Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਲਾਇਸੰਸਧਾਰਕਾਂ ਨੂੰ ਹਥਿਆਰ ਜਮ੍ਹਾਂ ਕਰਾਉਣ ਦੇ ਹੁਕਮ

April 02, 2024 11:43 AM
SehajTimes

ਮੋਹਾਲੀ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਅਤੇ ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਅਸਲਾ ਲਾਇਸੰਸ ਧਾਰਕਾਂ ਨੂੰ ਆਪਣਾ ਅਸਲਾ ਨਜ਼ਦੀਕੀ ਪੁਲਿਸ ਸਟੇਸ਼ਨ ਵਿੱਚ ਤੁਰੰਤ ਪ੍ਰਭਾਵ ਨਾਲ ਜਮ੍ਹਾ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਸਟੇਸ਼ਨ ਵੱਲੋਂ ਅਸਲਾ ਜਮ੍ਹਾਂ ਕਰਵਾਉਣ 'ਤੇ ਕੋਈ ਫੀਸ ਨਹੀਂ ਲਈ ਜਾਵੇਗੀ ਜਦਕਿ ਅਸਲਾ ਡੀਲਰ ਕੋਲ 200 ਰੁਪਏ ਪ੍ਰਤੀ ਮਹੀਨਾ ਹਥਿਆਰ ਜਮ੍ਹਾ ਕਰਵਾਉਣ ਦੀ ਮਾਮੂਲੀ ਫੀਸ ਅਦਾ ਕਰਨੀ ਪਵੇਗੀ। ਅੱਜ ਜ਼ਿਲ੍ਹੇ ਵਿੱਚ ਅਸਲਾ ਲਾਇਸੰਸ ਜਮ੍ਹਾਂ ਕਰਵਾਉਣ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨੇ ਏ.ਡੀ.ਸੀ.(ਜ) ਨੂੰ ਕਿਹਾ ਕਿ ਉਹ ਅਸਲਾ ਲਾਇਸੰਸਧਾਰਕਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਹਰੇਕ ਅਸਲਾ ਡੀਲਰ ਦੇ ਬਾਹਰ ਜਮ੍ਹਾਂ ਫੀਸ ਡਿਸਪਲੇ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਡਿਸਪਲੇ ਨੋਟਿਸਾਂ ਦੀ ਵੀ ਅਚਨਚੇਤ ਜਾਂਚ ਕੀਤੀ ਜਾਵੇ।

ਜ਼ਿਲ੍ਹਾ ਮੈਜਿਸਟਰੇਟ ਨੇ ਅੱਗੇ ਦੱਸਿਆ ਕਿ ਸੀਆਰਪੀਸੀ ਦੀ ਧਾਰਾ 144 ਅਧੀਨ 16 ਮਾਰਚ, 2024 ਤੋਂ ਜ਼ਿਲ੍ਹੇ ਵਿੱਚ ਅਸਲਾ, ਗੋਲਾ ਬਾਰੂਦ, ਵਿਸਫੋਟਕ ਜਲਣਸ਼ੀਲ ਵਸਤੂਆਂ ਅਤੇ ਤੇਜ਼ਧਾਰ ਹਥਿਆਰਾਂ ਨੂੰ ਲੈ ਕੇ ਜਾਣ 'ਤੇ ਪਾਬੰਦੀ ਸਬੰਧੀ ਮਨਾਹੀ ਵਾਲਾ ਹੁਕਮ ਪਹਿਲਾਂ ਹੀ ਲਾਗੂ ਹੈ। ਉਨ੍ਹਾਂ ਨੇ ਕਿਹਾ ਕਿ ਇਸ ਹੁਕਮ ਦੀ ਪਾਲਣਾ ਨਾ ਕਰਨ 'ਤੇ ਕਾਨੂੰਨੀ ਤੌਰ 'ਤੇ ਕਾਰਵਾਈ ਕੀਤੀ ਜਾ ਸਕਦੀ ਹੈ ਅਤੇ ਭਾਰਤੀ ਦੰਡਾਵਲੀ ਦੀਆਂ ਉਚਿਤ ਧਾਰਾਵਾਂ ਅਤੇ ਹੋਰ ਸਬੰਧਤ ਕਾਨੂੰਨਾਂ ਦੇ ਤਹਿਤ ਮੁਕੱਦਮਾ ਚਲਾਇਆ ਜਾ ਸਕਦਾ ਹੈ। ਹਾਲਾਂਕਿ, ਇਹ ਹੁਕਮ ਫੌਜ, ਅਰਧ ਸੈਨਿਕ ਬਲਾਂ ਅਤੇ ਬਾ-ਵਰਦੀ ਪੁਲਿਸ ਕਰਮਚਾਰੀਆਂ, ਬੈਂਕ ਗਾਰਡਾਂ ਅਤੇ ਬੈਂਕਾਂ ਦੇ ਨਕਦੀ ਅਤੇ ਕੈਸ਼ ਲੈ ਕੇ ਜਾਣ ਵਾਲੇ ਵਾਹਨਾਂ ਦੇ ਕਰਮਚਾਰੀਆਂ ਲਈ ਲਾਗੂ ਹੋਣ ਯੋਗ ਨਹੀਂ ਹੋਵੇਗਾ ਜੋ ਅਧਿਕਾਰਤ ਤੌਰ 'ਤੇ ਹਥਿਆਰ ਰੱਖਣ ਅਤੇ ਲੈ ਕੇ ਚੱਲਣ ਦੇ ਅਧਿਕਾਰਤ ਹਨ ਅਤੇ ਆਪਣੀ ਸਰਕਾਰੀ ਡਿਊਟੀ ਦੇ ਹਿੱਸੇ ਵਜੋਂ ਹਥਿਆਰ ਲੈ ਕੇ ਜਾਂਦੇ ਹਨ। ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਈ ਸੀ ਆਈ ਦੇ ਆਦੇਸ਼ ਨੰਬਰ 464/L&O/2007/PLN-1 ਮਿਤੀ 08.01.2017 ਦੇ ਤਹਿਤ ਛੋਟ ਦਿੱਤੀ ਜਾਵੇਗੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ, ਸਹਾਇਕ ਕਮਿਸ਼ਨਰ (ਜ) ਡੇਵੀ ਗੋਇਲ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਵੀ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ