Thursday, February 19, 2026
BREAKING NEWS
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Malwa

ਪ੍ਰਜਾਪਤੀ ਸਮਾਜ ਦੇ 60 ਪਰਿਵਾਰ ਭਾਰਤੀ ਜਨਤਾ ਪਾਰਟੀ ਵਿੱਚ ਹੋਏ ਸ਼ਾਮਲ, ਪ੍ਰਨੀਤ ਕੌਰ ਨੇ ਸਾਰਿਆਂ ਦਾ ਕੀਤਾ ਸਵਾਗਤ

April 01, 2024 12:34 PM
SehajTimes

ਪਟਿਆਲਾ : ਸ਼ਹਿਰ ਦੀ ਗੋਪਾਲ ਕਾਲੋਨੀ ਵਿੱਚ ਰਹਿਣ ਵਾਲੇ ਪ੍ਰਜਾਪਤੀ ਸਮਾਜ ਦੇ ਕਰੀਬ 60 ਪਰਿਵਾਰ ਐਤਵਾਰ ਸ਼ਾਮ ਨੂੰ ਹੋਰ ਸਿਆਸੀ ਪਾਰਟੀਆਂ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਇਨ੍ਹਾਂ ਸਾਰੇ ਪਰਿਵਾਰਾਂ ਦਾ ਭਾਜਪਾ ਵਿੱਚ ਆਉਂਣ ਤੇ ਸਵਾਗਤ ਕੀਤਾ। ਭਾਜਪਾ ਵਿੱਚ ਸ਼ਾਮਲ ਹੋਣ ’ਤੇ ਪ੍ਰਨੀਤ ਕੌਰ ਨੂੰ ਵਿਕਾਸ ਦੀ ਦੇਵੀ ਕਹਿ ਕੇ ਨਾਅਰੇਬਾਜ਼ੀ ਕਰਦਿਆਂ ਇਲਾਕੇ ਦੇ ਲੋਕਾਂ ਵਲੋਂ ਵਧਾਈ ਦਿੱਤੀ ਗਈ। ਨਾਲ ਹੀ ਗੋਪਾਲ ਕਲੋਨੀ ਵਾਸੀਆਂ ਨੇ ਪ੍ਰਨੀਤ ਕੌਰ ਦਾ ਇਲਾਕੇ ਵਿੱਚ ਕਰਵਾਏ ਵਿਕਾਸ ਕਾਰਜਾਂ ਦੇ ਨਾਲ-ਨਾਲ 50 ਸਾਲ ਪੁਰਾਣੇ ਕੂੜੇ ਦੇ ਡੰਪ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਧੰਨਵਾਦ ਕੀਤਾ। ਇਲਾਕਾ ਨਿਵਾਸੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੋਪਾਲ ਕਲੋਨੀ ਦਾ ਇੱਕ ਵੀ ਮੈਂਬਰ ਕਦੇ ਨਹੀਂ ਭੁੱਲ ਸਕਦਾ ਕਿ ਪਿਛਲੇ ਸਾਲ ਜਦੋਂ ਇਹ ਇਲਾਕਾ ਹੜ੍ਹ ਨਾਲ ਪ੍ਰਭਾਵਿਤ ਹੋਇਆ ਸੀ ਤਾਂ ਬੀਬਾ ਜੈਇੰਦਰ ਕੌਰ, ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਆਪਣੀ ਜਾਨ ਦੀ ਪਰਵਾ ਨਾ ਕਰਦਿਆਂ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਤੱਕ ਜ਼ਰੂਰੀ ਸਮਾਨ ਪਹੁੰਚਾਉਣ ਅਤੇ ਹੜ੍ਹਾਂ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੱਕ ਪਹੁੰਚਾਉਣ ਵਿੱਚ ਵਿਸ਼ੇਸ ਭੂਮਿਕਾ ਨਿਭਾਈ ਸੀ। ਪ੍ਰਨੀਤ ਕੌਰ ਦੇ ਹੁਕਮਾਂ 'ਤੇ ਸਾਬਕਾ ਮੇਅਰ ਨੇ ਇਲਾਕੇ ਦੇ ਲੋਕਾਂ ਦੇ ਨਾਲ-ਨਾਲ ਇਲਾਕੇ ਦੇ ਪਸ਼ੂਆਂ ਨੂੰ ਵੀ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਸੀ।

ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਟਿਆਲਾ ਜ਼ਿਲ੍ਹਾ ਉਹਨਾਂ ਦਾ ਇੱਕ ਵੱਡਾ ਪਰਿਵਾਰ ਹੈ ਅਤੇ ਜਦੋਂ ਵੀ ਪਰਿਵਾਰ ਦੇ ਕਿਸੇ ਮੈਂਬਰ ਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਹਰ ਸੰਭਵ ਮਦਦ ਕਰਨ ਵਿੱਚ ਕਦੇ ਵੀ ਦੇਰੀ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਪਟਿਆਲਾ ਦੇ ਪੂਰਬੀ ਹਿੱਸੇ ਦੀ ਸਥਿਤੀ ਬਹੁਤ ਗੰਭੀਰ ਸੀ, ਪਰ ਉਨ੍ਹਾਂ ਨੇ ਆਪਣੀ ਪੁਰਾਤਨ ਰਵਾਇਤ ਦੀ ਪਾਲਣਾ ਕਰਦੇ ਹੋਏ ਵੱਡੀ ਨਦੀ ਨੂੰ ਨਾਥ ਚੂੜੇ ਦੀ ਸਦੀਆਂ ਪੁਰਾਣੀ ਰਸਮ ਨੂੰ ਪੂਰਾ ਕੀਤਾ ਅਤੇ ਕੁਝ ਘੰਟਿਆਂ ਬਾਅਦ ਵੱਡੀ ਨਦੀ ਸ਼ਾਤ ਹੋਣਾ ਸ਼ੁਰੂ ਹੋ ਗਈ ਸੀ। ਉਹਨਾਂ ਕਿਹਾ ਬੇਸ਼ੱਕ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਆਪੋ-ਆਪਣੇ ਢੰਗ ਨਾਲ ਪਟਿਆਲੇ ਦੇ ਇਨ੍ਹਾਂ ਪੁਰਾਤਨ ਰੀਤੀ-ਰਿਵਾਜਾਂ ਬਾਰੇ ਕਈ ਟਿੱਪਣੀਆਂ ਕੀਤੀਆਂ ਪਰ ਪਟਿਆਲਾ ਵਾਸੀਆਂ ਨੇ ਅਸਲੀਅਤ ਨੂੰ ਆਪਣੀਆਂ ਅੱਖਾਂ ਨਾਲ ਦੇਖਿਆ ਸੀ। ਲੋਕਸਭਾ ਮੈਂਬਰ ਪ੍ਰਨੀਤ ਕੌਰ ਨੇ ਕਿਸੇ ਵੀ ਸਿਆਸੀ ਪਾਰਟੀ ਦਾ ਨਾਂ ਲਏ ਬਿਨਾਂ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਨੇ ਸਿਰਫ਼ ਇਸ਼ਤਿਹਾਰ ਵਜੋਂ ਹੀ ਵਿਕਾਸ ਕੀਤਾ ਹੈ, ਪਰ 205 ਕਰੋੜ ਰੁਪਏ ਦੀ ਲਾਗਤ ਨਾਲ ਛੋਟੀ-ਵੱਡੀ ਨਦੀ ਦਾ ਸੁੰਦਰੀਕਰਨ, 6.80 ਕਰੋੜ ਰੁਪਏ ਦੀ ਲਾਗਤ ਨਾਲ ਡੰਪ ਵਾਲੀ ਥਾਂ 'ਤੇ ਰੈਮਿਡਿਏਸ਼ਨ ਪਲਾਂਟ।, ਸ਼ਹਿਰ ਦੇ ਅੰਦਰੇ ਹਿੱਸੇ ਲਈ ਸਿੰਗਲ ਵਾਇਰ ਸਿਸਟਮ, ਨਵਾਂ ਬੱਸ ਸਟੈਂਡ, ਦੋ ਨਵੀਆਂ ਯੂਨੀਵਰਸਿਟੀਆਂ, 502 ਕਰੋੜ ਰੁਪਏ ਦਾ ਨਹਿਰੀ ਪਾਣੀ ਦਾ ਪ੍ਰੋਜੈਕਟ, 19 ਕਰੋੜ ਰੁਪਏ ਦਾ ਸ਼੍ਰੀ ਗੁਰੂ ਨਾਨਕ ਦੇਵ ਡੇਅਰੀ ਪ੍ਰੋਜੈਕਟ, ਆਧੁਨਿਕ ਸਹੂਲਤਾਂ ਵਾਲੀ ਗਊਸ਼ਾਲਾ, ਕਰੋੜਾਂ ਰੁਪਏ ਦੇ ਪੱਛਮੀ ਬਾਈਪਾਸ ਦੇ ਨਿਰਮਾਣ ਲਈ ਟੈਂਡਰ ਜਾਰੀ ਕਰਵਾਉਣਾ, ਸੇਤੂ ਬੰਧਨ ਸਕੀਮ ਤਹਿਤ ਸ਼ਹਿਰ ਦੇ ਡੀਅਰ ਪਾਰਕ ਤੋਂ ਸਰਹਿੰਦ ਰੋਡ ਤੱਕ ਦੀ 10 ਕਿਲੋਮੀਟਰ ਲੰਬੀ ਸਿਟੀ ਰਿੰਗ ਰੋਡ ਨੂੰ ਮੰਜੂਰੀ ਦਵਾਉਂਣਾ, ਜੈਕਬ ਡਰੇਨ ਦਾ ਨਵੀਨੀਕਰਨ ਵਰਗੇ ਵੱਡੇ ਵਿਕਾਸ ਕਾਰਜ ਕੀਤੇ ਹਨ। ਹਰੇਕ ਸਾਲ ਘੱਗਰ ਤੋਂ ਹੋਣ ਵਾਲੇ ਨੁਕਸਾਨ ਨੂੰ ਪੂਰੀ ਤਰਾਂ ਰੋਕਣ ਲਈ ਬੀਤੇ ਦਿਨੀ ਕੇਂਦਰ ਸਰਕਾਰ ਤੋਂ ਮਨਜ਼ੂਰੀ ਲੈ ਲਈ ਗਈ ਹੈ, ਜਿਸ ਉੱਤੇ ਲੋਕਸਭਾ ਚੌਣਾ ਤੋਂ ਬਾਅਦ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। । ਇਸ ਤੋਂ ਇਲਾਵਾ ਉਨ੍ਹਾਂ ਨੇ ਪਟਿਆਲਾ ਲਈ ਕਈ ਵੱਡੇ ਪ੍ਰਾਜੈਕਟ ਉਲੀਕੇ ਹਨ, ਜਿਨ੍ਹਾਂ ਨੂੰ ਲੋਕ ਸਭਾ ਚੋਣਾਂ ਤੋਂ ਬਾਅਦ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਪੂਰਾ ਕਰਵਾਉਣਾ ਹੈ।

ਇਸ ਮੌਕੇ ਸਾਬਕਾ ਮੇਅਰ ਤੇ ਮੌਜੂਦਾ ਬੀਜੇਪੀ ਦੇ ਜਿਲਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਜਿਸ ਤਰ੍ਹਾਂ ਪਟਿਆਲਾ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਵਿਧਾਇਕ ਚੁਣਿਆ ਅਤੇ ਉਹ ਮੁੱਖ ਮੰਤਰੀ ਬਣੇ, ਉਸੇ ਤਰ੍ਹਾਂ ਲੋਕ ਸਭਾ ਚੋਣਾਂ ਵਿੱਚ ਪਟਿਆਲਾ ਦੇ ਲੋਕਾਂ ਨੇ ਮਹਾਰਾਣੀ ਪ੍ਰਨੀਤ ਕੌਰ ਨੂੰ ਚੁਣ ਕੇ ਕੇਂਦਰ ਵਿੱਚ ਕੇਂਦਰੀ ਮੰਤਰੀ ਵਨਾਉਣਾ ਹੈ। ਉਹਨਾਂ ਕਿਆ ਕਿ ਇਸ ਦਾ ਸਿੱਧਾ ਲਾਭ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਮਿਲੇਗਾ। ਇਸ ਮੌਕੇ ਸਾਬਕਾ ਕੌਂਸਲਰ ਗਿੰਨੀ ਨਾਗਪਾਲ, ਹਰੀਸ਼ ਕਪੂਰ, ਗੁਰਮੀਤ ਸਿੰਘ ਪ੍ਰਜਾਪਤੀ, ਹਰਪ੍ਰੀਤ ਸਿੰਘ, ਸਚਿਨ ਢੰਡ, ਸਾਗਰ ਗੁਰੀ, ਹੈਪੀ ਸੋਫਤ, ਸਾਹਿਲ, ਪੂਨਮ, ਰਵੀ ਭਾਰਦਵਾਜ ਅਤੇ ਸ਼ੰਕਰ ਆਦਿ ਮੁੱਖ ਤੌਰ ’ਤੇ ਹਾਜ਼ਰ ਸਨ।

Have something to say? Post your comment

 

More in Malwa

ਗੁਰਦੁਆਰਾ ਈਸ਼ਰਸਰ ਸਾਹਿਬ ਪੁਲ ਕਲਿਆਣ ਵਿਖੇ ਧਾਰਮਿਕ ਦੀਵਾਨ 6 ਤੋਂ 10 ਮਾਰਚ ਤੱਕ : ਬਾਬਾ ਵਿਸਾਖਾ ਸਿੰਘ ਜੀ

ਸ਼ੇਰੋਂ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਤਿੱਖੀ ਬਹਿਸ 

ਡਿਪਟੀ ਕਮਿਸ਼ਨਰ ਫਰੀਦਕੋਟ ਨੇ 163 ਤਹਿਤ ਕੀਤੇ ਹੁਕਮ ਜਾਰੀ

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

ਪਿੰਡ ਕੁਠਾਲਾ ਵਿਖੇ ਧਰਮਸ਼ਾਲਾ ਕਿਲੇ ਵਾਲੀ 'ਚ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਸਾਹਿਬ ਕਰਵਾਇਆ

ਕਿਸਾਨਾਂ ਨੇ ਬਠਿੰਡਾ ਧਰਨੇ ਦੀਆਂ ਤਿਆਰੀਆਂ ਵਿੱਢੀਆਂ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ

ਪੰਜਾਬ ‘ਚ ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ

ਕਿਸਾਨਾਂ ਨੇ ਫੂਕੀਆਂ ਭਾਰਤ ਅਮਰੀਕਾ ਵਪਾਰ ਸਮਝੌਤੇ ਦੀਆਂ ਕਾਪੀਆਂ