Monday, May 20, 2024

Malwa

ਵਿਜੀਲੈਂਸ ਕਰਮਚਾਰੀਆਂ ਦੇ ਨਾਮ ਉੱਤੇ ਰਿਸ਼ਵਤ ਲੈਣ ਵਾਲੇ ਗ੍ਰਿਫਤਾਰ

April 02, 2024 11:04 AM
Daljinder Singh Pappi
ਪਟਿਆਲਾ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੋਮਵਾਰ ਨੂੰ ਵਿਜੀਲੈਂਸ ਦੇ ਕਰਮਚਾਰੀਆਂ ਦੇ ਨਾਮ ਉਪਰ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਆਮ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਪਰਮਜੀਤ ਸਿੰਘ ਉਰਫ਼ ਪੰਮਾ ਵਾਸੀ ਪਿੰਡ ਡਰੋਲੀ ਜ਼ਿਲ੍ਹਾ ਪਟਿਆਲਾ ਅਤੇ ਸਾਹਿਲ ਗੋਇਲ ਵਾਸੀ ਪਟਿਆਲਾ ਵਜੋਂ ਹੋਈ ਹੈ। ਉਕਤ ਮੁਲਜ਼ਮਾਂ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਅਰਨੇਟੂ ਦੇ ਵਸਨੀਕ ਜਗਸੀਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਕਾਬੂ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਦੀ ਮਾਤਾ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਕੀਤੀ ਕਥਿਤ ਧਾਂਦਲੀ ਦੇ ਦੋਸ਼ਾਂ ਸਬੰਧੀ ਚੱਲ ਰਹੀ ਜਾਂਚ ਵਿੱਚ ਵਿਜੀਲੈਂਸ ਬਿਉਰੋ ਦੇ ਕਰਮਚਾਰੀਆਂ ਰਾਹੀਂ ਮੱਦਦ ਕਰਨ ਬਦਲੇ 2,50,000 ਰੁਪਏ ਰਿਸ਼ਵਤ ਲਈ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ-ਵ-ਦੁਰਸਤ ਪਾਏ ਗਏ ਹਨ। ਇਸ ਉਪਰੰਤ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਤਹਿਤ 28 ਮਾਰਚ ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਨੰਬਰ 16 ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ