Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੁੱਖ ਮੰਤਰੀ ਵੱਲੋਂ ਕਿਸਾਨਾਂ ਖਿਲਾਫ ਦਰਜ ਕੇਸ ਵਾਪਸ ਲੈਣ ਦਾ ਐਲਾਨ

September 16, 2020 07:42 PM
Surjeet Singh Talwandi

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਵਿੱਚ ਟ੍ਰੈਫਿਕ ਜਾਮ ਨਾ ਕੀਤਾ ਜਾਵੇ ਅਤੇ ਨਾ ਹੀ ਧਾਰਾ 144 ਦੀ ਉਲੰਘਣਾ ਕੀਤੀ ਜਾਵੇ। ਮੁੱਖ ਮੰਤਰੀ ਨੇ ਇਸ ਦੇ ਨਾਲ ਹੀ ਇਹ ਸਪੱਸ਼ਟ ਕੀਤਾ ਕਿ ਧਾਰਾ 144 ਦੀ ਉਲੰਘਣਾ ਦੇ ਮਾਮਲੇ ਵਿੱਚ ਕੋਈ ਕੇਸ ਦਰਜ ਨਹੀਂ ਕੀਤਾ ਜਾਵੇਗਾ ਕਿਉਂਕਿ ਉਹ ਆਪਣੀ ਜ਼ਿੰਦਗੀ ਅਤੇ ਰੋਜ਼ੀ ਰੋਟੀ ਲਈ ਸੰਘਰਸ਼ ਕਰ ਰਹੇ ਹਨ। 👉👉ਖੇਤੀਬਾੜੀ ਆਰਡੀਨੈਂਸ ਸੰਸਦ ਵਿੱਚ ਪੇਸ਼ ਕਰਨ ਨਾਲ ਅਕਾਲੀ ਦਲ ਦਾ ਝੂਠਾ ਚਿਹਰਾ ਨੰਗਾ ਹੋਇਆ: ਕੈਪਟਨ ਅਮਰਿੰਦਰ ਸਿੰਘ http://www.sehajtimes.com/go/108.aspx
ਪੰਜਾਬ ਕਾਂਗਰਸ ਵੱਲੋਂ ਖੇਤੀਬਾੜੀ ਵਿਰੋਧੀ ਬਿੱਲਾਂ ਖਿਲਾਫ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੰਨਾਂ ਪ੍ਰਦਰਸ਼ਨਕਾਰੀ ਕਿਸਾਨਾਂ ਖਿਲਾਫ ਧਾਰਾ 144 ਦੀ ਉਲੰਘਣਾ ਦੇ ਪਹਿਲਾ ਹੀ ਕੇਸ ਦਰਜ ਹੋ ਚੁੱਕੇ ਹਨ, ਉਹ ਵਾਪਸ ਲਏ ਜਾਣਗੇ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕਿਸਾਨ ਇਸ ਲਈ ਕਾਨੂੰਨ ਦੀ ਉਲੰਘਣਾ ਕਰ ਰਹੇ ਹਨ ਕਿਉਂਕਿ ਇਹ ਆਰਡੀਨੈਂਸ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਰਬਾਦ ਕਰ ਦੇਣਗੇ।
ਮੁੱਖ ਮੰਤਰੀ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਸੂਬਾ ਕਾਂਗਰਸ ਅਤੇ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਕਾਨੂੰਨ ਪੰਜਾਬ ਅਤੇ ਖੇਤੀਬਾੜੀ ਨੂੰ ਤਬਾਹ ਕਰ ਦੇਣਗੇ ਜੋ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਇਹ ਆਰਡੀਨੈਂਸ ਘੱਟੋ-ਘੱਟ ਸਮਰਥਨ ਮੁੱਲ ਦੇ ਖਾਤਮੇ ਦਾ ਰਾਹ ਪੱਧਰਾ ਕਰਨਗੇ ਜੋ ਪੰਜਾਬ ਅਤੇ ਸਮੁੱਚੇ ਦੇਸ਼ ਲਈ ਬਹੁਤ ਘਾਤਕ ਸਿੱਧ ਹੋਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰੋਸ ਪ੍ਰਦਰਸ਼ਨਾਂ ਨੂੰ ਦਿੱਲੀ ਕੇਂਦਰ ਸਰਕਾਰ ਦੀਆਂ ਬਰੂਹਾਂ 'ਤੇ ਲੈ ਕੇ ਜਾਣ ਅਤੇ ਕਾਂਗਰਸ ਪਾਰਟੀ ਉਨ੍ਹਾਂ ਨੂੰ ਵਿਸ਼ਵਾਸ ਦਿਵਾਉਂਦੀ ਹੈ ਕਿ ਇਸ ਸੰਘਰਸ਼ ਵਿੱਚ ਉਹ ਉਨ੍ਹਾਂ ਦੇ ਨਾਲ ਹਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ