Thursday, December 11, 2025

Malwa

ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਕਰੀਬ 4 ਕਰੋੜ 08 ਲੱਖ ਰੁਪਏ ਦੀ ਜਾਇਦਾਦ ਜ਼ਬਤ : ਡਾ ਸਿਮਰਤ

April 01, 2024 11:31 AM
ਅਸ਼ਵਨੀ ਸੋਢੀ

ਮਾਲੇਰਕੋਟਲਾ : ਪੰਜਾਬ ਅੰਦਰ ਨਸ਼ਿਆਂ ਵਿਰੁੱਧ ਆਰੰਭੀ ਮੁਹਿੰਮ ਤਹਿਤ ਪੁਲਿਸ ਵੱਲੋਂ ਜਿੱਥੇ ਨਸ਼ੇ ਦੇ ਵੱਡੇ ਤਸਕਰਾਂ ਨੂੰ ਕਾਬੂ ਕਰਨ ਦੀ ਕਵਾਇਤ ਸ਼ੁਰੂ ਕੀਤੀ ਹੈ, ਉੱਥੇ ਹੀ ਨਸ਼ਾ ਤਸਕਰੀ ਦੇ ਪੈਸਿਆਂ ਨਾਲ, ਨਸ਼ਾ ਤਸਕਰਾਂ ਵੱਲੋਂ ਜਾਂ ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੀ ਚਕਾਚੌਦ ਖ਼ਤਮ ਕਰਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਸਥਾਨਕ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆ ਕਰੀਬ 04 ਕਰੋੜ 08 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ । ਇਸ ਗੱਲ ਦੀ ਜਾਣਕਾਰੀ ਐਸ.ਐਸ.ਪੀ. ਮਾਲੇਰਕੋਟਲਾ ਡਾ. ਸਿਮਰਤ ਕੌਰ ਨੇ ਦਿੱਤੀ । ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਪੁਲਿਸ ਨੇ ਨਜਾਇਜ਼ ਕਮਾਈ ਨਾਲ ਖ਼ਰੀਦੀਆਂ ਚੱਲ-ਅਚੱਲ ਜਾਇਦਾਦਾਂ ਨੂੰ ਫਰੀਜ਼ ਕਰਾਰ ਕਰਕੇ ਨਸ਼ਾ ਤਸਕਰੀ ਦੀ ਆਰਥਿਕ ਰੀੜ੍ਹ ਨੂੰ ਤੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੈ। ਉਨ੍ਹਾਂ ਹੋਰ ਦੱਸਿਆ ਕਿ ਐਸ.ਪੀ (ਇਨਵੈਸਟੀਗੇਸਨ) ਸ੍ਰੀ ਵੈਭਵ ਸਹਿਗਲ ,ਡੀ.ਐਸ.ਪੀ. ਮਾਲੇਰਕੋਟਲਾ ਗੁਰਦੇਵ ਸਿੰਘ ਅਤੇ ਪੁਲਿਸ ਥਾਣਾ ਸਿਟੀ-1 ਮਾਲੇਰਕੋਟਲਾ ਦੀ ਟੀਮ  (ਐਫ.ਆਈ.ਆਰ ਨੰਬਰ 58/23 ਪੀ.ਐਸ.ਸਿਟੀ-1 ਮਾਲੇਰਕੋਟਲਾ) ਵੱਲੋਂ ਅਕਾਸ਼ਦੀਪ ਸਿੰਗਲਾ ਅਤੇ ਯੋਗੇਸ਼ ਬਾਂਸਲ ਨਾਮਕ 02 ਮੁਲਜ਼ਮਾਂ ਵੱਲੋਂ ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਕਾਰੋਬਾਰ ਰਾਹੀਂ ਇਕੱਠੀ ਕੀਤੀ ਗਈ ਨਜਾਇਜ਼ ਜਾਇਦਾਦ ਦੀ ਬਾਰੀਕੀ ਨਾਲ ਪੜਤਾਲ ਕੀਤੀ ਗਈ। ਪੂਰੀ ਜਾਂਚ ਤੋਂ ਬਾਅਦ 4 ਕਰੋੜ 8 ਲੱਖ 37 ਹਜ਼ਾਰ ਰੁਪਏ (4,08,37,000 ਰੁਪਏ) ਦੀ ਨਾਜਾਇਜ਼ ਜਾਇਦਾਦ ਨੂੰ ਫਰੀਜ਼ ਕਰਨ ਲਈ ਇੱਕ ਫੂਲ-ਪਰੂਫ ਕੇਸ ਤਿਆਰ ਕੀਤਾ ਗਿਆ ਅਤੇ ਸਮਰੱਥ ਅਥਾਰਟੀ ਨਵੀਂ ਦਿੱਲੀ ਨੂੰ ਭੇਜਿਆ ਗਿਆ। ਇਸ ਕੇਸ ਨੂੰ ਸਮਰੱਥ ਅਥਾਰਟੀ ਨਵੀਂ ਦਿੱਲੀ ਨੇ ਮਨਜ਼ੂਰੀ ਦੇ ਦਿੱਤੀ ਹੈ ਇਸ ਤਰ੍ਹਾਂ ਨਸ਼ਾ ਤਸਕਰੀ ਦੇ ਖਤਰੇ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਫਰੀਜ਼ ਕੀਤੀਆਂ ਜਾਇਦਾਦਾਂ ਦੀ ਸੂਚੀ ਵਿੱਚ ਜ਼ਿਲ੍ਹਾ ਸੰਗਰੂਰ ਦੇ ਪੌਸ਼ ਖੇਤਰਾਂ ਵਿੱਚ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਦੇ ਨਾਲ-ਨਾਲ ਚਾਰ ਪਹੀਆ ਵਾਹਨਾਂ ਵਰਗੀ ਚੱਲ ਜਾਇਦਾਦ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਇੱਕ ਹੋਰ ਐਫਆਈਆਰ ਵਿੱਚ 03 ਹੋਰ ਮੁਲਜ਼ਮਾਂ ਦੀ 2 ਕਰੋੜ 83 ਲੱਖ ਰੁਪਏ ਦੀ ਜਾਇਦਾਦ ਨੂੰ ਫਰੀਜ਼ ਕਰਨ ਲਈ ਸਮਰੱਥ ਅਥਾਰਟੀ ਨਵੀਂ ਦਿੱਲੀ ਨੂੰ ਇੱਕ ਹੋਰ ਕੇਸ ਭੇਜਿਆ ਗਿਆ ਹੈ।  ਉਨ੍ਹਾਂ ਹੋਰ ਦੱਸਿਆ ਕਿ ਇਸ ਤੋਂ ਇਲਾਵਾ, ਜ਼ਿਲ੍ਹੇ ਵਿੱਚ ਵੱਖ-ਵੱਖ ਵਪਾਰਕ ਮਾਤਰਾ ਦੇ ਕੇਸਾਂ ਵਿੱਚ 68-ਐਫ ਐਨਡੀਪੀਐਸ ਐਕਟ ਅਧੀਨ 11 ਹੋਰ ਕੇਸ ਤਿਆਰ ਕੀਤੇ ਜਾ ਰਹੇ ਹਨ ਅਤੇ  ਇਨ੍ਹਾਂ ਹੋਰ ਕੇਸਾਂ ਦੀਆਂ ਉਪਚਾਰਿਕਤਾਵਾਂ ਮੁਕੰਮਲ ਹੋਣ ਉਪਰੰਤ ਪ੍ਰਵਾਨਗੀ ਲਈ ਸਮਰੱਥ ਅਧਿਕਾਰੀ ਨੂੰ ਭੇਜੇ ਜਾਣਗੇ।

 

 

Have something to say? Post your comment

 

More in Malwa

ਲੌਂਗੋਵਾਲ 'ਚ ਕਿਸਾਨਾਂ ਨੇ ਬਿਜਲੀ ਦੇ ਮੀਟਰ ਪਾਵਰਕਾਮ ਦਫ਼ਤਰ ਜਮਾਂ ਕਰਵਾਏ

ਕਿਸਾਨਾਂ ਨੇ ਬਿਜਲੀ ਮੀਟਰ ਐਸਡੀਓ ਦੇ ਦਫ਼ਤਰ ਮੂਹਰੇ ਕੀਤੇ ਢੇਰੀ 

ਮਨਦੀਪ ਸੁਨਾਮ ਦੀਆਂ ਖੇਡ ਕਿਤਾਬਾਂ ਸਕੂਲ ਲਾਇਬ੍ਰੇਰੀਆਂ ਦੀ ਕਿਤਾਬ ਲਿਸਟ 'ਚ ਸ਼ਾਮਲ

ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ, ਸਸ਼ਸਤ੍ਰ ਬਲਾਂ ਦੀ ਭੂਮਿਕਾ ’ਤੇ ਏਹਮ ਚਰਚਾ

ਪੈਨਸ਼ਨਰਾਂ ਨੇ ਸਰਕਾਰ ਤੇ ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ 

ਚੰਡੀਗੜ੍ਹ ਤੋਂ ਬਠਿੰਡਾ ਜਾ ਰਹੀ ਬੱਸ ਨੂੰ ਭਵਾਨੀਗੜ੍ਹ ਨੇੜੇ ਲੱਗੀ ਭਿਆਨਕ ਅੱਗ

ਬਿਜਲੀ ਕਾਮਿਆਂ ਨੇ ਸਰਕਾਰ ਖਿਲਾਫ ਕੱਢੀ ਭੜਾਸ 

ਸ਼੍ਰੋਮਣੀ ਅਕਾਲੀ ਦਲ ਇਕੱਲਾ ਹੀ 2027 ਵਿਚ ਚੋਣਾਂ ਲੜੇਗਾ ਤੇ ਜਿੱਤੇਗਾ ਵੀ : ਸੁਖਬੀਰ ਬਾਦਲ

ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਲਈ ਉਮੀਦਵਾਰ ਐਲਾਨੇ 

ਨਾਮਦੇਵ ਸਭਾ ਨੇ ਭਾਈ ਛਾਜਲਾ ਨੂੰ ਕੀਤਾ ਸਨਮਾਨਤ