Monday, May 20, 2024

Malwa

ਜ਼ਿਲ੍ਹੇ ਦੀ ਹਦੂਦ ਅੰਦਰ ਕਣਕ ਦੀ ਰਹਿੰਦ- ਖੂੰਹਦ ਨੂੰ ਅੱਗ ਲਗਾਉਣ ‘ਤੇ ਸਖ਼ਤ ਪਾਬੰਦੀ :  ਡਾ. ਪੱਲਵੀ

April 01, 2024 06:41 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਜ਼ਿਲ੍ਹਾ ਮੈਜਿਸਟਰੇਟ ਡਾ. ਪੱਲਵੀ ਵਲੋਂ ਫੋਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144  ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲਰੇਕੋਟਲਾ ਅੰਦਰ  ਕਣਕ  ਦੀ ਰਹਿੰਦ- ਖੂੰਹਦ (ਨਾੜ) ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾ ਦਿੱਤੀ ਹੈ। ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ। ਡਾ. ਪੱਲਵੀ ਨੇ ਹਦਾਇਤ ਕਰਦਿਆਂ ਕਿਹਾ ਕਿ ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਉਪਰੰਤ ਕਣਕ ਦੇ ਨਾੜ ਨੂੰ ਕਿਸਾਨਾਂ ਵਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਤੇ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ। ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦਾ ਉਪਯੋਗੀ ਜੀਵਨ ਮਾਦਾ (ਕੱਲੜ) ਜੋ ਕਿ ਜ਼ਮੀਨ ਲਈ ਬਹੁਤ ਲਾਭਦਾਇਕ ਹੈ, ਦਾ ਵੀ ਨੁਕਸਾਨ ਹੁੰਦਾ ਹੈ। ਜਮੀਨ ਦੀ ਉਪਰਲੀ ਸਤ੍ਹਾ ਜਲਣ ਕਾਰਨ ਇਸ ਵਿੱਚ ਮੌਜੂਦ ਕਈ ਲਾਭ ਦਾਇਕ ਜੀਵਾਣੂ ਮਰ ਜਾਂਦੇ ਹਨ ਜਿਸ ਨਾਲ ਖੇਤ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੁਆਲੇ ਮੌਜੂਦ ਰਹਿੰਦ- ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ। ਇਸ ਨਾਲ ਆਲੇ ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਅੱਗ ਲੱਗਣ ਨਾਲ ਵੱਡੇ ਹਾਦਸੇ ਵਾਪਰਨ ਦਾ ਵੀ ਡਰ ਹੁੰਦਾ ਹੈ। ਜਿਸ ਦਾ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸਦਾ ਅਸਰ ਦੇਸ਼ ਦੇ ਉਤਪਾਦਨ ‘ਤੇ ਪੈਂਦਾ ਹੈ। ਜਿਸ ਕਰਕੇ ਕਣਕ ਦੀ ਰਹਿੰਦ- ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣਾ ਜਰੂਰੀ ਹੈ। ਇਹ ਹੁਕਮ ਆਮ ਲੋਕਾਂ ‘ਤੇ ਮਿਤੀ 1 ਅਪ੍ਰੈਲ ਤੋ 31 ਮਈ ਤੱਕ ਲਾਗੂ ਰਹੇਗਾ।

 

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ