Saturday, December 13, 2025

Majha

ਸੈਕੰਡਰੀ ਸਮਾਰਟ ਸਕੂਲ ਖਾਲੜਾ ਦਾ ਸਲਾਨਾ ਨਤੀਜਾ 100 % ਰਿਹਾ ਹੈ

April 01, 2024 06:13 PM
Manpreet Singh khalra

ਖਾਲੜਾ : ਸਰਕਾਰੀ. ਸੀਨੀ. ਸੈਕੰ ਸਕੂਲ ਖਾਲੜਾ ਨੇ ਵਿਦਿਆਰਥੀਆ ਦਾ ਨਤੀਜਾ ਐਲਾਨਿਆ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਾਲੜਾ ਦਾ ਸਲਾਨਾ ਨਤੀਜਾ 100 % ਰਿਹਾ ਹੈ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਹਰਜੀਤ ਸਿੰਘ ਨੇ ਨਤੀਜੇ ਸਬੰਧੀ ਬੋਲਦਿਆਂ ਕਿਹਾ ਕਿ ਛੇਵੀ ਕਲਾਸ ਵਿੱਚੋਂ ਦਮਨਪ੍ਰੀਤ ਸਿੰਘ ਭਾਟੀਆ ਪੁੱਤਰ ਹਰਵਿੰਦਰ ਸਿੰਘ ਪਹਿਲੇ ਸਥਾਨ ਤੇ ਗੁਰਸ਼ਾਨ ਸਿੰਘ ਦੂਜਾ ਅਤੇ ਅਰਮਾਨਦੀਪ ਸਿੰਘ ਤੀਜਾ ਸਥਾਨ ਹਾਸਲ ਕੀਤਾ । ਸਤਵੀ ਕਲਾਸ ਦੇ ਨਤੀਜੇ ਵਿੱਚ ਹਰਪ੍ਰੀਤ ਸਿੰਘ ਪਹਿਲਾ ਐਸਪਰੀਤ ਸਿੰਘ ਦੂਜਾ, ਅਤੇ ਗੁਰਤਾਜਦੀਪ ਸਿੰਘ ਤੀਜਾ ਸਥਾਨ ਕੀਤਾ । ਨੋਵੀ ਕਲਾਸ ਵਿੱਚੋਂ ਗੁਰਲਾਲ ਸਿੰਘ ਨੇ ਪਹਿਲਾ , ਹਰਪ੍ਰੀਤ ਸਿੰਘ ਨੇ ਦੂਜਾ, ਲਵਪ੍ਰੀਤ ਸਿੰਘ ਤੀਜਾ ਸਥਾਨ ਹਾਸਲ ਕੀਤਾ ਅਤੇ ਗਿਆਰਵੀ ਕਲਾਸ ਦੇ ਨਤੀਜਿਆਂ ਵਿੱਚੋ ਜਗਦੀਪ ਸਿੰਘ ਪਹਿਲਾ ਅਰਸ਼ਦੀਪ ਸਿੰਘ ਨੇ ਦੂਜਾ ਅਤੇ ਹਰਮਨਦੀਪ ਸਿੰਘ ਤੀਜਾ ਸਥਾਨ ਹਾਸਲ ਕੀਤਾ । ਇਸ ਮੌਕੇ ਸਕੂਲ ਪ੍ਰਿੰਸੀਪਲ ਹਰਜੀਤ ਸਿੰਘ ਨੇ ਅਵਲ ਆਏ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਹਰਜੀਤ ਸਿੰਘ ਨੇ ਆਖਿਆ ਕਿ ਸਰਕਾਰੀ ਸਕੂਲ ਕਿਸੇ ਪੱਖੋਂ ਵੀ ਘੱਟ ਨਹੀ ਹਨ ਇਥੇ ਪੜਦਿਆਂ ਬੱਚਿਆ ਨੂੰ ਸਰਕਾਰ ਵੱਲੋਂ ਫ੍ਰੀ ਖਾਣਾ, ਵਰਦੀਆਂ, ਫ੍ਰੀ ਕਿਤਾਬਾਂ ਦੀ ਸਹੂਲਤ ਦਿੱਤੀ ਜਾਂਦੀ ਹੈ । ਇਸ ਲਈ ਸਰਕਾਰੀ ਸਕੂਲ ਕਿਸੇ ਪੱਖੋਂ ਵੀ ਪ੍ਰਾਈਵੇਟ ਸਕੂਲਾ ਨਾਲੋਂ ਕਿਸੇ ਗੱਲੋਂ ਵੀ ਘੱਟ ਨਹੀ ਹਨ । ਉਹਨਾਂ ਕਿਹਾ ਕਿ ਸਾਰੇ ਅਧਿਆਪਕ ਸਾਹਿਬਾਨ ਬੱਚਿਆ ਨੂੰ ਵਧੀਆ ਤਰੀਕੇ ਨਾਲ ਪੜਾਈ ਕਰਵਾਉਂਦੇ ਹਨ ਜਿਸ ਕਰਕੇ ਪੜਾਈ ਵਿੱਚੋ ਬੱਚੇ ਅੱਵਲ ਆ ਰਹੇ ਹਨ । ਇਸ ਮੌਕੇ ਪ੍ਰਿੰਸੀਪਲ ਹਰਜੀਤ ਸਿੰਘ ਨੇ ਪੜਾਈ ਵਿੱਚੋਂ ਅਵਲ ਆਏ ਬੱਚਿਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ । ਇਸ ਮੌਕੇ ਅਧਿਆਪਕ ਪ੍ਰਦੀਪ ਕੁਮਾਰ ਸੰਦੀਪ ਧਵਨ, ਜਗਜੀਤ ਸਿੰਘ ਰਮਨਦੀਪ, ਸੁਖਪਾਲ ਸਿੰਘ, ਅਕਾਸ਼ਦੀਪ, ਰਾਕੇਸ਼ ਕੁਮਾਰ, ਪ੍ਰਵੀਨ ਕੁਮਾਰ, ਮੈਡਮ ਬਲਜੀਤ ਕੌਰ, ਜਗਜੀਤ ਕੌਰ, ਸਰੋਜ਼ ਰਾਨੀ, ਕੰਵਲਜੀਤ ਕੌਰ, ਕੁਲਦੀਪ ਸਿੰਘ, ਮਹਾਂਬੀਰ ਸਿੰਘ, ਗੁਰਸੇਵਕ ਸਿੰਘ ਆਦਿ ਹਾਜ਼ਰ ਸਨ ।

Have something to say? Post your comment

 

More in Majha

ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ

ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਬਟਾਲਾ ਦੇ ਮੋਬਾਈਲ ਸਟੋਰ 'ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਖੇਤਾਂ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਹੱਤਿਆ ਦਾ ਸ਼ੱਕ ਪੁਲਿਸ ਵੱਲੋਂ ਕੇਸ ਦਰਜ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ

ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ