Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰਾਸ਼ਟਰੀ ਵਰਕਸ਼ਾਪ ਨੇ ਲੋਕਤੰਤਰ ਨੂੰ ਮਜ਼ਬੂਤ ​​ਕਰਨ ਲਈ ਮਤਦਾਨ ਦਾ ਸੰਦੇਸ਼ ਦਿੱਤਾ 

April 01, 2024 11:23 AM
SehajTimes
ਮੋਹਾਲੀ : ਭਾਰਤ ਦੇ ਚੋਣ ਕਮਿਸ਼ਨ ਦੇ ਸੰਦੇਸ਼ ‘ਮੇਰਾ ਪਹਿਲਾ ਵੋਟ ਦੇਸ਼ ਲਈ’ ਨੂੰ ਪਹਿਲੀ ਵਾਰ ਬਣੇ ਵੋਟਰਾਂ ਤੱਕ ਪਹੁੰਚਾਉਣ ਲਈ; ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਮੋਹਾਲੀ ਵਿਖੇ ਅੱਜ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੀ ਸਰਪ੍ਰਸਤੀ ਹੇਠ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਰੋਜ਼ਾ ਰਾਸ਼ਟਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਰਾਸ਼ਟਰੀ ਸੇਵਾ ਯੋਜਨਾ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀ ਖੇਤਰੀ ਡਾਇਰੈਕਟਰ ਸ਼੍ਰੀਮਤੀ ਹਰਿੰਦਰ ਕੌਰ ਨੇ ਸ਼ਮ੍ਹਾਂ ਰੌਸ਼ਨ ਕਰਕੇ ਰਾਸ਼ਟਰੀ ਵਰਕਸ਼ਾਪ ਦੀ ਸ਼ੁਰੂਆਤ ਕੀਤੀ। ਮੁੱਖ ਮਹਿਮਾਨ ਹਰਿੰਦਰ ਕੌਰ ਨੇ ਰਾਸ਼ਟਰੀ ਸੇਵਾ ਯੋਜਨਾ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵੋਟ ਦੇ ਅਧਿਕਾਰ ਅਤੇ ਸਵੱਛਤਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਰਾਸ਼ਟਰੀ ਵਰਕਸ਼ਾਪ ਦਾ ਵਿਸ਼ਾ ਸਵੱਛਤਾ ਅਤੇ ਵੋਟਿੰਗ ਨੂੰ ਉਤਸ਼ਾਹਿਤ ਕਰਨ ਲਈ ‘ਸਵੱਛਤਾ ਹੀ ਸੇਵਾ’ ਅਤੇ ‘ਮੇਰਾ ਪਹਿਲਾ ਵੋਟ ਦੇਸ਼ ਕੋ’ ’ਤੇ ਆਧਾਰਿਤ ਹੈ।
 
ਕਾਲਜ ਪ੍ਰਿੰਸੀਪਲ ਸ਼੍ਰੀਮਤੀ ਹਰਜੀਤ ਗੁਜਰਾਲ ਨੇ ਐੱਨ.ਐੱਸ.ਐੱਸ. ਦੇ ਸਾਰੇ ਵਿਦਿਆਰਥੀਆਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਪਾਉਣ ਲਈ ਪ੍ਰੇਰਿਤ ਕਰਨ ਅਤੇ ਸਵੱਛਤਾ ਮੁਹਿੰਮ ਨੂੰ ਇੱਕ ਮੁਹਿੰਮ ਵਜੋਂ ਅੱਗੇ ਲਿਜਾਣ ਦਾ ਬੀੜਾ ਚੁੱਕਣ ਲਈ ਪ੍ਰੇਰਿਆ। ਇਸ ਵਰਕਸ਼ਾਪ ਵਿੱਚ ਵੱਖ-ਵੱਖ ਕਾਲਜਾਂ ਦੇ ਸਿੱਖਿਆ ਸ਼ਾਸਤਰੀਆਂ ਨੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਵਿਦਿਆਰਥੀਆਂ ਵਿੱਚ ਵੋਟ ਸਬੰਧੀ ਜਾਗਰੂਕਤਾ ਅਤੇ ਸਵੱਛਤਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਇਸੇ ਲੜੀ ਤਹਿਤ ਮੁਹਾਲੀ ਦੇ ਜ਼ਿਲ੍ਹਾ ਸਵੀਪ ਨੋਡਲ ਪ੍ਰੋ: ਗੁਰਬਖਸ਼ੀਸ਼ ਸਿੰਘ ਨੇ ਵੋਟਿੰਗ ਜਾਗਰੂਕਤਾ ਅਤੇ ‘ਮੇਰਾ ਪਹਿਲਾ ਵੋਟ ਦੇਸ਼ ਲਈ’ ਵਿਸ਼ੇ 'ਤੇ ਵਿਸਥਾਰਪੂਰਵਕ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਆਪਣੀ ਵੋਟ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਨਿਵੇਕਲੀ ਪਹਿਲਕਦਮੀ ਤਹਿਤ ਜ਼ਿਲ੍ਹਾ ਸਵੀਪ ਟੀਮ ਨੇ ਆਈ.ਪੀ.ਐੱਲ ਮੈਚਾਂ ਅਤੇ ਹੋਲੀ ਦੇ ਜਸ਼ਨਾਂ ਦੌਰਾਨ ਵੋਟ ਦੇ ਅਧਿਕਾਰ ਦੀ ਵਰਤੋਂ ਨੂੰ ਸਫ਼ਲਤਾਪੂਰਵਕ ਪ੍ਰਚਾਰਿਆ ਹੈ।
 
ਵੋਟਿੰਗ ਜਾਗਰੂਕਤਾ ਅਤੇ ਸਵੱਛਤਾ ਹੀ ਸੇਵਾ ਸਬੰਧੀ ਰੈਲੀ ਵੀ ਕੱਢੀ ਗਈ ਅਤੇ ਅੰਤ ਵਿੱਚ ਐਨ.ਐਸ.ਐਸ ਵਲੰਟੀਅਰਾਂ ਵੱਲੋਂ ਸਵੱਛਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸਮਾਗਮ ‘ਚ ਆਲੇ-ਦੁਆਲੇ ਦੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਤੋਂ ਲਗਭਗ 750 ਵਲੰਟੀਅਰਾਂ ਦੀ ਰਜਿਸਟ੍ਰੇਸ਼ਨ ਸਫਲਤਾਪੂਰਵਕ ਕੀਤੀ ਗਈ। ਅੰਤ ਵਿੱਚ ਕਾਲਜ ਦੇ ਪ੍ਰੋਫੈਸਰ ਅਤੇ ਐਨ ਐਸ ਐਸ ਪ੍ਰੋਗਰਾਮ ਅਫਸਰ ਅਸ਼ੀਸ਼ ਕੁਮਾਰ ਬਾਜਪਾਈ ਨੇ ਆਏ ਹੋਏ ਸਾਰੇ ਮਹਿਮਾਨਾਂ ਅਤੇ ਬੁਲਾਰਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਵੱਖ-ਵੱਖ ਕਾਲਜਾਂ ਤੋਂ ਆਏ ਸਾਰੇ ਐਨ ਐਸ ਐਸ ਵਲੰਟੀਅਰਾਂ ਦਾ ਇਸ ਪ੍ਰੋਗਰਾਮ ਵਿੱਚ ਆਉਣ ਲਈ ਧੰਨਵਾਦ ਕੀਤਾ। ਇਸ ਮੌਕੇ 01 ਜੂਨ, 2024 ਨੂੰ ਆਉਣ ਵਾਲੇ ਲੋਕਤੰਤਰ ਦੇ ਤਿਉਹਾਰ ਵਿੱਚ, ਪਹਿਲੀ ਵਾਰ ਵੋਟ ਪਾਉਣ ਵਾਲੇ ਸਾਰੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੁੰ ਚੁਕਾਈ ਗਈ। ਪਹਿਲੀ ਵਾਰ ਬਣੇ ਵੋਟਰਾਂ ਨੂੰ ਵੋਟਿੰਗ ਦੇ ਅਧਿਕਾਰਾਂ ਦਾ ਪ੍ਰਚਾਰ ਕਰਨ ਵਾਲੀਆਂ ਕੈਪਾਂ ਅਤੇ ਟੀ-ਸ਼ਰਟਾਂ ਵੀ ਵੰਡੀਆਂ ਗਈਆਂ। ਇਸ ਮੌਕੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਵੀ ਮੌਜੂਦ ਸਨ।

Have something to say? Post your comment

 

More in Chandigarh

ਸਿਵਲ ਸਰਜਨ ਨੇ ਵਿਦਿਆਰਥੀਆਂ ਨੂੰ ਪੜ੍ਹਾਇਆ ਮਲੇਰੀਆ ਦਾ ਪਾਠ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ