Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਆਂਢੀ ਰਾਜਾਂ ਤੋਂ ਕਣਕ ਦੀ ਆਮਦ 'ਤੇ ਸਖ਼ਤ ਨਜ਼ਰ ਰੱਖਣ ਦੇ ਹੁਕਮ

April 02, 2024 02:37 PM
SehajTimes

ਮੋਹਾਲੀ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਗੁਆਂਢੀ ਰਾਜਾਂ ਤੋਂ ਕਣਕ ਦੀ ਗੈਰ-ਕਾਨੂੰਨੀ ਆਮਦ ਨੂੰ ਰੋਕਣ ਲਈ ਸਖ਼ਤੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪੁਲਿਸ ਨੂੰ ਸਖ਼ਤ ਚੌਕਸੀ ਰੱਖਣ ਅਤੇ ਝਰਮੜੀ ਬੈਰੀਅਰ ਅਤੇ ਬਨੂੜ ਤੇਪਲਾ ਰੋਡ 'ਤੇ ਵਿਸ਼ੇਸ਼ ਅੰਤਰਰਾਜੀ ਸਰਹੱਦੀ ਨਾਕੇ ਲਗਾਉਣ ਲਈ ਆਖਿਆ ਹੈ। ਉਨ੍ਹਾਂ ਜ਼ਿਲ੍ਹਾ ਮੰਡੀ ਅਧਿਕਾਰੀਆਂ ਅਤੇ ਮਾਰਕੀਟ ਕਮੇਟੀ ਦੇ ਸਕੱਤਰਾਂ ਨੂੰ ਸਥਾਨਕ ਮੰਡੀਆਂ ਵਿੱਚ ਹੋਰ ਰਾਜਾਂ ਤੋਂ ਕਣਕ ਦੀ ਆਮਦ 'ਤੇ ਨਜ਼ਰ ਰੱਖਣ ਦੇ ਹੁਕਮ ਵੀ ਦਿੱਤੇ। ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਹਰਿਆਣਾ ਦੀ ਸਰਹੱਦ ਨਾਲ ਲੱਗਦੀਆਂ ਮੰਡੀਆਂ ਵਿੱਚ ਬਾਹਰੋਂ ਵੱਡੀ ਮਾਤਰਾ ਚ ਫ਼ਸਲ ਆਉਣ ਕਾਰਨ ਥਾਂ ਦੀ ਤੰਗੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸਥਾਨਕ ਕਮਿਸ਼ਨ ਏਜੰਟਾਂ ਜਾਂ ਹੋਰ ਪ੍ਰਬੰਧਾਂ ਰਾਹੀਂ ਦੂਜੇ ਰਾਜਾਂ ਤੋਂ ਫਸਲ ਦੀ ਆਮਦ ਕਾਰਨ ਖਰੀਦ ਪ੍ਰਕਿਰਿਆ ਵਿੱਚ ਰੁਕਾਵਟ ਬਣਦੀ ਹੈ। ਜਦ ਕਿ ਕਿ ਸਥਾਨਕ ਸਿਵਲ ਪ੍ਰਸ਼ਾਸਨ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡਾਂ ਤੋਂ ਕਣਕ ਦੀ ਅਨੁਮਾਨਤ ਆਮਦ ਲਈ ਪ੍ਰਬੰਧ ਕਰਦਾ ਹੈ ਪਰ ਇਨ੍ਹਾਂ ਮੰਡੀਆਂ ਵਿੱਚ ਗੁਆਂਢੀ ਰਾਜਾਂ ਤੋਂ ਕਣਕ ਦੀ ਗੈਰ-ਕਾਨੂੰਨੀ ਵਿਕਰੀ ਕਾਰਨ ਪ੍ਰਬੰਧਾਂ ਵਿੱਚ ਮੁਸ਼ਕਿਲ ਆਉਂਦੀ ਹੈ।

ਇਸ ਦਾ ਸਖ਼ਤ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਅੰਤਰਰਾਜੀ ਸਰਹੱਦੀ ਚੌਕੀਆਂ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ‘ਹੋਰ ਰਾਜ ਦੀ ਕਣਕ’ ਜ਼ਿਲ੍ਹੇ ਵਿੱਚ ਨਾ ਆ ਸਕੇ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਪੁਲੀਸ ਨੂੰ ਹਾੜੀ ਦੇ ਮੰਡੀਕਰਨ ਸੀਜ਼ਨ ਦੇ ਮੱਦੇਨਜ਼ਰ ਮੰਡੀਆਂ ਵਿੱਚ ਪੁਲੀਸ ਮੁਲਾਜ਼ਮ ਤਾਇਨਾਤ ਕਰਨ ਦੀ ਵੀ ਅਪੀਲ ਕੀਤੀ ਤਾਂ ਜੋ ਜ਼ਿਲ੍ਹੇ ਵਿੱਚ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੀ ਖਰੀਦ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਕੁੱਲ 17 ਖਰੀਦ ਕੇਂਦਰ ਬਣਾਏ ਗਏ ਹਨ। ਇਨ੍ਹਾਂ ਵਿੱਚ ਖਰੜ, ਰੁੜਕੀ, ਦਾਊਂ ਮਾਜਰਾ, ਭਾਗੋ ਮਾਜਰਾ, ਸਨੇਟਾ, ਕੁਰਾਲੀ, ਕੱਚਾ ਮੰਡੀ ਯਾਰਡ ਕੁਰਾਲੀ, ਖਿਜਰਾਬਾਦ, ਕੱਚਾ ਮੰਡੀ ਯਾਰਡ ਖਿਜਰਾਬਾਦ, ਡੇਰਾਬੱਸੀ, ਅਮਲਾਲਾ, ਸਮਗੌਲੀ, ਲਾਲੜੂ, ਟਿਵਾਣਾ, ਤਸੰਬਲੀ, ਜਰੋਟ ਅਤੇ ਬਨੂੜ ਸ਼ਾਮਿਲ ਹਨ। ਪਿਛਲੇ ਸਾਲ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,30,208 ਮੀਟਰਿਕ ਟਨ ਕਣਕ ਦੀ ਆਮਦ ਦਰਜ ਕੀਤੀ ਗਈ ਸੀ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ