Wednesday, November 26, 2025

Chandigarh

ਰਬੀ ਸੀਜ਼ਨ 2024-25 ਦੌਰਾਨ ਕਣਕ ਦੀ ਖਰੀਦ ਦਾ ਸੀਜ਼ਨ ਅੱਜ ਤੋਂ ਸ਼ੁਰੂ

April 02, 2024 02:13 PM
SehajTimes
ਚੰਡੀਗੜ੍ਹ : ਰਬੀ ਸੀਜ਼ਨ 2024-25 ਦੌਰਾਨ ਕਣਕ ਦੀ ਖਰੀਦ ਦਾ ਸੀਜ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ ਜੋ ਕਿ 31.05.2024 ਨੂੰ ਮੁਕੰਮਲ ਹੋਵੇਗਾ। ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਸ਼੍ਰੀ ਵਿਕਾਸ ਗਰਗ ਨੇ ਦੱਸਿਆ ਕਿ ਰਾਜ ਵਿੱਚ 1908 ਰੈਗੂਲਰ ਖਰੀਦ ਕੇਂਦਰਾਂ ਨੂੰ ਮੰਡੀ ਯਾਰਡ ਐਲਾਨ ਕੇ ਸਮੂਹ ਖਰੀਦ ਏਜੰਸੀਆਂ ਵਿਚਕਾਰ ਖਰੀਦ ਕੇਂਦਰਾਂ ਦੀ ਅਲਾਟਮੈਂਟ ਕੀਤੀ ਗਈ ਹੈ। ਮੰਡੀਆਂ ਵਿੱਚ ਖਰੀਦ ਦੇ ਕੰਮ ਨੂੰ ਨਿਰਵਿਘਨ ਨੇਪਰ੍ਹੇ ਚਾੜਨ ਲਈ ਆਰਜ਼ੀ ਖਰੀਦ ਕੇਂਦਰ ਵੀ ਖੋਲ੍ਹੇ ਜਾ ਰਹੇ ਹਨ। ਰਾਜ ਦੀਆਂ ਖਰੀਦ ਏਜੰਸੀਆਂ ਨੂੰ 115.50 ਲੱਖ ਮੀਟਰਕ ਟਨ ਦੇ ਬਣਦੇ ਹਿੱਸੇ ਦੀ ਕਣਕ ਦੀ ਖਰੀਦ ਕਰਨ ਲਈ 30,770.36 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ ਲੋੜੀਂਦੀ ਸੀ, ਜਿਸ ਦੇ ਸਬੰਧ ਵਿੱਚ ਅਪ੍ਰੈਲ ਮਹੀਨੇ ਵਿੱਚ ਕਣਕ ਦੀ ਖਰੀਦ ਲਈ 27077.91 ਕਰੋੜ ਰੁਪਏ ਦੀ ਸੀ.ਸੀ.ਐੱਲ ਪ੍ਰਾਪਤ ਹੋ ਚੁੱਕੀ ਹੈ ਅਤੇ ਬਾਕੀ ਦੀ ਸੀ.ਸੀ.ਐੱਲ. ਮਈ 2024 ਦੌਰਾਨ ਪ੍ਰਾਪਤ ਹੋ ਜਾਵੇਗੀ।
 
ਕਣਕ ਦੀ ਭਰਾਈ ਲਈ ਰਾਜ ਦੀਆਂ ਖਰੀਦ ਏਜੰਸੀਆਂ ਨੂੰ 4.62 ਲੱਖ ਜੂਟ ਗੱਠਾਂ ਲੋੜੀਂਦੀਆਂ ਹਨ, ਜਿਸ ਵਿੱਚੋਂ ਰਾਜ ਦੀਆਂ ਖਰੀਦ ਏਜੰਸੀਆਂ ਪਾਸ 31 ਮਾਰਚ, 2024 ਤੱਕ 3.51 ਲੱਖ ਜੂਟ ਗੱਠਾਂ ਉਪਲਬਧ ਹਨ ਅਤੇ ਬਾਕੀ ਦੀਆਂ ਗੱਠਾਂ ਸੀਜ਼ਨ ਦੌਰਾਨ ਪ੍ਰਾਪਤ ਹੋ ਜਾਣਗੀਆਂ। ਦੂਜੇ ਰਾਜਾਂ ਤੋਂ ਅਣ-ਅਧਿਕਾਰਤ ਤੌਰ ਉੱਤੇ ਮੁੜ ਪੰਜਾਬ ਰਾਜ ਵਿੱਚ ਐਮ.ਐੱਸ.ਪੀ ਤੇ ਵੇਚਣ ਲਈ ਲਿਆਂਦੀ ਜਾਣ ਵਾਲੀ ਪੀ.ਡੀ.ਐੱਸ./ ਨੁਕਸਾਨੀ ਕਣਕ ਨੂੰ ਰੋਕਣ ਲਈ ਡਾਇਰੈਕਟਰ ਜਨਰਲ ਪੁਲਿਸ ਅਤੇ ਪੰਜਾਬ ਮੰਡੀ ਬੋਰਡ ਅਤੇ ਹੋਰ ਸਬੰਧਤਾਂ ਨੂੰ ਪੰਜਾਬ ਰਾਜ ਦੇ ਅੰਤਰਰਾਜੀ ਬੈਰੀਅਰਾਂ ਉੱਤੇ ਨਾਕੇ ਲਗਾਉਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਤਾਂ ਜੋ ਕਣਕ ਦੀ ਬੋਗਸ ਖਰੀਦ ਨੂੰ ਰੋਕਿਆ ਜਾ ਸਕੇ। ਰਾਜ ਦੇ ਨਾਲ ਲੱਗਦੇ 21 ਅੰਤਰਰਾਜ਼ੀ ਬੈਰੀਅਰਾਂ ਉੱਤੇ ਨਾਕੇ ਸਥਾਪਿਤ ਕਰ ਦਿੱਤੇ ਗਏ ਹਨ। ਸਬੰਧਤ ਜ਼ਿਲਿਆਂ ਵਿੱਚ ਲੋੜ ਅਨੁਸਾਰ ਲੋੜੀਂਦੇ ਕਵਰ ਸਮੇਂ ਸਿਰ ਸਪਲਾਈ ਕਰ ਦਿੱਤੇ ਜਾਣਗੇ ਤਾਂ ਜੋ ਕਣਕ ਨੂੰ ਚੰਗੀ ਤਰ੍ਹਾਂ ਸੰਭਾਲਿਆ ਜਾ ਸਕੇ।

Have something to say? Post your comment

 

More in Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਮੋਹਾਲੀ ‘ਚ ਆਸ਼ਾ ਵਰਕਰਾਂ ਦੀ ਮੀਟਿੰਗ, 2 ਦਸੰਬਰ ਦੀ ਸੂਬਾ ਪੱਧਰੀ ਰੈਲੀ ਲਈ ਜੋਸ਼ ਭਰਪੂਰ ਤਿਆਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ