Monday, May 20, 2024

Malwa

ਪਟਿਆਲਾ ਜਿਲ੍ਹੇ ‘ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 7 ਅਪ੍ਰੈਲ ਸ਼ਾਮ 5 ਵਜੇ ਤੱਕ ਵਧਾਈ

April 01, 2024 10:38 AM
Daljinder Singh Pappi
ਪਟਿਆਲਾ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਲਈ ਤਰੀਕ 7 ਅਪ੍ਰੈਲ  2024 ਸ਼ਾਮ 5 ਵਜੇ ਤੱਕ ਵਧਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਲਾਇਸੈਂਸੀ ਧਾਰਕ ਆਪਣਾ ਅਸਲਾ ਲੋਕਲ ਥਾਣੇ ਜਾਂ ਸਬੰਧਤ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਉਣ। ਏਡੀਸੀ ਨੇ ਕਿਹਾ ਕਿ ਪਹਿਲਾਂ ਅਸਲਾ ਜਮ੍ਹਾਂ ਕਰਵਾਉਣ ਦੀ ਮਿਤੀ 31 ਮਾਰਚ 2024 ਸੀ, ਜਿਸ ਨੂੰ ਹੁਣ ਵਧਾ ਕੇ 7 ਅਪ੍ਰੈਲ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ। ਮੈਡਮ ਕੰਚਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿੱਚ ਅਮਨ ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਲੋਕ ਹਿਤ ਵਿੱਚ ਅਸਲਾਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣਾ ਜ਼ਰੂਰੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ 'ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੇ।

Have something to say? Post your comment

 

More in Malwa

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ