦੱਸਿਆ ਕਿ ਇਸ ਮਾਡਿਊਲ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਮੱਧ ਪ੍ਰਦੇਸ਼-ਅਧਾਰਤ ਹਥਿਆਰਾਂ ਦੇ ਤਸਕਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ। ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਐਸ.ਐਸ.ਓ.ਸੀ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25 (7) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120 ਬੀ ਤਹਿਤ ਐਫਆਈਆਰ ਨੰ. 9 ਮਿਤੀ 30.03.2024 ਦਰਜ ਹੈ।

Have something to say? Post your comment

 

More in Chandigarh

ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਪੇਵਰ ਬਲਾਕ ਲਗਾ ਕੇ ਬਣਾਈ ਜਾ ਰਹੀ ਸੜਕ ਦਾ ਕੀਤਾ ਵਿਰੋਧ

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ